ਸੈਂਟਰ ਸਕੂਲ ਘਣੂੰਪੁਰ ਵਿਖੇ ਬਲਾਕ ਵੇਰਕਾ ਦੇ ਵਿਦਿਅਕ ਮੁਕਾਬਲੇ ਸੰਪੰਨ
ਛੇਹਰਟਾ, 21 ਨਵੰਬਰ (ਪੱਤਰ ਪ੍ਰੇਰਕ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕਵਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਬਲਾਕ ਸਿੱਖਿਆ ਅਫ਼ਸਰ ਵੇਰਕਾ ਸ੍ਰ: ਬਲਜੀਤ ਸਿੰਘ ਦੀ ਅਗਵਾਈ ਹੇਠ ਤੇ ਸਮੂਹ ਕਲੱਸਟਰ ਇੰਚਾਰਜਾਂ ਦੇ ਸਹਿਯੋਗ ਨਾਲ ਬਲਾਕ ਵੇਰਕਾ ਦੇ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਸਰਕਾਰੀ ਐਲੀਮੈਂਟਰੀ ਸਕੂਲ ਘਣੂੰਪੁਰ ਵਿਖੇ ਕਰਵਾਏ ਗਏ।
ਛੇਹਰਟਾ, 21 ਨਵੰਬਰ (ਪੱਤਰ ਪ੍ਰੇਰਕ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕਵਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਬਲਾਕ ਸਿੱਖਿਆ ਅਫ਼ਸਰ ਵੇਰਕਾ ਸ੍ਰ: ਬਲਜੀਤ ਸਿੰਘ ਦੀ ਅਗਵਾਈ ਹੇਠ ਤੇ ਸਮੂਹ ਕਲੱਸਟਰ ਇੰਚਾਰਜਾਂ ਦੇ ਸਹਿਯੋਗ ਨਾਲ ਬਲਾਕ ਵੇਰਕਾ ਦੇ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਸਰਕਾਰੀ ਐਲੀਮੈਂਟਰੀ ਸਕੂਲ ਘਣੂੰਪੁਰ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸੈਂਟਰਾਂ ਘਣੂੰਪੁਰ, ਕਠਾਣੀਆਂ, ਖਾਪੜਖੇੜੀ, ਖਿਆਲਾ ਕਲਾਂ, ਲਹੌਰੀਮੱਲ ਤੇ ਵੇਰਕਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਅਤੇ ਪੂਰੀ ਤਿਆਰੀ ਨਾਲ ਸ਼ਮੂਲੀਅਤ ਕੀਤੀ। ਵਿਦਅਕ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਉਭਾਰਨ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਵਿਸ਼ਿਆਂ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ ਬਾਲਗੀਤ, ਕਵਿਤਾ, ਲੋਕ ਗੀਤ, ਭਾਸ਼ਣ, ਪੜ੍ਹਨ, ਪਹਾੜੇ, ਚਿੱਤਰਕਾਰੀ ਤੇ ਸੁੰਦਰ ਲਿਖਾਈ ਆਦਿ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਆਪਣੀ ਕਲਾ, ਭਾਸ਼ਾਈ ਯੋਗਤਾ, ਰਚਨਾਤਮਕ ਸੋਚ, ਆਤਮ-ਵਿਸ਼ਵਾਸ ਤੇ ਵਿਦਿਅਕ ਹੁਨਰਾਂ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਵੱਖ-ਵੱਖ ਮੁਕਾਬਲਿਆਂ ਦੇ ਨਤੀਜਿਆਂ ਵਿੱਚ ਘਣੂਪੁਰ ਸੈਂਟਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਜੇਤੂ ਹੋਣ ਦਾ ਮਾਣ ਹਾਸਲ ਕੀਤਾ।ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਲਾਕ ਸਿੱਖਿਆ ਅਫ਼ਸਰ ਸ. ਬਲਜੀਤ ਸਿੰਘ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਵਿਦਿਅਕ ਮੁਕਾਬਲੇ ਵਿਦਿਆਰਥੀਆਂ ਅੰਦਰ ਛੁਪੀਆਂ ਪ੍ਰਤਿਭਾਵਾਂ ਦੀ ਖੋਜ ਕਰਨ ਅਤੇ ਉਨ੍ਹਾਂ ਦੇ ਹੁਨਰਾਂ ਨੂੰ ਨਿਖਾਰਨ ਲਈ ਬਹੁਤ ਮਹੱਤਵਪੂਰਨ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਚਾਹ-ਪਾਣੀ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ। ਸਮੁੱਚੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਵਲੋਂ ਸਾਂਝੇ ਤੌਰ ’ਤੇ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸੈਂਟਰ ਮੁੱਖ ਅਧਿਆਪਕ ਮੈਡਮ ਚੰਦਰ ਕਿਰਨ, ਦਿਨੇਸ਼ ਭੱਲਾ, ਨਰਿੰਦਰ ਸਿੰਘ, ਮੈਡਮ ਮਨਦੀਪ ਕੌਰ, ਮੈਡਮ ਨੀਲਮ ਸ਼ਰਮਾ ਤੇ ਤਜਿੰਦਰ ਸਿੰਘ (ਸਮੂਹ ਕਲੱਸਟਰ ਇੰਚਾਰਜ) ਤੋਂ ਇਲਾਵਾ ਸੁਖਵਿੰਦਰ ਸਿੰਘ ਮਾਨ, ਰਾਮ ਸਿੰਘ ਝੀਤਾ, ਮੈਡਮ ਸ਼ੈਲੀ, ਸੁਖਜੀਤ ਸਿੰਘ ਭਕਨਾ, ਜਗਜੀਤ ਸਿੰਘ, ਗੁਰਵੇਲ ਸਿੰਘ, ਪ੍ਰਭਜੋਤ ਕੌਰ, ਕਮਲਜੀਤ ਕੌਰ (ਸਾਰੇ ਮੁੱਖ ਅਧਿਆਪਕ ਸਾਹਿਬਾਨ) ਤੇ ਬੀ. ਆਰ. ਸੀ. ਕਪਿਲਮੀਤ ਸਿੰਘ, ਬ੍ਰਿਜੇਸ਼ ਕੁਮਾਰ ਤੋਂ ਇਲਾਵਾ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕ ਤੇ ਅਧਿਆਪਕ ਹਾਜ਼ਰ ਸਨ ।