ਯਾਦਵਿੰਦਰਾ ਪਬਲਿਕ ਸਕੂਲ ਸੁਲਤਾਨਵਿੰਡ ਦੇ ਵਿਦਿਆਰਥੀਆਂ ਨੇ ਕੀਤੀ ਇਤਿਹਾਸਕ ਗੁਰਧਾਮਾਂ ਦੀ ਯਾਤਰਾ
ਸੁਲਤਾਨਵਿੰਡ, 19 ਨਵੰਬਰ (ਗੁਰਨਾਮ ਸਿੰਘ ਬੁੱਟਰ)-ਬੀਤੇ ਦਿਨੀਂ ਯਾਦਵਿੰਦਰਾ ਪਬਲਿਕ ਹਾਈ ਸਕੂਲ, ਲਿੰਕ ਰੋਡ ਸੁਲਤਾਨਵਿੰਡ ਦੇ ਵਿਦਿਆਰਥੀਆਂ ਵਲੋਂ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਲਾਸਾਨੀ ਸ਼ਹਾਦਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
ਸੁਲਤਾਨਵਿੰਡ, 19 ਨਵੰਬਰ (ਗੁਰਨਾਮ ਸਿੰਘ ਬੁੱਟਰ)-ਬੀਤੇ ਦਿਨੀਂ ਯਾਦਵਿੰਦਰਾ ਪਬਲਿਕ ਹਾਈ ਸਕੂਲ, ਲਿੰਕ ਰੋਡ ਸੁਲਤਾਨਵਿੰਡ ਦੇ ਵਿਦਿਆਰਥੀਆਂ ਵਲੋਂ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਧਾਰਮਿਕ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਲਾਸਾਨੀ ਸ਼ਹਾਦਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰ: ਯਾਦਵਿੰਦਰ ਸਿੰਘ ਨੇ ਦੱਸਿਆ ਕਿ ਅਜਿਹੀਆਂ ਧਾਰਮਿਕ ਅਤੇ ਇਤਿਹਾਸਕ ਯਾਤਰਾਵਾਂ ਵਿਦਿਆਰਥੀਆਂ ਦੇ ਜੀਵਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਧਾਰਮਿਕ ਯਾਤਰਾ ਦੌਰਾਨ ਅਧਿਆਪਕ ਜਗਦੀਸ਼ ਸਿੰਘ , ਜਗਜੀਤ ਸਿੰਘ, ਜਗਜੀਤ ਕੌਰ, ਸ਼ਰਨਜੀਤ ਕੌਰ, ਗੁਰਸ਼ਰਨ ਕੌਰ, ਸਿਮਰਨਜੀਤ ਕੌਰ, ਨਵਪ੍ਰੀਤ ਕੌਰ, ਜਸਵਿੰਦਰ ਕੌਰ ਅਤੇ ਕੁਲਜੀਤ ਕੌਰ ਸਮੇਤ ਹੋਰ ਅਧਿਆਪਕ ਵੀ ਮੌਜੂਦ ਸਨ।