19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਸੱਭਿਆਚਾਰਕ ਰੰਗਾਂ ਨਾਲ ਸੱਜਿਆ ਸਾਲਾਨਾ ਸਮਾਗਮ

ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 20-11-2026
ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਯੋਗ ਅਗਵਾਈ ਹੇਠ ਤੀਜੀ ਜਮਾਤ ਦੇ ਵਿਦਿਆਰਥੀਆਂ ਵਲੋਂ ਸਾਲਾਨਾ ਪੇਸ਼ਕਾਰੀ ਦੇ ਰੂਪ ’ਚ ‘ਫਰੋਮ ਕ੍ਰੈਡਲ ਟੂ ਲਿਗੇਸੀ’ ਵਿਸ਼ੇ ’ਤੇ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਜਨ ਮਿੱਤਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਮੁੱਖ ਮਹਿਮਾਨ ਨੂੰ ਪੌਦਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਮੁੱਖ ਮਹਿਮਾਨ ਰਾਜਨ ਮਿੱਤਲ ਅਤੇ ਮਾਪਿਆਂ ਦਾ ਸਕੂਲ ’ਚ ਪਹੁੰਚਣ ਲਈ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਸੰਸਕਾਰਾਂ ਅਤੇ ਜੀਵਨ-ਮੁੱਲਾਂ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦਿਆਂ ਨਿਰੰਤਰ ਤਰੱਕੀ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ‘ਪਾਲਣੇ ਤੋਂ ਵਿਰਾਸਤ ਤੱਕ - ਜੀਵਨ ਯਾਤਰਾ ਦਾ ਅਨੋਖਾ ਚਿਤਰਨ’ ਵਿਸ਼ੇ ’ਤੇ ਆਧਾਰਿਤ ਪੇਸ਼ਕਾਰੀ ਰਹੀ, ਜਿਸ ’ਚ ਜੀਵਨ ਦੇ ਵੱਖ-ਵੱਖ ਪੜਾਵਾਂ, ਵਿਕਾਸ ਦੀ ਯਾਤਰਾ ਅਤੇ ਸੰਸਕਾਰਾਂ ਰਾਹੀਂ ਵਿਰਾਸਤ ਤੱਕ ਦੇ ਸਫ਼ਰ ਨੂੰ ਦਰਸਾਇਆ ਗਿਆ। ਮੁੱਖ ਮਹਿਮਾਨ ਰਾਜਨ ਮਿੱਤਲ ਨੇ ਵਿਦਿਆਰਥੀਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਅੱਜ ਵੀ ਪ੍ਰੇਰਨਾ ਸਰੋਤ- ਸੋਨੀ ਅਗਲੀ ਖ਼ਬਰ ਡੀ.ਸੀ. ਰੇਟ ਕੰਮ ਕਰ ਰਹੇ ਸਟਰੀਟ ਲਾਈਟ ਵਿਭਾਗ ਦੇ 130 ਮੁਲਾਜ਼ਮਾਂ ਨੇ ਨਿਗਮ ਕਮਿਸ਼ਨਰ ਦਫ਼ਤਰ ਦਿੱਤਾ ਮੰਗ ਪੱਤਰ
Ad Position 24