20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰੋਟਰੀ ਕਲੱਬ ਅੰਮ੍ਰਿਤਸਰ ਵਲੋਂ ਡਾ. ਸਵਰਾਜ ਗਰੋਵਰ ਦਾ ‘ਵੋਕੇਸ਼ਨਲ ਐਕਸੀਲੈਂਸ ਐਵਾਰਡ’ ਨਾਲ ਸਨਮਾਨ

ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰੋਟਰੀ ਕਲੱਬ ਅੰਮ੍ਰਿਤਸਰ 1933 ਵਲੋਂ ਡਾ. ਸਵਰਾਜ ਗਰੋਵਰ ਨੂੰ ਪਿਛਲੇ 58 ਸਾਲਾਂ ਤੋਂ ਨਿਰੰਤਰ ਸਮਾਜ ਸੇਵਾ ਦੇ ਖੇਤਰ ਵਿਚ ਰਾਸ਼ਟਰੀ ਪੱਧਰ ਅਤੇ ਲਗਭਗ 14 ਦੇਸ਼ਾਂ ਵਿਚ ਜ਼ਮੀਨੀ ਪੱਧਰ ’ਤੇ ਵਿਹਾਰਕ ਭਲਾਈ ਕਾਰਜਾਂ ਰਾਹੀਂ ਲੱਖਾਂ ਲੋਕਾਂ ਦੇ ਜੀਵਨ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ‘ਵੋਕੇਸ਼ਨਲ ਐਕਸੀਲੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-11-2026
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰੋਟਰੀ ਕਲੱਬ ਅੰਮ੍ਰਿਤਸਰ 1933 ਵਲੋਂ ਡਾ. ਸਵਰਾਜ ਗਰੋਵਰ ਨੂੰ ਪਿਛਲੇ 58 ਸਾਲਾਂ ਤੋਂ ਨਿਰੰਤਰ ਸਮਾਜ ਸੇਵਾ ਦੇ ਖੇਤਰ ਵਿਚ ਰਾਸ਼ਟਰੀ ਪੱਧਰ ਅਤੇ ਲਗਭਗ 14 ਦੇਸ਼ਾਂ ਵਿਚ ਜ਼ਮੀਨੀ ਪੱਧਰ ’ਤੇ ਵਿਹਾਰਕ ਭਲਾਈ ਕਾਰਜਾਂ ਰਾਹੀਂ ਲੱਖਾਂ ਲੋਕਾਂ ਦੇ ਜੀਵਨ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ‘ਵੋਕੇਸ਼ਨਲ ਐਕਸੀਲੈਂਸ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ, ਚੇਅਰਮੈਨ ਕੁੰਵਰ ਵਿਜੇ ਪ੍ਰਤਾਪ ਸਿੰਘ, ਪੀ.ਡੀ.ਜੀ. ਦੇਵਿੰਦਰ ਸਿੰਘ, ਪ੍ਰਧਾਨ ਦਲਜੀਤ ਸਿੰਘ, ਸਕੱਤਰ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਪ੍ਰਦਾਨ ਕੀਤਾ ਗਿਆ। ਇਸ ਮੌਕੇ ਰਾਜੀਵ ਅਨੇਜਾ, ਹਿਮਾਨੀ ਅਰੋੜਾ, ਜਗਦੀਸ਼ ਸਚਦੇਵਾ ਅਤੇ ਕੁੰਵਰ ਅਮਿਤ ਵੀਰ ਸਿੰਘ ਨੂੰ ਵੀ ਆਪਣੇ-ਆਪਣੇ ਖੇਤਰਾਂ ਵਿਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ। ਡਾ. ਸਵਰਾਜ ਗਰੋਵਰ ਨੂੰ ਰੋਟਰੀ ਕਲੱਬ ਦਾ ਆਨਰੇਰੀ ਮੈਂਬਰ ਵੀ ਬਣਾਇਆ ਗਿਆ। ਉਨ੍ਹਾਂ ਨੇ ਇਸ ਮਾਣਮੱਤੇ ਸਨਮਾਨ ਲਈ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਪ੍ਰਤੀ ਆਪਣਾ ਹਾਰਦਿਕ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ‘ ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਤਹਿਤ ਪ੍ਰਾਪਤ 294 ਅਰਜ਼ੀਆਂ ਦੀ ਕੀਤੀ ਗਈ ਮੁੱਢਲੀ ਜਾਂਚ * ਬਕਾਇਆ ਦਸਤਾਵੇਜ਼ ਜਮ੍ਹਾਂ ਕ... ਅਗਲੀ ਖ਼ਬਰ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ ਤੇ ਜਲ ਸੰਭਾਲ ਸੰਬੰਧੀ ਜਾਗਰੂਕਤਾ ਵੈਨ ਨੂੰ ਮੇਅਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24