21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਦੇ ਵਿਕਾਸ ਕੰਮ ਜੰਗੀ ਪੱਧਰ ’ਤੇ ਕਰਾਵਾਂਗਾ- ਰਾਜ ਕੁਮਾਰ ਲੁੱਧੜ

ਜੇਠੂਵਾਲ, 21 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਹਲਕੇ ਦੇ ਹਰੇਕ ਪਿੰਡ ਵਿਚ ਵਿਕਾਸ ਕੰਮ ਕਰਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਪਿੰਡਾਂ ਵਿਚਲਾ ਵਿਕਾਸ ਕੰਮ ਜੰਗੀ ਪੱਧਰ ’ਤੇ ਹੋ ਸਕਣ ਅਤੇ ਤਲਬੀਰ ਗਿੱਲ ਵਲੋਂ ਪਿੰਡ ਲੁੱਧੜ ਦੇ ਵਿਕਾਸ ਕਾਰਜਾਂ ਲਈ ਦਿੱਤੀਆਂ ਗ੍ਰਾਂਟਾਂ ਨਾਲ ਪਿੰਡ ਦੇ ਵਿਕਾਸ ਕੰਮ ਕਰਵਾਉਣ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਆਪ ਪਾਰਟੀ ਦੇ ਐਸ.

Ad Position 21
No active advertisement
ਅਜੀਤ ਡੈਸਕ 22-11-2026
ਜੇਠੂਵਾਲ, 21 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਆਮ ਆਦਮੀ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਹਲਕੇ ਦੇ ਹਰੇਕ ਪਿੰਡ ਵਿਚ ਵਿਕਾਸ ਕੰਮ ਕਰਾਉਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਤਾਂ ਕਿ ਪਿੰਡਾਂ ਵਿਚਲਾ ਵਿਕਾਸ ਕੰਮ ਜੰਗੀ ਪੱਧਰ ’ਤੇ ਹੋ ਸਕਣ ਅਤੇ ਤਲਬੀਰ ਗਿੱਲ ਵਲੋਂ ਪਿੰਡ ਲੁੱਧੜ ਦੇ ਵਿਕਾਸ ਕਾਰਜਾਂ ਲਈ ਦਿੱਤੀਆਂ ਗ੍ਰਾਂਟਾਂ ਨਾਲ ਪਿੰਡ ਦੇ ਵਿਕਾਸ ਕੰਮ ਕਰਵਾਉਣ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਉਕਤ ਪ੍ਰਗਟਾਵਾ ਆਪ ਪਾਰਟੀ ਦੇ ਐਸ. ਸੀ. ਵਿੰਗ ਹਲਕਾ ਮਜੀਠਾ ਦੇ ਪ੍ਰਧਾਨ ਤੇ ਸਰਪੰਚ ਰਾਜ ਕੁਮਾਰ ਲੁੱਧੜ ਵਲੋਂ ਪਿੰਡ ਦੇ ਬਾਜ਼ਾਰਾਂ ’ਚ ਇੰਟਰਲੋਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਾਉਣ ਮੌਕੇ ਕੀਤਾ। ਰਾਜ ਕੁਮਾਰ ਲੁੱਧੜ ਨੇ ਕਿਹਾ ਕਿ ਆਪ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਹਲਕਾ ਇੰਚਾਰਜ ਤਲਬੀਰ ਗਿੱਲ ਦੀ ਰਹਿਨੁ ਮਨਾਈ ਹੇਠ ਲੋਕਾਂ ਨੂੰ ਘਰ ਘਰ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਪਿੰਡ ਵਿਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੂੰ ਜੰਗੀ ਪੱਧਰ ’ਤੇ ਕਰਵਾਉਣ ਲਈ ਪਿੰਡ ਵਾਸੀ ਵੀ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਪੰਚਾਇਤ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ । ਇਸ ਮੌਕੇ ਡਾ. ਰਾਕੇਸ਼ ਕੁਮਾਰ ਸਰਮਾ, ਪਰਮਜੀਤ ਪੰਮਾ, ਬਾਬਾ ਅਮਰੀਕ ਸਿੰਘ, ਦੌਲਤ ਰਾਮ, ਸੁਖਪਾਲ, ਠੇਕੇਦਾਰ ਪਦਾਰਥ ਸਿੰਘ, ਹਰਦੇਵ ਸਿੰਘ, ਗੁਰਪ੍ਰੀਤ ਗੋਲਾ, ਅੰਗਰੇਜ਼ ਪਾਲ ਸਮੇਤ ਹੋਰ ਆਪ ਵਰਕਰ ਸ਼ਾਮਿਲ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਦੇ ਦੂਸਰੇ ਦਿਨ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਕੀਤਾ ਰਸਮੀਂ ਉਦਘਾਟਨ ਅਗਲੀ ਖ਼ਬਰ 2027 ਦੀਆਂ ਚੋਣਾਂ ਸੰਬੰਧੀ ਸੁਖਬੀਰ ਬਾਦਲ ਨਾਲ ਵੀਰ ਸਿੰਘ ਲੋਪੋਕੇ ਦੀ ਅਹਿਮ ਮੀਟਿੰਗ
Ad Position 24