22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅੱਜ ਭਗਵਾਨ ਵਾਲਮੀਕਿ ਤੀਰਥ ਵਿਖੇ ਹੋਵੇਗੀ ਸਰੋਵਰ ਪੂਜਾ, ਮੱਛੀ ਨੂੰ ਪਾਈ ਜਾਵੇਗੀ ਸੋਨੇ ਦੀ ਨੱਥ- ਮਹੰਤ ਮਲਕੀਤ ਨਾਥ

ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)-ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਅਸਥਾਨ ਭਗਵਾਨ ਵਾਲਮੀਕਿ ਤੀਰਥ ਰਾਮ ਤੀਰਥ ਵਿਖੇ ਸਾਲਾਨਾ ਮੇਲੇ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਪਿਛਲੇ ਇਕ ਹਫ਼ਤੇ ਤੋਂ ਸ਼ੁਰੂ ਹੋਏ ਇਸ ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਸ਼ਰਧਾਲੂ ਤੀਰਥ ਅਸਥਾਨ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 23-11-2026
ਰਾਮ ਤੀਰਥ, 22 ਨਵੰਬਰ (ਧਰਵਿੰਦਰ ਸਿੰਘ ਔਲਖ)-ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਅਸਥਾਨ ਭਗਵਾਨ ਵਾਲਮੀਕਿ ਤੀਰਥ ਰਾਮ ਤੀਰਥ ਵਿਖੇ ਸਾਲਾਨਾ ਮੇਲੇ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ। ਪਿਛਲੇ ਇਕ ਹਫ਼ਤੇ ਤੋਂ ਸ਼ੁਰੂ ਹੋਏ ਇਸ ਮੇਲੇ ਦੌਰਾਨ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਸ਼ਰਧਾਲੂ ਤੀਰਥ ਅਸਥਾਨ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਦੇ ਗੱਦੀਨਸ਼ੀਨ ਮਹੰਤ ਮਲਕੀਤ ਨਾਥ ਨੇ ਦੱਸਿਆ ਕਿ 23 ਨਵੰਬਰ ਨੂੰ ਭਗਵਾਨ ਵਾਲਮੀਕਿ ਤੀਰਥ ਦੇ ਪਵਿੱਤਰ ਸਰੋਵਰ ਵਿਖੇ ਵਿਸ਼ੇਸ਼ ਸਰੋਵਰ ਪੂਜਾ ਕੀਤੀ ਜਾਵੇਗੀ । ਇਸ ਮੌਕੇ ਸਰੋਵਰ ਵਿਚ ਰਹਿਣ ਵਾਲੀ ਮੱਛੀ ਨੂੰ ਸੋਨੇ ਦੀ ਨੱਥ ਪਹਿਨਾ ਕੇ ਪਵਿੱਤਰ ਸਰੋਵਰ ਵਿਚ ਛੱਡਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਧਾਰਮਿਕ ਰਵਾਇਤ ਪੁਰਾਤਨ ਸਮੇਂ ਤੋਂ ਚੱਲੀ ਆ ਰਹੀ ਹੈ, ਜਿਸ ਨੂੰ ਹਰ ਸਾਲ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਨਿਭਾਇਆ ਜਾਂਦਾ ਹੈ। ਇਸ ਧਾਰਮਿਕ ਰਸਮ ਵਿਚ ਵੱਡੀ ਗਿਣਤੀ ਵਿਚ ਸੰਤ-ਮਹਾਤਮਾ ਅਤੇ ਵੱਖ-ਵੱਖ ਸਿਆਸੀ ਆਗੂ ਵੀ ਸ਼ਮੂਲੀਅਤ ਕਰਨਗੇ। ਮਹੰਤ ਮਲਕੀਤ ਨਾਥ ਨੇ ਦੱਸਿਆ ਕਿ ਭਾਵੇਂ ਮੇਲੇ ਦੇ ਮੁੱਖ ਸਮਾਗਮ 23 ਅਤੇ 24 ਨਵੰਬਰ ਨੂੰ ਹੋਣੇ ਹਨ ਪਰ ਇਸ ਦੀਆਂ ਧਾਰਮਿਕ ਸਰਗਰਮੀਆਂ ਲਗਾਤਾਰ 15 ਦਿਨ ਤੱਕ ਚੱਲਦੀਆਂ ਰਹਿੰਦੀਆਂ ਹਨ। ਸ਼ਰਧਾਲੂਆਂ ਦੀ ਸਹੂਲਤ ਲਈ ਆਸ਼ਰਮ ਵਲੋਂ 24 ਘੰਟੇ ਲੰਗਰ ਦੀ ਸੇਵਾ ਨਿਰੰਤਰ ਜਾਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੇਲੇ ਦੌਰਾਨ ਸੰਗਤ ਦੀ ਸਹੂਲਤ ਲਈ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੇਵਾ ਦਾਸ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ ਅਗਲੀ ਖ਼ਬਰ ਲਾਇਨ ਮੀਨੂੰ ਭੁੱਟਾ ਦੀ ਅਗਵਾਈ ਹੇਠ ਹੋਏ ਸੇਵਾ ਪ੍ਰੋਜੈਕਟਾਂ ਦੀ ਗਵਰਨਰ ਲਾਇਨ ਭਾਟੀਆ ਵਲੋਂ ਸ਼ਲਾਘਾ
Ad Position 24