22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਿਰੰਕਾਰੀ ਕਾਲੋਨੀ ਵਿਖੇ ਵਿਸ਼ਾਲ ਖੂਨਦਾਨ ਕੈਂਪ

ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ (ਸੰਤ ਨਿਰੰਕਾਰੀ ਮਿਸ਼ਨ) ਵਲੋਂ ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ ਨਿਰੰਕਾਰੀ ਕਾਲੋਨੀ ਅੰਮ੍ਰਿਤਸਰ ਵਿਖੇ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਰਸਮੀ ਉਦਘਾਟਨ ਅੰਮ੍ਰਿਤਸਰ ਜ਼ੋਨ ਦੇ ਜ਼ੋਨਲ ਇੰਚਾਰਜ ਰਾਕੇਸ਼ ਸੇਠੀ ਵਲੋਂ ਕੀਤਾ ਗਿਆ।

Ad Position 21
No active advertisement
ਖ਼ੂਨਦਾਨ ਕੈਂਪ ਦੌਰਾਨ ਖ਼ੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਜ਼ੋਨਲ ਇੰਚਾਰਜ ਰਾਕੇਸ਼ ਸੇਠੀ ਤੇ ਹੋਰ। ਤਸਵੀਰ : ਹਰਜੀਤ ਸਿੰਘ 23-11-2026
ਅੰਮ੍ਰਿਤਸਰ, 22 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ (ਸੰਤ ਨਿਰੰਕਾਰੀ ਮਿਸ਼ਨ) ਵਲੋਂ ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ ਨਿਰੰਕਾਰੀ ਕਾਲੋਨੀ ਅੰਮ੍ਰਿਤਸਰ ਵਿਖੇ ਇਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਰਸਮੀ ਉਦਘਾਟਨ ਅੰਮ੍ਰਿਤਸਰ ਜ਼ੋਨ ਦੇ ਜ਼ੋਨਲ ਇੰਚਾਰਜ ਰਾਕੇਸ਼ ਸੇਠੀ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਸਤਿਸੰਗ ’ਚ ਵੀ ਸ਼ਿਰਕਤ ਕੀਤੀ ਅਤੇ ਹਾਜ਼ਰ ਸੰਗਤ ਨੂੰ ਮਨੁੱਖਤਾ ਦੀ ਭਲਾਈ ਲਈ ਨਿਰਸਵਾਰਥ ਭਾਵਨਾ ਨਾਲ ਸੇਵਾ ਕਰਨ ਅਤੇ ਅਜਿਹੇ ਪੁੰਨ ਦੇ ਕਾਰਜਾਂ ’ਚ ਵੱਧ-ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਖੂਨਦਾਨ ਕੈਂਪ ’ਚ ਇਲਾਕੇ ਦੀਆਂ ਵੱਡੀ ਗਿਣਤੀ ’ਚ ਭੈਣਾਂ ਅਤੇ ਭਰਾਵਾਂ ਨੇ ਉਤਸ਼ਾਹਪੂਰਵਕ ਹਿੱਸਾ ਲੈਂਦਿਆਂ ਆਪਣੀ ਇੱਛਾ ਨਾਲ ਖੂਨਦਾਨ ਕੀਤਾ । ਕੈਂਪ ’ਚ ਸਿਵਲ ਹਸਪਤਾਲ ਅੰਮ੍ਰਿਤਸਰ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੇ ਬਲੱਡ ਬੈਂਕਾਂ ਦੀਆਂ ਵਿਸ਼ੇਸ਼ ਮੈਡੀਕਲ ਟੀਮਾਂ ਦੇ ਸਹਿਯੋਗ ਨਾਲ ਕੁੱਲ 195 ਯੂਨਿਟ ਖੂਨ ਇਕੱਤਰ ਕੀਤਾ ਗਿਆ। ਅਖ਼ੀਰ ’ਚ ਸਾਰੇ ਖੂਨਦਾਨੀਆਂ, ਸਿਵਲ ਹਸਪਤਾਲ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੀਆਂ ਬਲੱਡ ਬੈਂਕ ਟੀਮਾਂ ਅਤੇ ਨਿਰੰਕਾਰੀ ਸੇਵਾਦਲ ਦੇ ਵਲੰਟੀਅਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਲੋਂ ‘ਕੇਵ ਟੂ ਕੌਸਮੌਸ’ ਦੀ ਸ਼ਾਨਦਾਰ ਪੇਸ਼ਕਾਰੀ ਅਗਲੀ ਖ਼ਬਰ ਪਿੰਡ ਕੋਹਾਲੀ ਤੋਂ ਅੱਜ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
Ad Position 24