2027 ਵਿਚ ਅਕਾਲੀ ਸਰਕਾਰ ਬਣਨ ’ਤੇ ਟਕਸਾਲੀ ਆਗੂਆਂ ਦਾ ਬੋਲੇਗਾ ਦਬਦਬਾ- ਰਾਜਾ ਲਦੇਹ
ਰਾਜਾਸਾਂਸੀ, 22 ਨਵੰਬਰ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ ਅਤੇ ਲੋਕ ਬਦਲਾਅ ਲਈ ਉਡੀਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਬਣਦਿਆਂ ਹੀ ਲੋਕਾਂ ਦੇ ਮਸਲੇ ਹੱਲ ਕਰਨ ਅਤੇ ਚੋਣ ਮੈਨੀਫੈਸਟੋ ਦੇ ਵਾਅਦਿਆਂ ਨੂੰ ਤੁਰੰਤ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਰਾਜਾਸਾਂਸੀ, 22 ਨਵੰਬਰ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ ਅਤੇ ਲੋਕ ਬਦਲਾਅ ਲਈ ਉਡੀਕ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਬਣਦਿਆਂ ਹੀ ਲੋਕਾਂ ਦੇ ਮਸਲੇ ਹੱਲ ਕਰਨ ਅਤੇ ਚੋਣ ਮੈਨੀਫੈਸਟੋ ਦੇ ਵਾਅਦਿਆਂ ਨੂੰ ਤੁਰੰਤ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਰਾਜਾ ਲਦੇਹ ਨੇ ਮੌਜੂਦਾ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਹਰ ਵਰਗ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਤੇ ਵਰਕਰਾਂ ਖ਼ਿਲਾਫ਼ ਦਰਜ ਕੀਤੇ ਗਏ ਕਥਿਤ ਝੂਠੇ ਮਾਮਲਿਆਂ ਦਾ ਵੀ ਸਰਕਾਰ ਬਣਨ ’ਤੇ ਹਿਸਾਬ ਲਿਆ ਜਾਵੇਗਾ। ਇਸ ਮੌਕੇ ਟਕਸਾਲੀ ਅਕਾਲੀ ਆਗੂ ਜਥੇਦਾਰ ਕਸ਼ਮੀਰ ਸਿੰਘ ਟੋਨੀ ਚਾਕਾਂਵਾਲੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਨਮਾਨ ਕਰਦਿਆਂ ਰਾਜਾ ਲਦੇਹ ਨੇ ਕਿਹਾ ਕਿ ਔਖੇ ਸਮੇਂ ਪਾਰਟੀ ਦਾ ਸਾਥ ਦੇਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਸਰਕਾਰ ਬਣਨ ’ਤੇ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ, ਜਦਕਿ ਪਾਰਟੀ ਛੱਡ ਕੇ ਸੱਤਾ ਦੇ ਸੁੱਖ ਭੋਗਣ ਵਾਲੇ ਦਲ ਬਦਲੂਆਂ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੋਵੇਗੀ।