21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਸੰਸਦ ਅੰਮ੍ਰਿਤਪਾਲ ਸਿੰਘ

ਰਾਜਾਸਾਂਸੀ, 21 ਨਵੰਬਰ (ਹਰਦੀਪ ਸਿੰਘ ਖੀਵਾ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਸ਼ਨੀਵਾਰ ਸਵੇਰੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ, ਰਾਜਾਸਾਂਸੀ ਵਿਖੇ ਪਹੁੰਚੇ। ਉਨ੍ਹਾਂ ਦੀ ਆਮਦ ਅਤੇ ਵਾਪਸੀ ਨੂੰ ਲੈ ਕੇ ਹਵਾਈ ਅੱਡੇ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

Ad Position 21
No active advertisement
ਅਜੀਤ ਡੈਸਕ 22-11-2026
ਰਾਜਾਸਾਂਸੀ, 21 ਨਵੰਬਰ (ਹਰਦੀਪ ਸਿੰਘ ਖੀਵਾ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਸ਼ਨੀਵਾਰ ਸਵੇਰੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ, ਰਾਜਾਸਾਂਸੀ ਵਿਖੇ ਪਹੁੰਚੇ। ਉਨ੍ਹਾਂ ਦੀ ਆਮਦ ਅਤੇ ਵਾਪਸੀ ਨੂੰ ਲੈ ਕੇ ਹਵਾਈ ਅੱਡੇ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਸਵੇਰੇ ਕਰੀਬ 8.13 ਵਜੇ ਜਹਾਜ਼ ਹਵਾਈ ਅੱਡੇ ’ਤੇ ਪਹੁੰਚਿਆ, ਜਿਥੋਂ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਬਾਹਰ ਲਿਆਂਦਾ ਗਿਆ। ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਦੇਖਦਿਆਂ ਹਵਾਈ ਅੱਡੇ ਦੇ ਅੰਦਰ ਅਤੇ ਬਾਹਰ ਪੁਲਿਸ ਦੀ ਤਾਇਨਾਤੀ ਕੀਤੀ ਗਈ ਸੀ। ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਆਮ ਯਾਤਰੀਆਂ ਦੀ ਆਵਾਜਾਈ ਅਤੇ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਪ੍ਰਬੰਧਾਂ ’ਤੇ ਵੀ ਨਜ਼ਰ ਰੱਖੀ ਗਈ। ਸੁਰੱਖਿਆ ਕਰਮਚਾਰੀਆਂ ਦੀ ਮੌਜੂਦਗੀ ਦਰਮਿਆਨ ਅੰਮ੍ਰਿਤਪਾਲ ਸਿੰਘ ਦਾ ਕਾਫ਼ਲਾ ਸਵੇਰੇ 10.20 ਵਜੇ ਹਵਾਈ ਅੱਡੇ ਤੋਂ ਜੱਦੀ ਪਿੰਡ ਜੱਲੂਪੁਰ ਖੈੜਾ ਲਈ ਰਵਾਨਾ ਹੋਇਆ। ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਅਦਾਲਤ ਵਲੋਂ ਉਨ੍ਹਾਂ ਨੂੰ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਸੀ। ਇਸ ਦੌਰਾਨ ਉਨ੍ਹਾਂ ਦੀ ਹਰ ਆਵਾਜਾਈ ਪੁਲਿਸ ਦੀ ਨਿਗਰਾਨੀ ਹੇਠ ਰਹੀ। ਦੱਸਣਯੋਗ ਹੈ ਕਿ ਪਿੰਡ ਜਾਣ ਅਤੇ ਵਾਪਸੀ ਦੇ ਰਸਤੇ ’ਤੇ ਵੀ ਸੁਰੱਖਿਆ ਪ੍ਰਬੰਧ ਮਜ਼ਬੂਤ ਰੱਖੇ ਗਏ, ਜਦਕਿ ਕਾਫ਼ਲੇ ਦੇ ਨਾਲ ਪੁਲਿਸ ਦੇ ਵਾਹਨ ਤਾਇਨਾਤ ਰਹੇ। ਪਿੰਡ ਵਿਚ ਅੰਤਿਮ ਸਸਕਾਰ ਦੀਆਂ ਰਸਮਾਂ ਪੂਰੀਆਂ ਕਰਨ ਉਪਰੰਤ ਅੰਮ੍ਰਿਤਪਾਲ ਸਿੰਘ ਦਾ ਕਾਫ਼ਲਾ ਦੁਪਹਿਰ ਕਰੀਬ 3.50 ਵਜੇ ਮੁੜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਿਆ। ਉਨ੍ਹਾਂ ਦੀ ਵਾਪਸੀ ਸਮੇਂ ਵੀ ਹਵਾਈ ਅੱਡੇ ’ਤੇ ਸੁਰੱਖਿਆ ਪ੍ਰਬੰਧ ਪਹਿਲਾਂ ਵਾਂਗ ਸਖ਼ਤ ਰਹੇ। ਇਸ ਤਰ੍ਹਾਂ ਦਾਦੀ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਆਏ ਸੰਸਦ ਮੈਂਬਰ ਦਾ ਪੂਰਾ ਦੌਰਾ ਸੁਰੱਖਿਆ ਦੇ ਘੇਰੇ ਅਤੇ ਪੁਲਿਸ ਨਿਗਰਾਨੀ ਹੇਠ ਰਿਹਾ। ਪ੍ਰਾਪਤ ਯਾਤਰਾ ਸ਼ਡਿਊਲ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਤੋਂ ਸ਼ਾਮ 6.35 ਵਜੇ ਏਅਰ ਇੰਡੀਆ ਦੀ ਉਡਾਣ ਰਾਹੀਂ ਦਿੱਲੀ ਵਾਪਸ ਲਿਜਾਣ ਦਾ ਪ੍ਰੋਗਰਾਮ ਸੀ, ਜਿੱਥੇ ਉਡਾਣ ਰਾਤ 7.50 ਵਜੇ ਪਹੁੰਚਣੀ ਨਿਰਧਾਰਤ ਸੀ। ਇਸ ਤੋਂ ਬਾਅਦ 22 ਨਵੰਬਰ ਨੂੰ ਸਵੇਰੇ 6.30 ਵਜੇ ਇੰਡੀਗੋ ਦੀ ਉਡਾਣ ਰਾਹੀਂ ਦਿੱਲੀ ਤੋਂ ਡਿਬਰੂਗੜ੍ਹ ਲਈ ਰਵਾਨਗੀ ਅਤੇ ਸਵੇਰੇ 9 ਵਜੇ ਉੱਥੇ ਪਹੁੰਚਣ ਦਾ ਸ਼ਡਿਊਲ ਦੱਸਿਆ ਗਿਆ ਹੈ। ਪੂਰੀ ਯਾਤਰਾ ਦੌਰਾਨ ਉਨ੍ਹਾਂ ਦੀ ਸੁਰੱਖਿਆ ਲਈ ਪੁਲਿਸ ਦੀ ਨਿਗਰਾਨੀ ਅਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਤੋਂ ਬਾਅਦ ਪਰਤਣ ਵਾਲੇ ਯਾਤਰੀਆਂ ਲਈ ਵੱਡੀ ਰਾਹਤ: ਅੱਜ ਸਹਰਸਾ ਤੋਂ ਅੰਮ੍ਰਿਤਸਰ ਵਿਚਾਲੇ ਚੱਲੇਗੀ ਸਪੈਸ਼ਲ ਟਰੇਨ ਅਗਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ ’ਤੇ ਅੰਮ੍ਰਿਤਪਾਲ ਸਿੰਘ ਦੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਸੰਤਸਰ ਦੇ ਮੁੱਖ ਦਰਵਾਜ਼ੇ ਬੰਦ, ਸੰਗਤਾ...
Ad Position 24