21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਮੁਕਾਬਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ, ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕਿਰਨਦੀਪ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ-17 ਵਰਗ ਵਿਚ ਦੂਜਾ ਸਥਾਨ ਅਤੇ ਅੰਡਰ-21 ਵਰਗ ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ।

Ad Position 21
No active advertisement
ਅਜੀਤ ਡੈਸਕ 22-11-2026
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਦੇ ਮੁਕਾਬਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਘਿਓ ਮੰਡੀ, ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕਿਰਨਦੀਪ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਅੰਡਰ-17 ਵਰਗ ਵਿਚ ਦੂਜਾ ਸਥਾਨ ਅਤੇ ਅੰਡਰ-21 ਵਰਗ ਵਿਚ ਤੀਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਿੰ: ਕਿਰਨਦੀਪ ਅਤੇ ਅਧਿਆਪਕਾਂ ਵਲੋਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਉਨ੍ਹਾਂ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹ ਪ੍ਰਾਪਤੀ ਹੋਰਨਾਂ ਵਿਦਿਆਰਥਣਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ ।
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੱਕ ਦਾ ਮਾਰਗ ਹੀ ਅਸਲ ਵਿਚ ‘ਗੁਰੂ ਨਾਨਕ ਮਾਰਗ ਹੈ’- ਪ੍ਰੋ: ਗੁਰਭਜਨ ਗਿੱਲ
Ad Position 24