22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕੱਲ 23 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ.

Ad Position 21
No active advertisement
ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ: ਮੇਜਰ ਸਿੰਘ ਅਰਜਨ ਮਾਂਗਾ ਦੀ ਤਸਵੀਰ। ਅਜੀਤ ਤਸਵੀਰ 23-11-2026
ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕੱਲ 23 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿਘ ਅਰਜਨ ਮਾਂਗਾ ਨੇ ਦੱਸਿਆ ਕਿ ਦੁਪਹਿਰ 12 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਵਿਚੋਂ ਹੁੰਦਾ ਹੋਇਆ ਘੰਟਾ ਘਰ ਪਲਾਜ਼ਾ, ਬਜ਼ਾਰ ਮਾਈ ਸੇਵਾ, ਬਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਂਸਾਂ ਵਾਲਾ, ਆਟਾ ਮੰਡੀ, ਚਾਵਲ ਮੰਡੀ, ਚੌਂਕ ਢਾਬ ਬਸਤੀ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਮੰਨਾ ਸਿੰਘ, ਚੌਂਕ ਪਰਾਗਦਾਸ ਤੇ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਜਲੌਅ, ਦੀਪਮਾਲਾ ਤੇ ਆਤਿਸ਼ਬਾਜ਼ੀ ਕੱਲ੍ਹ : ਮੁੱਖ ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ 24 ਨਵੰਬਰ ਨੂੰ ਪ੍ਰਕਾਸ਼ ਪੁਰਬ ਦੇ ਦਿਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ 8.30 ਵਜੇ ਤੋਂ ਦੁਪਹਿਰ 12.00 ਵਜੇ ਤੱਕ ਸੁੰਦਰ ਜਲੌਅ ਸਜਾਏ ਜਾਣਗੇ। ਸਵੇਰੇ 10 ਵਜੇ ਤੋਂ ਦੇਰ ਸ਼ਾਮ ਤੱਕ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਦੀਵਾਨ ਸਜਾਏ ਜਾਣਗੇ ਅਤੇ ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਸੁੰਦਰ ਦੀਪਮਾਲਾ ਕੀਤੀ ਜਾਵੇਗੀ ਤੇ ਆਤਿਸ਼ਬਾਜੀ ਚਲਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਉਪ ਮੁੱਖ ਮੰਤਰੀ ਸੋਨੀ ਵਲੋਂ ਸਾਲਾਨਾ ਰਾਮ ਤੀਰਥ ਮੇਲੇ ਦਾ ਰੀਬਨ ਕੱਟ ਕੇ ਉਦਘਾਟਨ ਅਗਲੀ ਖ਼ਬਰ ਹਲਕਾ ਪੂਰਬੀ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ- ਦਿਨੇਸ਼ ਬੱਸੀ
Ad Position 24