ਰਾਵੀ ਬਾਜਵਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਮਾਰੀ ਬਾਜੀ
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ-2026’ ’ਚ ਅੰਮ੍ਰਿਤਸਰ ਦੀ ਹੋਣਹਾਰ ਵਿਦਿਆਰਥਣ ਰਾਵੀ ਬਾਜਵਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਸੰਬੰਧੀ ਰਾਵੀ ਬਾਜਵਾ ਦੇ ਪਿਤਾ ਅੰਮ੍ਰਿਤਪਾਲ ਸਿੰਘ ਬਾਜਵਾ ਕੰਪਿਊਟਰ ਅਧਿਆਪਕ ਸਕੂਲ ਆਫ ਐਮੀਨੈਂਸ ਵਰਪਾਲ ਨੇ ਖੁਸ਼ੀ ਦਾ ਇਜਹਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਰਾਵੀ ਬਾਜਵਾ ਨੇ 400 ਮੀ.
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਕਰਵਾਈਆਂ ਜਾ ਰਹੀਆਂ ਰਾਜ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ-2026’ ’ਚ ਅੰਮ੍ਰਿਤਸਰ ਦੀ ਹੋਣਹਾਰ ਵਿਦਿਆਰਥਣ ਰਾਵੀ ਬਾਜਵਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਸੰਬੰਧੀ ਰਾਵੀ ਬਾਜਵਾ ਦੇ ਪਿਤਾ ਅੰਮ੍ਰਿਤਪਾਲ ਸਿੰਘ ਬਾਜਵਾ ਕੰਪਿਊਟਰ ਅਧਿਆਪਕ ਸਕੂਲ ਆਫ ਐਮੀਨੈਂਸ ਵਰਪਾਲ ਨੇ ਖੁਸ਼ੀ ਦਾ ਇਜਹਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਰਾਵੀ ਬਾਜਵਾ ਨੇ 400 ਮੀ. ਅਤੇ 800 ਮੀ. ਦੌੜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਪਰਿਵਾਰ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਦੌਰਾਨ ਹਲਕਾ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਰਾਵੀ ਬਾਜਵਾ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।