24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕਰਾਚੀ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 23 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਕਰਾਚੀ ਸ਼ਹਿਰ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਦਰਬਾਰ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੌਰਾਨ ਭਾਈ ਨਾਨਕ, ਭਾਈ ਆਸ਼ੀਸ਼ ਕੁਮਾਰ, ਭਾਈ ਕੰਤੇਸ਼ ਕਪੂਰ, ਭਾਈ ਸੁਰਜੀਤ ਕੁਮਾਰ ਅਤੇ ਭਾਈ ਵਿਨੇਸ਼ ਕੁਮਾਰ ਆਦਿ ਦੇ ਕੀਰਤਨੀ ਜਥਿਆਂ ਨੇ ਧੁਰ ਕੀ ਬਾਣੀ ਦੇ ਮਨੋਹਰ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਅੰਮ੍ਰਿਤਮਈ ਗੁਰਬਾਣੀ ਦੇ ਰੰਗ ’ਚ ਰੰਗਿਆ।

Ad Position 21
No active advertisement
ਧਾਰਮਿਕ ਸਮਾਗਮ ’ਚ ਸ਼ਾਮਿਲ ਰਮੇਸ਼ ਸਿੰਘ ਖ਼ਾਲਸਾ ਤੇ ਹੋਰ ਆਗੂ। ਤਸਵੀਰ ਰਾਹੀਂ : ਸੁਰਿੰਦਰ ਕੋਛੜ 24-11-2026
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਕਰਾਚੀ ਸ਼ਹਿਰ ’ਚ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਦਰਬਾਰ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੌਰਾਨ ਭਾਈ ਨਾਨਕ, ਭਾਈ ਆਸ਼ੀਸ਼ ਕੁਮਾਰ, ਭਾਈ ਕੰਤੇਸ਼ ਕਪੂਰ, ਭਾਈ ਸੁਰਜੀਤ ਕੁਮਾਰ ਅਤੇ ਭਾਈ ਵਿਨੇਸ਼ ਕੁਮਾਰ ਆਦਿ ਦੇ ਕੀਰਤਨੀ ਜਥਿਆਂ ਨੇ ਧੁਰ ਕੀ ਬਾਣੀ ਦੇ ਮਨੋਹਰ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਅੰਮ੍ਰਿਤਮਈ ਗੁਰਬਾਣੀ ਦੇ ਰੰਗ ’ਚ ਰੰਗਿਆ। ਧਾਰਮਿਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪਾਕਿਸਤਾਨ ਸਿੱਖ ਕੌਂਸਲ ਦੇ ਸਰਪ੍ਰਸਤ ਅਤੇ ਪ੍ਰਮੁੱਖ ਰਮੇਸ਼ ਸਿੰਘ ਖ਼ਾਲਸਾ ਨੇ ਗੁਰੂ ਨਾਨਕ ਦੇਵ ਜੀ ਦੇ ਸ਼ਾਂਤੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਅਮਲ ’ਚ ਲਿਆਉਣ ਦੀ ਅਪੀਲ ਕੀਤੀ। ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਦੇਰ ਰਾਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਸ ਤੋਂ ਪਹਿਲਾਂ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸੰਪੰਨਤਾ ਮੌਕੇ ਹਾਜ਼ਰ ਸੰਗਤ ਵਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਹੈਦਰਾਬਾਦ ’ਚ ਨਗਰ ਕੀਰਤਨ ਅਤੇ ਧਾਰਮਿਕ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਟਰੱਸਟ ਵਲੋਂ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਦਰਬਾਰ ਸਾਹਿਬ, ਬਾਈਪਾਸ ਰੋਡ, ਹੈਦਰਾਬਾਦ (ਸਿੰਧ) ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਏ ਗਏ। ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ ਮਦਰ ਵਿਲੇਜ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਧਾਰਮਿਕ ਸਮਾਗਮਾਂ ਦੌਰਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ: ਰਸਵਿੰਦਰ ਸਿੰਘ (ਮਲੇਸ਼ੀਆ ਵਾਲੇ), ਹਜ਼ੂਰੀ ਰਾਗੀ ਭਾਈ ਮੂਲ ਸਿੰਘ, ਭਾਈ ਉਮੇਸ਼ ਕਬੀਰ, ਭਾਈ ਜੈਰਾਮ ਦਾਸ, ਭਾਈ ਜਤਿੰਦਰ ਕੁਮਾਰ ਅਤੇ ਭਾਈ ਸੁਰੇਸ਼ ਕੰਧਾਰੀ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਜਨਾਲਾ ਸੈਕਟਰ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 87.5 ਕਰੋੜ ਰੁਪਏ ਮੁੱਲ ਦੀ...
Ad Position 24