ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਆਂਚਲ ਮਹਾਜਨ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ।
ਅੰਮ੍ਰਿਤਸਰ, 21 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਆਂਚਲ ਮਹਾਜਨ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਤਿਕਾਰ ਨਾਲ ਮਨਾਇਆ ਗਿਆ।ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ।ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਨਿਡਰਤਾ, ਸਹਿਣਸ਼ੀਲਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰ: ਆਂਚਲ ਮਹਾਜਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਦੀ ਕੁਰਬਾਨੀ ਸਾਨੂੰ ਦੂਜਿਆਂ ਦੇ ਧਰਮ, ਵਿਸ਼ਵਾਸ ਅਤੇ ਅਧਿਕਾਰਾਂ ਦਾ ਸਤਿਕਾਰ ਕਰਨਾ ਸਿਖਾਉਂਦੀ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਗੁਰੂਆਂ ਦੁਆਰਾ ਦਿੱਤੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ।