22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਾਰਤੀਯ ਵਪਾਰ ਮੰਡਲ ਪੰਜਾਬ ਨੇ ਵਪਾਰੀਆਂ ਨੂੰ ਇਕਜੁੱਟ ਕਰਨ ਲਈ ਕੀਤੀ ਮੀਟਿੰਗ

ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਦੇ ਵਪਾਰੀਆਂ ਨੂੰ ਇਕਜੁੱਟ ਕਰਨ ਅਤੇ ਭਾਰਤੀਯ ਵਪਾਰ ਮੰਡਲ ਪੰਜਾਬ ਦਾ ਸਮਰਥਨ ਕਰਨ ਲਈ ਇਕ ਮਹੱਤਵਪੂਰਨ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਨੈਸ਼ਨਲ ਟਰੇਡਰਜ਼ ਵੈਲਫੇਅਰ ਬੋਰਡ ਦੇ ਰਾਸ਼ਟਰੀ ਮੈਂਬਰ ਅਤੇ ਭਾਰਤੀਯ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਰਾਜੀਵ ਅਨੇਜਾ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 23-11-2026
ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਦੇ ਵਪਾਰੀਆਂ ਨੂੰ ਇਕਜੁੱਟ ਕਰਨ ਅਤੇ ਭਾਰਤੀਯ ਵਪਾਰ ਮੰਡਲ ਪੰਜਾਬ ਦਾ ਸਮਰਥਨ ਕਰਨ ਲਈ ਇਕ ਮਹੱਤਵਪੂਰਨ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਨੈਸ਼ਨਲ ਟਰੇਡਰਜ਼ ਵੈਲਫੇਅਰ ਬੋਰਡ ਦੇ ਰਾਸ਼ਟਰੀ ਮੈਂਬਰ ਅਤੇ ਭਾਰਤੀਯ ਵਪਾਰ ਮੰਡਲ ਪੰਜਾਬ ਦੇ ਪ੍ਰਧਾਨ ਰਾਜੀਵ ਅਨੇਜਾ ਨੇ ਕੀਤੀ। ਮੀਟਿੰਗ ’ਚ ਪੰਜਾਬ ਦੇ ਪ੍ਰਧਾਨ ਰਾਜੀਵ ਅਨੇਜਾ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਸਰਕਾਰ ਦਾ ਗਠਨ ਸਾਰੇ ਵਪਾਰੀਆਂ ਅਤੇ ਕਾਰੋਬਾਰਾਂ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਅਧੀਨ ਵਪਾਰੀਆਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀ ਅੱਜ ਸਭ ਤੋਂ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਜਬਰਨ ਵਸੂਲੀ, ਧਮਕੀਆਂ ਅਤੇ ਲੁੱਟ-ਖਸੁੱਟ ਦੀਆਂ ਰੋਜ਼ਾਨਾ ਦੀਆਂ ਘਟਨਾਵਾਂ ਉਨ੍ਹਾਂ ਨੂੰ ਡਰ ਨਾਲ ਕੰਮ ਕਰਨ ਲਈ ਮਜਬੂਰ ਕਰਦੀਆਂ ਹਨ। ਰਾਜੀਵ ਅਨੇਜਾ ਨੇ ਸਾਰੇ ਵਪਾਰਕ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਦਾ ਸਮੁੱਚਾ ਵਪਾਰਕ ਭਾਈਚਾਰਾ ਇੱਕਜੁੱਟ ਹੋ ਕੇ ਡਬਲ-ਇੰਜਣ ਸਰਕਾਰ ਬਣਾਵੇ ਅਤੇ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਾਉਣ ‘ਚ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਵਪਾਰਕ ਹਿੱਤਾਂ ਦੇ ਮੋਹਰੀ ਰਹਿਣਗੇ ਅਤੇ ਜੇਕਰ ਭਾਜਪਾ ਸਰਕਾਰ ਬਣਦੀ ਹੈ, ਤਾਂ ਸਾਰੀਆਂ ਵਪਾਰਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਪਬਲਿਕ ਸਕੂਲ ਏਅਰਪੋਰਟ ਰੋਡ ਦਾ ਸਾਲਾਨਾ ਸਮਾਗਮ ਅਗਲੀ ਖ਼ਬਰ ਜਥੇਦਾਰਾਂ ਦੀ ਨਿਯੁਕਤੀ ਤੇ ਰੁਖਸਤੀ ਦੇ ਨਿਯਮ ਬਣਾਉਣ ਲਈ ਬਣਾਈ ਕਮੇਟੀ ਨੂੰ ਸਮਾਂਬੱਧ ਕੀਤਾ ਜਾਵੇ : ਐਡਵੋਕੇਟ ਬਿੰਦਰਾ
Ad Position 24