23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਚੀਫ਼ ਖ਼ਾਲਸਾ ਦੀਵਾਨ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ

ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਚੀਫ ਖਾਲਸਾ ਦੀਵਾਨ ਦਫਤਰ ਨੇੜੇ ਪੁੱਜਣ ’ਤੇ ਦੀਵਾਨ ਅਹੁਦੇਦਾਰਾਂ ਤੇ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਦੀਵਾਨ ਦੇ ਪ੍ਰਧਾਨ ਡਾ.

Ad Position 21
No active advertisement
ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਚੀਫ ਖਾਲਸਾ ਦੀਵਾਨ ਦਫਤਰ ਨੇੜੇ ਪੁੱਜਣ ’ਤੇ ਦੀਵਾਨ ਅਹੁਦੇਦਾਰਾਂ ਤੇ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀਵਾਨ ਦੇ ਮੀਤ ਪ੍ਰਧਾਨ ਸ. ਸੰਤੋਖ ਸਿੰਘ ਸੇਠੀ ਦੀ ਅਗਵਾਈ ਹੇਠ ਦੀਵਾਨ ਪ੍ਰਬੰਧਕਾਂ ਅਤੇ ਮੈਂਬਰ ਸਾਹਿਬਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਾਲੀ ਪਾਲਕੀ ਅਤੇ ਪੰਜ ਪਿਆਰਿਆਂ ਨੂੰ ਫੁੱਲਾਂ ਦੇ ਹਾਰ ਪਾ ਕੇ ‘ਜੀ ਆਇਆਂ’ ਆਖਿਆ ਗਿਆ। ਇਸ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਨਰਇਟੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਸਮੇਤ ਹੋਰ ਅਹੁਦੇਦਾਰਾਂ ਮੈਂਬਰਾਂ ਤੇ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਚੀਫ਼ ਖ਼ਾਲਸਾ ਦੀਵਾਨ ਦੇ ਅਦਾਰਿਆਂ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਪਾਲਕੀ ਸਾਹਿਬ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਲਈ ਪ੍ਰਸ਼ਾਦ, ਜਲ ਅਤੇ ਚਾਹ ਦੀ ਸੇਵਾ ਵੀ ਕੀਤੀ ਗਈ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਵਲੋਂ ਏ.ਪੀ.ਐੱਸ. ਮਾਨ, ਰਾਬਿੰਦਰਬੀਰ ਸਿੰਘ ਭੱਲਾ, ਤਰਲੋਚਨ ਸਿੰਘ, ਗੁਰਭੇਜ ਸਿੰਘ, ਡਾ: ਜਸਵਿੰਦਰ ਕੌਰ ਮਾਹਲ ਅਤੇ ਹੋਰ ਮੈਂਬਰ ਸਾਹਿਬਾਨ ਸਮੇਤ ਵੱਡੀ ਗਿਣਤੀ ਵਿਚ ਦੀਵਾਨ ਅਦਾਰਿਆਂ ਦਾ ਸਟਾਫ ਅਤੇ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਸ਼ਹਿਰ ਦੀ 450ਵੀਂ ਵਰ੍ਹੇਗੰਢ ਮੌਕੇ ਸ਼ਹਿਰ ਦੀ ਤਰੱਕੀ ਲਈ ਚੁੱਕੇ ਜਾਣ ਵਿਸ਼ੇਸ਼ ਕਦਮ ਅਗਲੀ ਖ਼ਬਰ ਭਾਜਪਾ ਆਗੂ ਡਾ. ਜਗਮੋਹਨ ਸਿੰਘ ਰਾਜੂ ਨੇ ਨਿਗਮ ਪ੍ਰਸ਼ਾਸਨ ’ਤੇ ਬੇਨਿਯਮੀਆਂ ਦੇ ਲਗਾਏ ਦੋਸ਼
Ad Position 24