22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਦੀ ਸੇਵਾ ਮਿਲਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਤਜਰਬੇ ’ਤੇ ਪੰਥ ਵਲੋਂ ਭਰੋਸੇ ਦਾ ਪ੍ਰਗਟਾਵਾ : ਬੀਬੀ ਗੁਰਜੀਤ ਕੌਰ ਖ਼ਾਲਸਾ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ 6ਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਇਸਤਰੀ ਅਕਾਲੀ ਦਲ (ਬ) ਦੀ ਜਨਰਲ ਸਕੱਤਰ ਬੀਬੀ ਗੁਰਜੀਤ ਕੌਰ ਖ਼ਾਲਸਾ ਨੇ ਸਨਮਾਨਿਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਆਵਾਜ਼ ਬਣ ਕੇ ਕਾਰਜ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਤਜ਼ਰਬੇ ’ਤੇ ਪੰਥ ਵਲੋਂ ਭਰੋਸੇ ਦਾ ਪ੍ਰਗਟਾਵਾ ਹੈ।

Ad Position 21
No active advertisement
ਅਜੀਤ ਡੈਸਕ 23-11-2026
ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ 6ਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਇਸਤਰੀ ਅਕਾਲੀ ਦਲ (ਬ) ਦੀ ਜਨਰਲ ਸਕੱਤਰ ਬੀਬੀ ਗੁਰਜੀਤ ਕੌਰ ਖ਼ਾਲਸਾ ਨੇ ਸਨਮਾਨਿਤ ਕਰਦਿਆਂ ਆਸ ਪ੍ਰਗਟਾਈ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਆਵਾਜ਼ ਬਣ ਕੇ ਕਾਰਜ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੂੰ ਮੁੜ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਤਜ਼ਰਬੇ ’ਤੇ ਪੰਥ ਵਲੋਂ ਭਰੋਸੇ ਦਾ ਪ੍ਰਗਟਾਵਾ ਹੈ। ਬੀਬੀ ਗੁਰਜੀਤ ਕੌਰ ਖਾਲਸਾ ਨੇ ਕਿਹਾ ਕਿ ਸ. ਧਾਮੀ ਦੀ ਗਤੀਸ਼ੀਲ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੇ ਧਾਰਮਿਕ ਅਤੇ ਪੰਥਕ ਮਸਲਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਏਗੀ ਤੇ ਉ੍ਹਨਾਂ ਦੀ ਅਗਵਾਈ ਵਿਚ ਸੰਸਥਾ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਪੰਥਕ ਹਿੱਤਾਂ ਦੀ ਰਾਖੀ ਲਈ ਕੰਮ ਕਰੇਗੀ। ਬੀਬੀ ਖ਼ਾਲਸਾ ਨੇ ਕਿਹਾ ਕਿ ਸਿੱਖ ਕੌਮ ਦੇ ਮਸਲਿਆਂ ‘ਤੇ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ ਤੇ ਸ਼੍ਰੋਮਣੀ ਕਮੇਟੀ ਅਤੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸਹਿਯੋਗ ਦੇਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭੂਰੀ ਵਾਲੇ ਪਬਲਿਕ ਸਕੂਲ ਵਿਖੇ ਲੇਖ ਰਚਨਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਾਬਕਾ ਉਪ ਮੁੱਖ ਮੰਤਰੀ ਸੋਨੀ ਵਲੋਂ ਸਾਲਾਨਾ ਰਾਮ ਤੀਰਥ ਮੇਲੇ ਦਾ ਰੀਬਨ ਕੱਟ ਕੇ ਉਦਘਾਟਨ
Ad Position 24