23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਅਤੇ ਸਹਿ-ਇੰਚਾਰਜ ਸੂਰਜ ਠਾਕੁਰ ਨੇ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਵਿਖੇ ਕੀਤੀ ਮੁਲਾਕਾਤ

ਅੰਮ੍ਰਿਤਸਰ, 23 ਨਵੰਬਰ (ਰੇਸ਼ਮ ਸਿੰਘ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਹਿ-ਇੰਚਾਰਜ ਸੂਰਜ ਠਾਕੁਰ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਓਮ ਪ੍ਰਕਾਸ਼ ਸੋਨੀ ਵਲੋਂ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਰੇਸ਼ਮ ਸਿੰਘ)- ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਹਿ-ਇੰਚਾਰਜ ਸੂਰਜ ਠਾਕੁਰ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਓਮ ਪ੍ਰਕਾਸ਼ ਸੋਨੀ ਵਲੋਂ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਚਿਨ ਪਾਇਲਟ ਅਤੇ ਸੂਰਜ ਠਾਕੁਰ ਕਰੀਬ ਦੋ ਘੰਟੇ ਓਮ ਪ੍ਰਕਾਸ਼ ਸੋਨੀ ਦੇ ਗ੍ਰਹਿ ਵਿਖੇ ਰੁਕੇ। ਇਸ ਦੌਰਾਨ ਉਨ੍ਹਾਂ ਨੇ ਇਕੱਠਿਆਂ ਸਵੇਰ ਦਾ ਨਾਸ਼ਤਾ ਕੀਤਾ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਸਰਗਰਮੀਆਂ ਅਤੇ ਜਥੇਬੰਦਕ ਮਾਮਲਿਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਇਹ ਮੁਲਾਕਾਤ ਬਹੁਤ ਹੀ ਸੁਖਾਵੇਂ ਅਤੇ ਸਨੇਹਪੂਰਨ ਮਾਹੌਲ ਵਿਚ ਹੋਈ। ਇਸ ਮੌਕੇ ਮਾਝਾ ਖੇਤਰ ਦੀ ਸਮੁੱਚੀ ਸੀਨੀਅਰ ਕਾਂਗਰਸੀ ਲੀਡਰਸ਼ਿਪ ਵੀ ਮੌਜੂਦ ਰਹੀ। ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਇੰਦਰਬੀਰ ਸਿੰਘ ਬੁਲਾਰੀਆ, ਗੁਰਜੀਤ ਸਿੰਘ ਔਜਲਾ, ਡਾ. ਰਾਜ ਕੁਮਾਰ, ਅਸ਼ਵਨੀ ਕੁਮਾਰ ਪੱਪੂ , ਸੁਨੀਲ ਦੱਤੀ, ਡੈਨੀ ਬੰਡਾਲਾ, ਅਨਿਲ ਜੋਸ਼ੀ, ਸੁਖਪਾਲ ਸਿੰਘ ਭੁੱਲਰ, ਜੁਗਲ ਕਿਸ਼ੋਰ, ਜੋਗਿੰਦਰ ਪਾਲ ਢੀਂਗਰਾ, ਦਿਨੇਸ਼ ਬੱਸੀ, ਹਰਮਿੰਦਰ ਸਿੰਘ ਗਿੱਲ, ਭਗਵੰਤ ਪਾਲ ਸੱਚਰ ਅਤੇ ਸੰਤੋਖ ਸਿੰਘ ਭਲਾਈਪੁਰ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ। ਇਸ ਦੌਰਾਨ ਆਗੂਆਂ ਨੇ ਪੰਜਾਬ ਕਾਂਗਰਸ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਸਾਰੇ ਆਗੂਆਂ ਅਤੇ ਵਰਕਰਾਂ ਦਾ ਆਪਸੀ ਤਾਲਮੇਲ ਅਤੇ ਇਕਜੁੱਟਤਾ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ 50 ਗ੍ਰਾਮ 58 ਮਿਲੀਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ ਅਗਲੀ ਖ਼ਬਰ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਅਤੇ ਇੰਸਪੈਕਟਰ ਪਰਮਦੀਪ ਕੌਰ ਦੀ ਡੀ.ਐੱਸ.ਪੀ. ਵਜੋਂ ਪਦਉੱਨਤੀ
Ad Position 24