22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਾਬਕਾ ਉਪ ਮੁੱਖ ਮੰਤਰੀ ਸੋਨੀ ਵਲੋਂ ਸਾਲਾਨਾ ਰਾਮ ਤੀਰਥ ਮੇਲੇ ਦਾ ਰੀਬਨ ਕੱਟ ਕੇ ਉਦਘਾਟਨ

ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)-ਮੰਦਰ ਮਾਤਾ ਲਾਲ ਦੇਵੀ ਜੀ ਟਰੱਸਟ ਵਲੋਂ ਸ੍ਰੀ ਰਾਮ ਤੀਰਥ ਵਿਖੇ ਲਗਾਏ ਗਏ ਸਾਲਾਨਾ ਮੇਲੇ ’ਚ ਅੱਜ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਇਸ ਮੌਕੇ ਰੀਬਨ ਕੱਟ ਕੇ ਮੇਲੇ ਦਾ ਰਸਮੀਂ ਆਗਾਜ਼ ਕੀਤਾ ਤੇ ਇਸ ਮੌਕੇ ਉਨ੍ਹਾਂ ਵਲੋਂ ਝੰਡੇ ਦੀ ਰਸਮ ਵੀ ਅਦਾ ਕੀਤੀ ਗਈ।

Ad Position 21
No active advertisement
ਮੰਦਰ ਮਾਤਾ ਲਾਲ ਦੇਵੀ ਜੀ ਟਰੱਸਟ ਵਲੋਂ ਲਗਾਏ ਗਏ ਰਾਮ ਤੀਰਥ ਮੇਲੇ ਦਾ ਰੀਬਨ ਕੱਟ ਕੇ ਉਦਘਾਟਨ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਤੇ ਹੋਰ ਆਗੂ । ਅਜੀਤ ਤਸਵੀਰ 23-11-2026
ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)-ਮੰਦਰ ਮਾਤਾ ਲਾਲ ਦੇਵੀ ਜੀ ਟਰੱਸਟ ਵਲੋਂ ਸ੍ਰੀ ਰਾਮ ਤੀਰਥ ਵਿਖੇ ਲਗਾਏ ਗਏ ਸਾਲਾਨਾ ਮੇਲੇ ’ਚ ਅੱਜ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਇਸ ਮੌਕੇ ਰੀਬਨ ਕੱਟ ਕੇ ਮੇਲੇ ਦਾ ਰਸਮੀਂ ਆਗਾਜ਼ ਕੀਤਾ ਤੇ ਇਸ ਮੌਕੇ ਉਨ੍ਹਾਂ ਵਲੋਂ ਝੰਡੇ ਦੀ ਰਸਮ ਵੀ ਅਦਾ ਕੀਤੀ ਗਈ। ਇਸ ਮੌਕੇ ਮਾਤਾ ਸੀਤਾ ਜੀ ਦੇ ਚਰਨਾਂ ਦੀ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ਵਿਖੇ ਨਤਮਸਤਕ ਹੋਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਮਾਤਾ ਲਾਲ ਦੇਵੀ ਜੀ ਦੀ ਮਹਿਮਾ ਬਾਰੇ ਦੱਸਦਿਆਂ ਕਿਹਾ ਕਿ ਮਾਤਾ ਜੀ ਦਾ ਜੀਵਨ ਸੇਵਾ, ਭਗਤੀ, ਤਿਆਗ ਅਤੇ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਤਾ ਲਾਲ ਦੇਵੀ ਜੀ ਦੇ ਆਸ਼ੀਰਵਾਦ ਅਤੇ ਉਨ੍ਹਾਂ ਵਲੋਂ ਦਰਸਾਏ ਧਾਰਮਿਕ ਮਾਰਗ ’ਤੇ ਚੱਲਦਿਆਂ ਅਜਿਹੇ ਧਾਰਮਿਕ ਸਮਾਗਮਾਂ ਦਾ ਆਯੋਜਨ ਸਮਾਜ ਵਿਚ ਸ਼ਰਧਾ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਮਾਤਾ ਸੀਤਾ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਨਤਮਸਤਕ ਹੁੰਦਿਆਂ ਉਨ੍ਹਾਂ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਸ੍ਰੀ ਸੋਨੀ ਨੇ ਕਿਹਾ ਕਿ ਸ੍ਰੀ ਰਾਮ ਤੀਰਥ ਦੀ ਧਰਤੀ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਇਹ ਪਵਿੱਤਰ ਅਸਥਾਨ ਸਾਨੂੰ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ, ਮਾਤਾ ਸੀਤਾ ਜੀ ਦੇ ਤਿਆਗ ਅਤੇ ਲਵ-ਕੁਸ਼ ਜੀ ਦੀ ਮਹਾਨ ਵਿਰਾਸਤ ਦੀ ਯਾਦ ਦਿਵਾਉਂਦਾ ਹੈ। ਇਸ ਪਵਿੱਤਰ ਧਰਤੀ ਨਾਲ ਮਹਾਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਵੀ ਗੂੜ੍ਹਾ ਸੰਬੰਧ ਹੈ। ਇੱਥੇ ਹੀ ਭਗਵਾਨ ਵਾਲਮੀਕਿ ਜੀ ਦਾ ਪਵਿੱਤਰ ਆਸ਼ਰਮ ਸਥਿਤ ਹੈ, ਜਿੱਥੇ ਮਾਤਾ ਸੀਤਾ ਜੀ ਨੇ ਨਿਵਾਸ ਕੀਤਾ ਅਤੇ ਲਵ - ਕੁਸ਼ ਜੀ ਦਾ ਜਨਮ ਹੋਇਆ। ਇਹ ਅਸਥਾਨ ਸਾਡੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਨਮੋਲ ਖ਼ਜ਼ਾਨਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਪਵਿੱਤਰ ਧਰਤੀ ਦੀ ਮਹਾਨਤਾ ਅਤੇ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਮੇਲੇ ਸਾਡੀ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ, ਧਰਮ ਅਤੇ ਸੱਭਿਆਚਾਰ ਨਾਲ ਜੋੜਨ ਦਾ ਵਧੀਆ ਉਪਰਾਲਾ ਹਨ। ਉਨ੍ਹਾਂ ਮੇਲੇ ਦੇ ਪ੍ਰਬੰਧਕਾਂ ਅਤੇ ਪੂਜਯ ਮਾਤਾ ਲਾਲ ਦੇਵੀ ਜੀ ਟਰੱਸਟ ਦੇ ਸਮੂਹ ਮੈਂਬਰਾਂ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ ਅਤੇ ਮੇਲੇ ਵਿਚ ਪਹੁੰਚਣ ਵਾਲੀ ਸੰਗਤ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਪ੍ਰਧਾਨ ਵਿਕਰਮ ਸ਼ਰਮਾ, ਅਸ਼ੋਕ ਸੋਨੀ, ਰਵਿੰਦਰ ਮਹਿਰਾ, ਪਰਮੋਦ ਕੁਮਾਰ ਪੰਮਾ, ਵਿਜੇ ਸ਼ਰਮਾ, ਯਸ਼ਪਾਲ, ਦੇਵੀ ਦਾਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਧਾਰਮਿਕ ਸ਼ਖ਼ਸੀਅਤਾਂ, ਟਰੱਸਟ ਦੇ ਅਹੁਦੇਦਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਦੀ ਸੇਵਾ ਮਿਲਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਤਜਰਬੇ ’ਤੇ ਪੰਥ ਵਲੋਂ ਭਰੋਸੇ ਦਾ... ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ
Ad Position 24