ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ’ਤੇ ਡੱਡੂਆਣਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਕਨਵੈਨਸ਼ਨ 27 ਨੂੰ
ਸਠਿਆਲਾ, 21 ਨਵੰਬਰ (ਜਗੀਰ ਸਿੰਘ ਸਫਰੀ)-ਗੁ: ਬੁੰਗਾ ਸਾਹਿਬ ਸਠਿਆਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਜੋਨ ਜੀ. ਟੀ.
ਸਠਿਆਲਾ, 21 ਨਵੰਬਰ (ਜਗੀਰ ਸਿੰਘ ਸਫਰੀ)-ਗੁ: ਬੁੰਗਾ ਸਾਹਿਬ ਸਠਿਆਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਜੋਨ ਜੀ.ਟੀ.ਬੀ ਪ੍ਰਧਾਨ ਨਿਰਮਲ ਸਿੰਘ ਖਾਨਪੁਰ ਤੇ ਜੋਨ ਬਾਬਾ ਬਕਾਲਾ ਦੇ ਪ੍ਰਧਾਨ ਲਖਵਿੰਦਰ ਸਿੰਘ ਮੱਦ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੂਬਾ ਆਗੂ ਸਰਵਣ ਸਿੰਘ ਪੰਧੇਰ ’ਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿਘ ਬਾਲਾ ਵਿਸ਼ੇਸ਼ ਪਹੁੰਚੇ । ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੂੱਡੂਆਣਾ ਦੀ ਦਾਣਾ ਮੰਡੀ ਵਿਖੇ ਮਜ਼ਦੂਰ ਕਿਸਾਨ ਮੋਰਚੇ ਦੇ ਸੱਦੇ ’ਤੇ 27 ਨਵੰਬਰ ਨੂੰ ਡੱਡੂਆਣਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਇਸ ਮੌਕੇ ਸਕੱਤਰ ਅਮਰੀਕ ਸਿੰਘ ਜਮਾਲਪੁਰ, ਪ੍ਰੈਸ ਸਕੱਤਰ ਦਵਿੰਦਰ ਸਿੰਘ ਖਾਨਪੁਰ, ਬਲਵਿੰਦਰ ਸਿੰਘ ਸੇਰੋਂਬਾਘਾ, ਖਜਾਨਚੀ ਜੋਗਿੰਦਰ ਸਿੰਘ ਬੇਦਾਦਪੁਰ, ਪ੍ਰਗਟ ਸਿੰਘ ਸਕੱਤਰ, ਮੀਤ ਪ੍ਰਧਾਨ ਬਕਦੇਵ ਸਿੰਘ ਕਾਲੇਕੇ, ਕਰਮਜੀਤ ਸਿੰਘ ਸੀਨੀ: ਮੀਤ ਪ੍ਰਧਾਨ, ਦਲਜੀਤ ਸਿੰਘ ਮੱਦਰ ਆਦਿ ਹਾਜ਼ਰ ਸਨ ।