21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅੰਮ੍ਰਿਤਸਰ ਹਵਾਈ ਅੱਡੇ ’ਤੇ ਅੰਮ੍ਰਿਤਪਾਲ ਸਿੰਘ ਦੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਸੰਤਸਰ ਦੇ ਮੁੱਖ ਦਰਵਾਜ਼ੇ ਬੰਦ, ਸੰਗਤਾਂ ਨੂੰ ਜਾਣ ਤੋਂ ਰੋਕਿਆ

ਰਾਜਾਸਾਂਸੀ, (ਹਰਦੀਪ ਸਿੰਘ ਖੀਵਾ)-ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਦੇ ਸਥਿਤ ਘੇਰੇ ਅੰਦਰ ਸਥਿਤ ਬਾਬਾ ਜਵੰਦ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਅੱਜ ਸੰਗਤਾਂ ਦੇ ਜਾਣ ’ਤੇ ਰੋਕ ਲਗਾ ਦਿੱਤੀ ਗਈ। ਗੁਰਦੁਆਰਾ ਸਾਹਿਬ ਦਾ ਮੁੱਖ ਦਰਵਾਜ਼ਾ ਵੀ ਬੰਦ ਰਿਹਾ।

Ad Position 21
No active advertisement
ਅਜੀਤ ਡੈਸਕ 22-11-2026
ਰਾਜਾਸਾਂਸੀ, (ਹਰਦੀਪ ਸਿੰਘ ਖੀਵਾ)-ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਦੇ ਸਥਿਤ ਘੇਰੇ ਅੰਦਰ ਸਥਿਤ ਬਾਬਾ ਜਵੰਦ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਅੱਜ ਸੰਗਤਾਂ ਦੇ ਜਾਣ ’ਤੇ ਰੋਕ ਲਗਾ ਦਿੱਤੀ ਗਈ। ਗੁਰਦੁਆਰਾ ਸਾਹਿਬ ਦਾ ਮੁੱਖ ਦਰਵਾਜ਼ਾ ਵੀ ਬੰਦ ਰਿਹਾ। ਇਸ ਅਸਥਾਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਹਰ ਸਮੇਂ ਸੀ.ਆਈ.ਐੱਸ.ਐੱਫ. ਕੋਲ ਮੌਜੂਦ ਰਹਿੰਦੀ ਹੈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਸਵੇਰੇ 4:45 ਵਜੇ ਤੋਂ 9 ਵਜੇ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਖੁੱਲ੍ਹਾ ਰਹਿੰਦਾ ਹੈ, ਜਦਕਿ ਹਰ ਐਤਵਾਰ ਤੇ ਸੰਗਰਾਂਦ ਵਾਲੇ ਦਿਨ ਸਵੇਰੇ 5.45 ਤੋਂ ਦੁਪਹਿਰ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਖੁੱਲ੍ਹਾ ਰਹਿੰਦਾ ਹੈ। ਆਮ ਤੌਰ ’ਤੇ 15 ਅਗਸਤ, 26 ਜਨਵਰੀ ਅਤੇ ਪ੍ਰਧਾਨ ਮੰਤਰੀ ਜਾਂ ਰਾਸ਼ਟਰਪਤੀ ਦੀ ਆਮਦ ਵਰਗੇ ਸੁਰੱਖਿਆ ਪ੍ਰਬੰਧਾਂ ਦੌਰਾਨ ਵੀ ਇਸ ਨੂੰ ਬੰਦ ਰੱਖਿਆ ਜਾਂਦਾ ਹੈ। ਅੱਜ ਸੁਰੱਖਿਆ ਪ੍ਰਬੰਧਾਂ ਕਾਰਨ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਨਹੀਂ ਹੋ ਸਕੇ ਤੇ ਸੰਗਤਾਂ ਵਾਪਸ ਪਰਤਦੀਆਂ ਨਜ਼ਰ ਆਈਆਂ।
Ad Position 22
No active advertisement
ਪਿਛਲੀ ਖ਼ਬਰ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਸੰਸਦ ਅੰਮ੍ਰਿਤਪਾਲ ਸਿੰਘ ਅਗਲੀ ਖ਼ਬਰ ਜਥੇਦਾਰ ਵਲੋਂ ਬੇਅਦਬੀ ਮਾਮਲੇ ’ਚ ਦਿੱਲੀ ਕਮੇਟੀ ਦੇ ਦੋ ਮੈਂਬਰਾਂ ’ਤੇ ਅਗਲੇ ਆਦੇਸ਼ਾਂ ਤੱਕ ਧਾਰਮਿਕ-ਪੰਥਕ ਗਤੀਵਿਧੀਆਂ ’ਚ ਸ਼...
Ad Position 24