22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹਲਕਾ ਪੂਰਬੀ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ- ਦਿਨੇਸ਼ ਬੱਸੀ

ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਦਾਅਵੇਦਾਰ ਦਿਨੇਸ਼ ਬੱਸੀ ਨੇ ਆਪਣੇ ਦਫ਼ਤਰ ਵਿਖੇ ਲੋਕਾਂ ਅਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਲੋਕਾਂ ਅਤੇ ਕੌਂਸਲਰਾਂ ਨੇ ਉਨ੍ਹਾਂ ਨੂੰ ਆਪਣੇ ਇਲਾਕਿਆਂ ਦੀਆਂ ਮੌਜੂਦਾ ਸਮੱਸਿਆਵਾਂ ਤੋਂ ਜਾਣੂ ਕਰਵਾਇਆ।

Ad Position 21
No active advertisement
ਅਜੀਤ ਡੈਸਕ 23-11-2026
ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਦਾਅਵੇਦਾਰ ਦਿਨੇਸ਼ ਬੱਸੀ ਨੇ ਆਪਣੇ ਦਫ਼ਤਰ ਵਿਖੇ ਲੋਕਾਂ ਅਤੇ ਕੌਂਸਲਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ ਲੋਕਾਂ ਅਤੇ ਕੌਂਸਲਰਾਂ ਨੇ ਉਨ੍ਹਾਂ ਨੂੰ ਆਪਣੇ ਇਲਾਕਿਆਂ ਦੀਆਂ ਮੌਜੂਦਾ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਮੀਟਿੰਗ ਦੌਰਾਨ ਦਿਨੇਸ਼ ਬੱਸੀ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਅੰਮ੍ਰਿਤਸਰ ਪੂਰਬੀ ਹਲਕੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਜਿਕਰ ਕੀਤਾ। ਉਨ੍ਹਾਂ ਦੱਸਿਆ ਕਿ ਆਪਣੇ ਕਾਰਜਕਾਲ ਦੌਰਾਨ ਹਲਕੇ ਵਿਚ ਗਲੀਆਂ ਦਾ ਨਿਰਮਾਣ, ਸੀਵਰੇਜ ਸਿਸਟਮ ਵਿਚ ਸੁਧਾਰ ਅਤੇ ਕਈ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਵਾਏ ਗਏ। ਸ੍ਰੀ ਬੱਸੀ ਨੇ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਅੰਮ੍ਰਿਤਸਰ ਪੂਰਬੀ ਹਲਕੇ ਵਿਚ ਬੇਰੁਜ਼ਗਾਰੀ ਦੂਰ ਕਰਨਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਨਸ਼ਿਆ ਦੀ ਸਮੱਸਿਆ ਨੂੰ ਖ਼ਤਮ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਿਲ ਹੋਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਹਲਕਾ ਪੂਰਬੀ ਦੇ ਲੋਕਾਂ ਲਈ ਕੰਮ ਕਰ ਰਹੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ ਅਗਲੀ ਖ਼ਬਰ ਬੱਬਨਦੀਪ ਸਿੰਘ ਹੋਣਗੇ ਸਬ-ਡਵੀਜ਼ਨ ਅਜਨਾਲਾ ਦੇ ਨਵੇਂ ਡੀ.ਐੱਸ.ਪੀ
Ad Position 24