19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੈਕਰਡ ਹਾਰਟ ਕੌਨਵੈਂਟ ਸਕੂਲ ਪੂੰਗਾ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਕੈਂਪ

ਅਜਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕੌਨਵੈਂਟ ਸਕੂਲ ਪੂੰਗਾ ਵਲੋਂ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਰੋਕਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਸਕੂਲ ਦੇ ਡਾਇਰੈਕਟਰ ਫਾਦਰ ਲਾਰੰਸ ਅਤੇ ਪ੍ਰਿੰਸੀਪਲ ਸਿਸਟਰ ਟਰੇਸਾ ਜੋਹਨ ਦੀ ਅਗਵਾਈ ਹੇਠ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਅਜਨਾਲਾ, 19 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕੌਨਵੈਂਟ ਸਕੂਲ ਪੂੰਗਾ ਵਲੋਂ ਨਸ਼ਿਆਂ ਦੇ ਵਧ ਰਹੇ ਰੁਝਾਨ ਨੂੰ ਰੋਕਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਸਕੂਲ ਦੇ ਡਾਇਰੈਕਟਰ ਫਾਦਰ ਲਾਰੰਸ ਅਤੇ ਪ੍ਰਿੰਸੀਪਲ ਸਿਸਟਰ ਟਰੇਸਾ ਜੋਹਨ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਪਿੰਡ ਪੂੰਗਾ ਦੇ ਅੱਡੇ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਨਾਟਕ ਪੇਸ਼ ਕਰਕੇ ਇਲਾਕਾ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਫਾਦਰ ਲਾਰੰਸ ਨੇ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਦੀ ਜ਼ਿੰਦਗੀ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਮਾੜਾ ਅਸਰ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੇ ਸਮਾਜ ਭਲਾਈ ਦੇ ਉਪਰਾਲਿਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੀਨੂ ਬਾਲਾ, ਬਲਜਿੰਦਰ ਕੌਰ, ਬਲਰਾਜ ਕੌਰ, ਨਵਜੋਤ ਸਿੰਘ ਵਿਰਕ ਸਮੇਤ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵਲੋਂ ਵੱਖ-ਵੱਖ ਭਖਦੇ ਮੁੱਦਿਆਂ ’ਤੇ ਆਨਲਾਈਨ ਮੀਟਿੰਗ ਅਗਲੀ ਖ਼ਬਰ ਬੀਚ ਵਾਲੀਬਾਲ ਦੇ ਦੇਸ਼ ਪੱਧਰੀ ਮੁਕਾਬਲੇ ’ਚ ਸੋਨ ਤਮਗਾ ਜੇਤੂ ਗੁਰਬੀਰ ਸਿੰਘ ਦਾ ਪਿੰਡ ਲੱਲਾ ਅਫ਼ਗਾਨਾ ਪੁੱਜਣ ’ਤੇ ਸ਼ਾਨਦਾਰ...
Ad Position 24