ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵਲੋਂ ਵੱਖ-ਵੱਖ ਭਖਦੇ ਮੁੱਦਿਆਂ ’ਤੇ ਆਨਲਾਈਨ ਮੀਟਿੰਗ
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਵੱਖ-ਵੱਖ ਭਖਦੇ ਮੁੱਦਿਆਂ ਨੂੰ ਲੈ ਕੇ ਆਨਲਾਈਨ ਮੀਟਿੰਗ ਕੀਤੀ, ਜਿਸ ’ਚ 13 ਰਾਜਾਂ ਦੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਮੁੱਖ ਤੌਰ ’ਤੇ ਜਗਜੀਤ ਸਿੰਘ ਡੱਲੇਵਾਲ, ਕੁਰਬਰੂ ਸ਼ਾਂਤਕੁਮਾਰ, ਪੀ.
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਵੱਖ-ਵੱਖ ਭਖਦੇ ਮੁੱਦਿਆਂ ਨੂੰ ਲੈ ਕੇ ਆਨਲਾਈਨ ਮੀਟਿੰਗ ਕੀਤੀ, ਜਿਸ ’ਚ 13 ਰਾਜਾਂ ਦੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਮੁੱਖ ਤੌਰ ’ਤੇ ਜਗਜੀਤ ਸਿੰਘ ਡੱਲੇਵਾਲ, ਕੁਰਬਰੂ ਸ਼ਾਂਤਕੁਮਾਰ, ਪੀ. ਆਰ. ਪੰਡੀਅਨ, ਰਾਮਾ ਗੌਂਡਰ, ਬਲਦੇਵ ਸਿੰਘ ਸਿਰਸਾ, ਅਮਰਜੀਤ ਸਿੰਘ ਰੜਾ, ਸੁਖਦੇਵ ਸਿੰਘ ਭੋਜਰਾਜ, ਨਸੀਬ ਸਿੰਘ ਸਾਂਘਣਾ, ਮਲਕੀਤ ਸਿੰਘ, ਰਾਜਿੰਦਰ ਚਾਹਲ, ਹਰਸ਼ਦੀਪ ਸਿੰਘ, ਗੁਰਦਾਸ ਸਿੰਘ, ਹੁਸ਼ਿਆਰ ਗਿੱਲ, ਇੰਦਰਜੀਤ ਪੰਨੀਵਾਲ, ਜਗਮੀਤ ਸਿੰਘ ਬਰਾੜ, ਮਹਾਂਬੀਰ ਸਿੰਘ, ਜਗਜੀਤ ਸਿੰਘ, ਜਤਿੰਦਰ ਸ਼ਰਮਾ, ਨਿਤਿਨ ਬਾਲਿਆਨ, ਦਿਨੇਸ਼ ਸ਼ਰਮਾ, ਸੋਨਬੀਰ ਚੌਧਰੀ, ਰਾਜਿੰਦਰ ਖਾਲਸਾ, ਗੁਲਾਬ ਰਾਜਪੂਤ, ਜੇ. ਕੇ. ਪਟੇਲ, ਗਜੇਂਦਰ ਝਾਲਾ, ਅਭਿਮਨਿਊ ਕੋਹਾੜ ਆਦਿ ਨੇ ਮੀਟਿੰਗ ਵਿਚ ਅਹਿਮ ਫੈਸਲੇ ਕਰਦਿਆਂ ਦੱਸਿਆ ਕਿ ਦੇਸ਼ ਭਰ ਵਿਚ ਗੰਨੇ ਦੇ ਵਾਜਬ ਭਾਅ ਲਈ ਚੱਲ ਰਹੇ ਅੰਦੋਲਨਾਂ ਵਿਚ ਜ਼ੋਰਦਾਰ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀ ਮੁਕੇਰੀਆਂ ਵਿਚ ਗੰਨਾ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਸ਼ਾਸਨਿਕ ਲਾਪਰਵਾਹੀ ਕਾਰਨ ਇਕ ਨੌਜਵਾਨ ਦੀ ਹਾਦਸੇ ਵਿਚ ਹੋਈ ਦੁਖਦਾਈ ਮੌਤ ਕਾਰਨ ਲਾਪਰਵਾਹ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ, ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਗ੍ਰਿਫ਼ਤਾਰ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਦਸੰਬਰ ਦੇ ਪਹਿਲੇ ਹਫ਼ਤੇ ਹਰਿਆਣਾ ਵਿਚ ਇਕ ਰਾਸ਼ਟਰੀ ਪੱਧਰ ਦੀ ਮਹਾਂਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ ।