21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

26 ਦੀ ਮੋਗਾ ਰੈਲੀ ਲਈ ਅੰਮ੍ਰਿਤਸਰ ਈਸਟ ਦੇ ਵਰਕਰਾਂ ਨੇ ਕੱਸੇ ਕਮਰਕੱਸੇ- ਬੱਲ

ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਮੈਗਾ ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਅੰਮ੍ਰਿਤਸਰ ਈਸਟ ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਜ਼ੋਰਦਾਰ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।

Ad Position 21
No active advertisement
ਨਿਊ ਅੰਮ੍ਰਿਤਸਰ ਵਿਖੇ ਗੱਲਬਾਤ ਦੌਰਾਨ ਜੁਗਰਾਜ ਸਿੰਘ ਬੱਲ। 22-11-2026
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ਮੈਗਾ ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਅੰਮ੍ਰਿਤਸਰ ਈਸਟ ਹਲਕੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਜ਼ੋਰਦਾਰ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਹਲਕੇ ਦੇ ਵਰਕਰਾਂ ਵਿਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਨਿਊ ਅੰਮ੍ਰਿਤਸਰ ਭਾਈ ਗੁਰਦਾਸ ਜੀ ਨਗਰ ਵਿਖੇ ਗੱਲਬਾਤ ਕਰਦਿਆਂ ਜੁਗਰਾਜ ਸਿੰਘ ਬੱਲ, ਜੁਆਇੰਟ ਸਟੇਟ ਸਕੱਤਰ ਯੂਥ ਵਿੰਗ ਪੰਜਾਬ ਨੇ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਇਹ ਮੈਗਾ ਰੈਲੀ ਪਾਰਟੀ ਲਈ ਬੇਹੱਦ ਅਹਿਮ ਹੈ ਅਤੇ ਇਸ ਨੂੰ ਮਿਸ਼ਨ 2027 ਦੀ ਸ਼ੁਰੂਆਤ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਈਸਟ ਹਲਕੇ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਰੈਲੀ ਵਿਚ ਸ਼ਮੂਲੀਅਤ ਕਰਨਗੇ। ਜੁਗਰਾਜ ਸਿੰਘ ਬੱਲ ਨੇ ਕਿਹਾ ਕਿ 26 ਨਵੰਬਰ ਦੀ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਅੰਮ੍ਰਿਤਸਰ ਈਸਟ ਹਲਕੇ ਦੇ ਵਰਕਰ ਕੋਈ ਕਸਰ ਬਾਕੀ ਨਹੀਂ ਛੱਡਣਗੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ’ਤੇ ਡੱਡੂਆਣਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਕਨਵੈਨਸ਼ਨ 27 ਨੂੰ ਅਗਲੀ ਖ਼ਬਰ ਅੰਮ੍ਰਿਤਸਰ ’ਚ ਲੱਗੀ ਵਿਸੇਸ਼ ਲੋਕ ਅਦਾਲਤ ’ਚ 126 ਗੁੰਝਲਦਾਰ ਕੇਸਾਂ ਦਾ ਨਿਪਟਾਰਾ
Ad Position 24