23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਖ਼ਾਲਸਾ ਸੰਸਥਾਵਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁ: ਸਾਹਿਬ ਖ਼ਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਮੀਲਾਂ ਲੰਬਾ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ‘ਚ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਯੂਨੀਵਰਸਿਟੀ,ਖ਼ਾਲਸਾ ਕਾਲਜ ਤੇ ਹੋਰ ਖ਼ਾਲਸਾ ਵਿੱਦਿਅਕ ਸੰਸਥਾਵਾਂ ਦੇ ਕਰੀਬ 40 ਹਜ਼ਾਰ ਵਿਦਿਆਰਥੀਆਂ, ਕਾਲਜਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਅਤੇ ਕੌਂਸਲ ਦੇ ਮੈਂਬਰਾਂ ਨੇ ਸ਼ਰਧਾ ਉਤਸ਼ਾਹ ਸਹਿਤ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਸਮੂਹ ਵਿੱਦਿਅਕ ਅਦਾਰਿਆਂ ਵਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁ: ਸਾਹਿਬ ਖ਼ਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਮੀਲਾਂ ਲੰਬਾ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ‘ਚ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਯੂਨੀਵਰਸਿਟੀ,ਖ਼ਾਲਸਾ ਕਾਲਜ ਤੇ ਹੋਰ ਖ਼ਾਲਸਾ ਵਿੱਦਿਅਕ ਸੰਸਥਾਵਾਂ ਦੇ ਕਰੀਬ 40 ਹਜ਼ਾਰ ਵਿਦਿਆਰਥੀਆਂ, ਕਾਲਜਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਅਤੇ ਕੌਂਸਲ ਦੇ ਮੈਂਬਰਾਂ ਨੇ ਸ਼ਰਧਾ ਉਤਸ਼ਾਹ ਸਹਿਤ ਸ਼ਿਰਕਤ ਕੀਤੀ। ਇਸ ਨਗਰ ਕੀਰਤਨ ’ਚ ਵਿਦਿਆਰਥੀਆਂ ਨੇ ਗੁਰਬਾਣੀ ਸ਼ਬਦਾਂ ਤੋਂ ਇਲਾਵਾ ਬੋਲੇ ਸੋ ਨਿਹਾਲ, ਪੰਥ ਕੀ ਜੀਤ’ ਦਾ ਉਤਸ਼ਾਹ ਸਹਿਤ ਉਚਾਰਣ ਕੀਤਾ। ਇਹ ਨਗਰ ਕੀਰਤਨ ਸਵੇਰੇ ਕਰੀਬ 7.30 ਵਜੇ ਗੁ: ਸਾਹਬਿ ਖ਼ਾਲਸਾ ਕਾਲਜ ਤੋਂ ਆਰੰਭ ਹੋ ਕੇ ਪੁਤਲੀ ਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁਲ ਅਤੇ ਹਾਲ ਬਜਾਰ ਤੇ ਵਿਰਾਸਤੀ ਮਾਰਗ ਆਦਿ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ ਤੇ ਰਸਤੇ ਵਿਚ ਕੇ ਵਿਦਿਆਰਥੀਆਂ ਨੇ ਖ਼ਾਲਸਾਈ ਸ਼ਸਤਰ ਕਲਾ ਦੇ ਗਤਕੇ ਦੇ ਜੌਹਰ ਵੀ ਦਿਖਾਏ। ਇਸ ਨਗਰ ਕੀਰਤਨ ਦਾ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਪੁੱਜਣ ’ਤੇ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਨਿਸ਼ਾਨ ਸਿੰਘ ਵਲੋਂ ਅਰਦਾਸ ਕੀਤੀ ਗਈ, ਉਪਰੰਤ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਮੈਨੇਜ਼ਰ ਮੇਜਰ ਸਿੰਘ, ਵਧੀਕ ਮੈਨੇਜਰ ਸ: ਗੁਰਿੰਦਰ ਸਿੰਘ, ਸੂਚਨਾ ਕੇਂਦਰ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਭੁੱਲਰ, ਰਣਧੀਰ ਸਿੰਘ ਵਰਪਾਲ ਤੇ ਜਤਿੰਦਰਪਾਲ ਸਿੰਘ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸ: ਛੀਨਾ ਸਮੇਤ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ, ਅਕਾਦਮਿਕ ਮਾਮਲੇ ਡੀਨ ਡਾ: ਸੁਰਿੰਦਰ ਕੌਰ, ਰਜਿਸਟਾਰ ਡਾ: ਖੁਸ਼ਵਿੰਦਰ ਕੁਮਾਰ, ਡੀਨ ਡਾ: ਆਰ. ਕੇ. ਧਵਨ, ਡੀਨ ਡਾ: ਕੰਵਲਜੀਤ ਸਿੰਘ, ਧਰਮ ਅਧਿਐਨ ਵਿਭਾਗ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ, ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ, ਅਜ਼ਮੇਰ ਸਿੰਘ ਹੇਰ, ਰਾਜਬੀਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਡੀ. ਐੱਸ. ਰਟੌਲ ਅਤੇ ਸਮੂਹ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਦਾ ਸਵਾਗਤ ਕਰਦਿਆਂ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਪਵਿੱਤਰ ਬਾਣੀ ਅਤੇ ਜੀਵਨ-ਦਰਸ਼ਨ ਰਾਹੀਂ ਸਮੁੱਚੀ ਮਨੁੱਖਤਾ ਨੂੰ ਸੱਚ, ਨਾਮ ਸਿਮਰਨ, ਕਿਰਤ ਕਰੋ, ਵੰਡ ਛਕੋ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ । ਕਾਲਜ ਪ੍ਰਿੰਸੀਪਲ ਡਾ: ਆਤਮ ਸਿੰਘ ਰੰਧਾਵਾ ਨੇ ਵੀ ਪ੍ਰਕਾਸ਼ ਪੁਰਬ ’ਤੇ ਵਧਾਈ ਦਿੰਦਿਆਂ ਕਿਹਾ ਕਿ ਨਗਰ ਕੀਰਤਨ ‘ਚ ਸਾਫ਼-ਸਫ਼ਾਈ ਦੀ ਵਿਵਸਥਾ ਨੂੰ ਦਰੁੱਸਤ ਰੱਖਣ ਲਈ ਵਿਦਿਆਰਥੀਆਂ ਨੇ ਪੜ੍ਹਾਅ-ਦਰ-ਪੜ੍ਹਾਅ ਚੱਲਦਿਆਂ ਸੇਵਾ ’ਚ ਬਾਖੂਬੀ ਆਪਣਾ ਯੋਗਦਾਨ ਪਾਇਆ। ਇਸ ਨਗਰ ਕੀਰਤਨ ਵਿਚ ਕੌਂਸਲ ਦੇ ਮੈਂਬਰ ਡਾ. ਸੁਖਬੀਰ ਕੌਰ ਮਾਹਲ, ਡਾ: ਰਮਿੰਦਰ ਕੌਰ, ਟੀ. ਪੀ. ਐੱਸ. ਸੰਧੂ, ਬਿਕਰਮਜੀਤ ਸਿੰਘ, ਗੁਰਮਹਿੰਦਰ ਸਿੰਘ,: ਸਰਬਜੀਤ ਸਿੰਘ ਹੁਸ਼ਿਆਰ ਨਗਰ, ਅਜੀਤ ਸਿੰਘ ਅਤੇ ਪ੍ਰਿੰ: ਡਾ. ਮਨਦੀਪ ਕੌਰ, ਡਾਇਰੈਕਟਰ ਡਾ: ਮੰਜ਼ੂ ਬਾਲਾ, ਪ੍ਰਿੰ: ਡਾ: ਅਮਨਪ੍ਰੀਤ ਕੌਰ, ਪ੍ਰਿੰ: ਹਰੀਸ਼ ਕੁਮਾਰ, ਪ੍ਰਿੰ: ਹਰੀਸ਼ ਕੁਮਾਰੀ, ਪ੍ਰਿੰ: ਗੁਰਦੇਵ ਸਿੰਘ, ਡਾਇਰੈਕਟਰ-ਕਮ-ਪ੍ਰਿੰ: ਡਾ: ਜਸਪਾਲ ਸਿੰਘ, ਪ੍ਰਿੰ: ਸ਼ਰਨਜੀਤ ਸਿੰਘ, ਪ੍ਰਿੰ: ਲਕਸ਼ਮੀ ਮਲਹੋਤਰਾ, ਡਾ: ਐੱਸ. ਕੇ. ਨਾਗਪਾਲ, ਪ੍ਰਿੰ: ਏ. ਐੱਸ. ਗਿੱਲ, ਪ੍ਰਿੰ: ਜਤਿੰਦਰ ਕੌਰ, ਪ੍ਰਿੰ: ਨਿਰਮਲਜੀਤ ਕੌਰ, ਪ੍ਰਿੰ: ਗੁਰਿੰਦਰਜੀਤ ਕੌਰ, ਪ੍ਰਿੰ: ਪਰਮਜੀਤ ਸਿੰਘ, ਯੂਨੀਵਰਸਿਟੀ ਸਮੇਤ ਵੱਖ-ਵੱਖ ਸਕੂਲਾਂ ਕਾਰਜਾਂ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ 40 ਹਜ਼ਾਰ ਦੇ ਕਰੀਬ ਵਿਦਿਆਰਥੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 50 ਗ੍ਰਾਮ 58 ਮਿਲੀਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
Ad Position 24