ਮਨਦੀਪ ਸਿੰਘ ਨੇ ਬਤੌਰ ਚੌਕੀ ਇੰਚਾਰਜ ਅਹੁਦਾ ਸੰਭਾਲਿਆ
ਬਾਬਾ ਬਕਾਲਾ ਸਾਹਿਬ, 21 ਨਵੰਬਰ (ਰਾਜਨ)-ਸ: ਕੰਵਲਪ੍ਰੀਤ ਸਿੰਘ ਚਾਹਲ ਜ਼ਿਲ੍ਹਾ ਪੁਲਸ ਕਪਤਾਨ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ: ਮਨਦੀਪ ਸਿੰਘ ਨੂੰ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਵਜੋਂ ਨਿਯੁਕਤ ਕੀਤਾ ਗਿਆ ਹੈ। ਨਵ- ਨਿਯੁੱਕਤ ਚੌਕੀ ਇੰਚਾਰਜ ਸ: ਮਨਦੀਪ ਸਿੰਘ ਨੇ ਆਪਣੀ ਪਲੇਠੀ ਮੀਟਿੰਗ ਦੌਰਾਨ ਕਿਹਾ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿੱਚ ਨਸ਼ਾ ਬਿਲਕੁੱਲ ਵਿਕਣ ਨਹੀਂ ਦਿੱਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ‘ਤੇ ਬਾਜ਼ ਅੱਖ ਰੱਖੀ ਜਾਵੇਗੀ ।
ਬਾਬਾ ਬਕਾਲਾ ਸਾਹਿਬ, 21 ਨਵੰਬਰ (ਰਾਜਨ)-ਸ: ਕੰਵਲਪ੍ਰੀਤ ਸਿੰਘ ਚਾਹਲ ਜ਼ਿਲ੍ਹਾ ਪੁਲਸ ਕਪਤਾਨ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ: ਮਨਦੀਪ ਸਿੰਘ ਨੂੰ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਵਜੋਂ ਨਿਯੁਕਤ ਕੀਤਾ ਗਿਆ ਹੈ। ਨਵ- ਨਿਯੁੱਕਤ ਚੌਕੀ ਇੰਚਾਰਜ ਸ: ਮਨਦੀਪ ਸਿੰਘ ਨੇ ਆਪਣੀ ਪਲੇਠੀ ਮੀਟਿੰਗ ਦੌਰਾਨ ਕਿਹਾ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿੱਚ ਨਸ਼ਾ ਬਿਲਕੁੱਲ ਵਿਕਣ ਨਹੀਂ ਦਿੱਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ‘ਤੇ ਬਾਜ਼ ਅੱਖ ਰੱਖੀ ਜਾਵੇਗੀ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨਾਨਲੇ ਵਿਚ ਕਿਸੇ ਦਾ ਲਿਹਾਜ ਨਹੀਂ ਹੋਵਗਾ ਅਤੇ ਨਾ ਹੀ ਕੋਈ ਕਿਸੇ ਦੀ ਸਿਫਾਰਸ਼ ਮੰਨੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦੀ ਸੁਰੱਖਿਆ ਲਈ ਪੁਲਸ ਵਚਨਬੱਧ ਹੈ ਅਤੇ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।