ਪਲਸ ਪੋਲੀਓ ਮੁਹਿੰਮ ਦੀ ਨੰਨ੍ਹੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਸਿਵਲ ਸਰਜ਼ਨ ਨੇ ਕੀਤੀ ਸ਼ੁਰੂਆਤ
ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)- ਸਿਹਤ ਵਿਭਾਗ ਵਲੋਂ ਪਲਸ ਪੋਲੀਓ ਅਭਿਆਨ ਦੀ ਸ਼ੁਰੂਆਤ, ਸਿਵਲ ਸਰਜਨ ਡਾ. ਭਾਰਤੀ ਧਵਨ ਵਲੋਂ ਜੰਡਿਆਲਾ ਵਿਖੇ ਇਕ ਬੂਥ ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਗਈ।
ਅੰਮ੍ਰਿਤਸਰ, 22 ਨਵੰਬਰ (ਰੇਸ਼ਮ ਸਿੰਘ)- ਸਿਹਤ ਵਿਭਾਗ ਵਲੋਂ ਪਲਸ ਪੋਲੀਓ ਅਭਿਆਨ ਦੀ ਸ਼ੁਰੂਆਤ, ਸਿਵਲ ਸਰਜਨ ਡਾ. ਭਾਰਤੀ ਧਵਨ ਵਲੋਂ ਜੰਡਿਆਲਾ ਵਿਖੇ ਇਕ ਬੂਥ ਤੇ ਨੰਨ੍ਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਭਾਰਤੀ ਧਵਨ ਨੇ ਕਿਹਾ ਕਿ ਬੇਸ਼ਕ ਭਾਰਤ ਪੋਲੀਓ ਮੁਕਤ ਦੇਸ਼ਾਂ ਦੀ ਗਿਣਤੀ ਵਿਚ ਆ ਚੁੱਕਾ ਹੈ, ਪਰ ਫਿਰ ਵੀ ਇਸ ਮੁਕਾਮ ਨੂੰ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਵਲੋਂ ਇਹ ਰਾਊਂਡ ਚਲਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਪੋਲੀਓ ਵਰਗੀ ਲਾ-ਇਲਾਜ ਬਿਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਨਾਲ-ਨਾਲ ਆਮ ਜਨਤਾ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ। ਜ਼ਿਲ੍ਹਾ ਟੀਕਾਕਰਣ ਅਧਿਕਾਰੀ ਡਾ . ਰਸ਼ਮੀ ਵਿੱਜ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ 27 ਲੱਖ 63 ਹਜ਼ਾਰ 949 ਅਬਾਦੀ ਦੇ 5 ਲੱਖ 44 ਹਜ਼ਾਰ 777 ਘਰਾਂ ਵਿਚ ਰਹਿੰਦੇ 0 ਤੋਂ 5 ਸਾਲ ਦੇ 2 ਲੱਖ 93 ਹਜ਼ਾਰ 643 ਬੱਚਿਆਂ ਨੂੰ 1193 ਟੀਮਾਂ ਵਲੋਂ ਪੋਲੀਓ ਦੀਆਂ 2 ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 240 ਸੁਪਰਵਾਈਜਰਾਂ ਵਲੋਂ ਇਨ੍ਹਾਂ ਦਾ ਨਿਰੀਖਣ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪਾਲ ਸਿੰਘ, ਜ਼ਿਲ੍ਹਾ ਐੱਮ.ਈ.ਆਈ.ਓ. ਅਮਰਦੀਪ ਸਿੰਘ, ਡਾ. ਵਨੀਤ ਕੌਰ, ਸੌਰਵ ਸ਼ਰਮਾ, ਹਰਜੀਤ ਸਿੰਘ, ਬਲਰਾਜ ਸਿੰਘ, ਕੰਵਰਦੀਪ ਸਿੰਘ ਸਮੇਤ ਸਮੂਹ ਸਟਾਫ ਹਾਜ਼ਰ ਸੀ।