21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਨੌਸ਼ਿਹਰਾ ਵਿਖੇ ਚੱਲ ਰਿਹਾ ਗ਼ੈਰ ਰਜਿਸਟਰ ਸੇਵਾ ਕੇਂਦਰ

ਵੇਰਕਾ, 21 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਅਧੀਨ ਆਉਂਦੇ ਪਿੰਡ ਨੌਸ਼ਿਹਰਾ ਵਿਖੇ ਸਰਕਾਰੀ ਸੇਵਾ ਕੇਂਦਰ ਦੇ ਨਾਮ ’ਤੇ ਵੱਡੀ ਲਾਪ੍ਰਵਾਹੀ ਅਤੇ ਬੇਨਿਯਮੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਸੇਵਾ ਕੇਂਦਰ ਸਰਕਾਰੀ ਕਾਗਜ਼ਾਂ ਵਿਚ ਕਾਫ਼ੀ ਸਮਾਂ ਪਹਿਲਾਂ ਹੀ ਬੰਦ ਹੋ ਚੁੱਕਾ ਹੈ , ਪਰ ਇਸ ਦੇ ਬਾਵਜੂਦ ਕੁੱਝ ਵਿਅਕਤੀਆਂ ਵਲੋਂ ਇਸ ਸੇਵਾ ਕੇਂਦਰ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਚਲਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 22-11-2026
ਵੇਰਕਾ, 21 ਨਵੰਬਰ (ਲਖਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਅਧੀਨ ਆਉਂਦੇ ਪਿੰਡ ਨੌਸ਼ਿਹਰਾ ਵਿਖੇ ਸਰਕਾਰੀ ਸੇਵਾ ਕੇਂਦਰ ਦੇ ਨਾਮ ’ਤੇ ਵੱਡੀ ਲਾਪ੍ਰਵਾਹੀ ਅਤੇ ਬੇਨਿਯਮੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਸੇਵਾ ਕੇਂਦਰ ਸਰਕਾਰੀ ਕਾਗਜ਼ਾਂ ਵਿਚ ਕਾਫ਼ੀ ਸਮਾਂ ਪਹਿਲਾਂ ਹੀ ਬੰਦ ਹੋ ਚੁੱਕਾ ਹੈ , ਪਰ ਇਸ ਦੇ ਬਾਵਜੂਦ ਕੁੱਝ ਵਿਅਕਤੀਆਂ ਵਲੋਂ ਇਸ ਸੇਵਾ ਕੇਂਦਰ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਪੂਰੇ ਮਾਮਲੇ ਨੇ ਸਥਾਨਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਲਾਕਾ ਨਿਵਾਸੀਆਂ ਵਿਚ ਇਸ ਗੱਲ ਦੀ ਚਰਚਾ ਜ਼ੋਰਾਂ ’ਤੇ ਹੈ ਕਿ ਆਖ਼ਰਕਾਰ ਪ੍ਰਸ਼ਾਸਨ ਦੇ ਨੱਕ ਹੇਠ ਅਤੇ ਕਿਸ ਦੀ ਮਿਲੀ ਭੁਗਤ ਨਾਲ ਇਹ ਗ਼ੈਰ-ਰਜਿਸਟਰਡ ਸੇਵਾ ਕੇਂਦਰ ਚੱਲ ਰਿਹਾ ਹੈ। ਸੂਤਰਾਂ ਕੋਲੋਂ ਮਿਲੀ ਜਾਣਕਾਰੀ ਮੁਤਾਬਕ, ਇਸ ਸੇਵਾ ਕੇਂਦਰ ਨੂੰ ਚਲਾਉਣ ਲਈ ਨਾ ਸਿਰਫ਼ ਨਿਯਮਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ, ਸਗੋਂ ਇੱਥੇ ਸਿੱਧੀ ਕੁੰਡੀ ਲਗਾ ਕੇ ਬਿਜਲੀ ਦੀ ਚੋਰੀ ਵੀ ਕੀਤੀ ਜਾ ਰਹੀ ਹੈ, ਜਿਸ ਨਾਲ ਪਾਵਰਕਾਮ ਵਿਭਾਗ ਦੇ ਮਾਲੀਏ ਨੂੰ ਸਿੱਧਾ ਚੂਨਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਸੇਵਾ ਕੇਂਦਰ ਦੇ ਇੰਚਾਰਜ ਨਿਰਵੈਲ ਸਿੰਘ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਪਿੰਡ ਨੌਸ਼ਿਹਰਾ ਦਾ ਇਹ ਸੇਵਾ ਕੇਂਦਰ ਉਨ੍ਹਾਂ ਦੇ ਵਿਭਾਗ ਕੋਲ ਰਜਿਸਟਰ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਹਵਾਈ ਅੱਡਾ ਮਾਰਗ ’ਤੇ ਬਣੇ ਸਪੀਡ ਬਰੇਕਰ ਕਾਰਨ ਵਾਪਰਿਆ ਹਾਦਸਾ ਅਗਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24