23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਅੰਮ੍ਰਿਤਸਰ ਹਵਾਈ ਅੱਡੇ ’ਤੇ ਓਲਾ ਓਬਰ ਟੈਕਸੀ ਚਾਲਕਾਂ ਦੀਆਂ ਮੁਸ਼ਕਿਲਾਂ ਵਧੀਆਂ

ਰਾਜਾਸਾਂਸੀ, 23 ਨਵੰਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੇ ਓਲਾ ਓਬਰ ਆਨਲਾਈਨ ਟੈਕਸੀ ਚਾਲਕਾਂ (ਡਰਾਈਵਰਾਂ) ਨੂੰ ਇਨ੍ਹੀਂ ਦਿਨੀਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟੈਕਸੀ ਚਾਲਕਾਂ ਦਾ ਕਹਿਣਾ ਹੈ ਕਿ ਹਵਾਈ ਅੱਡੇ ’ਤੇ ਯਾਤਰੀਆਂ ਦੇ ਬਾਹਰ ਨਿਕਲ ਕੇ ਪਾਰਕਿੰਗ ਖੇਤਰ ਵੱਲ ਜਾਣ ਵਾਲੇ ਰਸਤੇ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਸਵਾਰੀਆਂ ਲੈਣ ਅਤੇ ਆਪਣੀਆਂ ਗੱਡੀਆਂ ਖੜ੍ਹੀਆਂ ਕਰਨ ਵਿਚ ਦਿੱਕਤ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 24-11-2026
ਰਾਜਾਸਾਂਸੀ, 23 ਨਵੰਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੇ ਓਲਾ ਓਬਰ ਆਨਲਾਈਨ ਟੈਕਸੀ ਚਾਲਕਾਂ (ਡਰਾਈਵਰਾਂ) ਨੂੰ ਇਨ੍ਹੀਂ ਦਿਨੀਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟੈਕਸੀ ਚਾਲਕਾਂ ਦਾ ਕਹਿਣਾ ਹੈ ਕਿ ਹਵਾਈ ਅੱਡੇ ’ਤੇ ਯਾਤਰੀਆਂ ਦੇ ਬਾਹਰ ਨਿਕਲ ਕੇ ਪਾਰਕਿੰਗ ਖੇਤਰ ਵੱਲ ਜਾਣ ਵਾਲੇ ਰਸਤੇ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਸਵਾਰੀਆਂ ਲੈਣ ਅਤੇ ਆਪਣੀਆਂ ਗੱਡੀਆਂ ਖੜ੍ਹੀਆਂ ਕਰਨ ਵਿਚ ਦਿੱਕਤ ਆ ਰਹੀ ਹੈ। ਚਾਲਕਾਂ ਅਨੁਸਾਰ ਹਵਾਈ ਅੱਡੇ ’ਤੇ ਓਲਾ ਟੈਕਸੀਆਂ ਖੜ੍ਹੀਆਂ ਕਰਨ ਲਈ ਕੋਈ ਢੁੱਕਵੀਂ ਪਾਰਕਿੰਗ ਸਹੂਲਤ ਉਪਲਬੱਧ ਨਹੀਂ ਹੈ। ਅਜਿਹੇ ਵਿਚ ਜਦੋਂ ਉਹ ਸਵਾਰੀਆਂ ਦੀ ਉਡੀਕ ਵਿਚ ਗੱਡੀਆਂ ਖੜ੍ਹੀਆਂ ਕਰਦੇ ਹਨ ਤਾਂ ਪੁਲਿਸ ਵਲੋਂ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ। ਡਰਾਈਵਰਾਂ ਦਾ ਸਵਾਲ ਹੈ ਕਿ ਜੇਕਰ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸਵਾਰੀਆਂ ਲਿਜਾਣ ਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਫਿਰ ਉਨ੍ਹਾਂ ਦੀਆਂ ਗੱਡੀਆਂ ਖੜ੍ਹੀਆਂ ਕਰਨ ਲਈ ਢੁੱਕਵਾਂ ਪ੍ਰਬੰਧ ਕਿਉਂ ਨਹੀਂ ਕੀਤਾ ਜਾ ਰਿਹਾ ? ਟੈਕਸੀ ਚਾਲਕਾਂ ਨੇ ਹਵਾਈ ਅੱਡਾ ਪ੍ਰਸ਼ਾਸਨ ਅਤੇ ਸੰਬੰਧਿਤ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ ਅਤੇ ਓਲਾ ਟੈਕਸੀਆਂ ਲਈ ਵੱਖਰੀ ਪਾਰਕਿੰਗ ਜਾਂ ਉਡੀਕ ਕਰਨ ਦੀ ਢੁੱਕਵੀਂ ਜਗ੍ਹਾ ਨਿਰਧਾਰਤ ਕੀਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਰੋਜ਼ਾਨਾ ਦੀ ਖੱਜਲ-ਖੁਆਰੀ ਅਤੇ ਚਲਾਨਾਂ ਤੋਂ ਰਾਹਤ ਮਿਲ ਸਕੇ। ਹੁਣ ਦੇਖਣਾ ਹੋਵੇਗਾ ਕਿ ਹਵਾਈ ਅੱਡਾ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਟੈਕਸੀ ਚਾਲਕਾਂ ਦੀ ਇਸ ਸਮੱਸਿਆ ਵੱਲ ਕਦੋਂ ਧਿਆਨ ਦਿੰਦੇ ਹਨ ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਖਾਤਮੇ ਲਈ ਪਿੰਡ ਸੁਲਤਾਨਵਿੰਡ ਦੇ ਛੇ ਵਾਰਡ ਪੰਡੋਰਾ ਵਿਖੇ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਚਲਾਈ ਅਗਲੀ ਖ਼ਬਰ 338 ਵੀਂ ਚਿਨਮਯ ਭਜਨ ਸੰਧਿਆ ਕਰਵਾਈ
Ad Position 24