23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਅਤੇ ਇੰਸਪੈਕਟਰ ਪਰਮਦੀਪ ਕੌਰ ਦੀ ਡੀ.ਐੱਸ.ਪੀ. ਵਜੋਂ ਪਦਉੱਨਤੀ

ਅੰਮਿ੍ਤਸਰ, 23 ਨਵੰਬਰ (ਰੇਸ਼ਮ)-ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿੱਚ ਆਪਣੀ ਮਿਹਨਤ, ਲਗਨ, ਇਮਾਨਦਾਰੀ ਅਤੇ ਸ਼ਾਨਦਾਰ ਸੇਵਾਵਾਂ ਸਦਕਾ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਅਤੇ ਇੰਸਪੈਕਟਰ ਪਰਮਦੀਪ ਕੌਰ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ. ਐੱਸ.

Ad Position 21
No active advertisement
ਅਜੀਤ ਡੈਸਕ 24-11-2026
ਅੰਮਿ੍ਤਸਰ, 23 ਨਵੰਬਰ (ਰੇਸ਼ਮ)-ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿੱਚ ਆਪਣੀ ਮਿਹਨਤ, ਲਗਨ, ਇਮਾਨਦਾਰੀ ਅਤੇ ਸ਼ਾਨਦਾਰ ਸੇਵਾਵਾਂ ਸਦਕਾ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਅਤੇ ਇੰਸਪੈਕਟਰ ਪਰਮਦੀਪ ਕੌਰ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐੱਸ.ਪੀ.) ਦੇ ਅਹੁਦੇ ‘ਤੇ ਤਰੱਕੀ ਮਿਲਣ ‘ਤੇ ਉਨ੍ਹਾਂ ਦੇ ਪਰਿਵਾਰਾਂ, ਸਾਥੀਆਂ ਅਤੇ ਸ਼ੁਭਚਿੰਤਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵਲੋਂ 29 ਅਕਤੂਬਰ 2026 ਨੂੰ ਜਾਰੀ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐੱਸ.ਪੀ.) ਦੇ ਅਹੁਦੇ ‘ਤੇ ਪਦਉੱਨਤ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸੇ ਤਹਿਤ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਅਤੇ ਇੰਸਪੈਕਟਰ ਪਰਮਦੀਪ ਕੌਰ ਨੂੰ ਵੀ ਡੀ.ਐੱਸ.ਪੀ. ਵਜੋਂ ਤਰੱਕੀ ਪ੍ਰਾਪਤ ਹੋਈ ਹੈ। ਇਹ ਪਦਉੱਨਤੀਆਂ ਦੋਵਾਂ ਅਧਿਕਾਰੀਆਂ ਦੀ ਲੰਬੇ ਸਮੇਂ ਦੀ ਮਿਹਨਤ, ਸਮਰਪਣ, ਅਨੁਸ਼ਾਸਨ ਅਤੇ ਪੁਲਿਸ ਵਿਭਾਗ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਦਾ ਸਨਮਾਨ ਹਨ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ। ਇਸ ਮੌਕੇ ਦੋਵਾਂ ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਜਾਂਦੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸਹਿ-ਇੰਚਾਰਜ ਸੂਰਜ ਠਾਕੁਰ ਨੇ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਵਿਖੇ ਕੀਤੀ ਮੁਲਾਕ... ਅਗਲੀ ਖ਼ਬਰ ਕੋਟਲੀ ਸੱਕਾ ਵਿਖੇ 16ਵਾਂ ਕੀਰਤਨ ਦਰਬਾਰ 28 ਨੂੰ
Ad Position 24