24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜੰਡਿਆਲਾ ਗੁਰੂ, 23 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਜੰਡਿਆਲਾ ਗੁਰੂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 24-11-2026
ਜੰਡਿਆਲਾ ਗੁਰੂ, 23 ਨਵੰਬਰ (ਅੰਮ੍ਰਿਤ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਜੰਡਿਆਲਾ ਗੁਰੂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਵਿਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਕੀਤਾ ਗਿਆ, ਜਦਕਿ ਗਤਕਾ ਦਲਾਂ ਵਲੋਂ ਗਤਕੇ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਰਕੁਲਰ ਰੋਡ ਦੀ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਦੌਰਾਨ ਸਾਹਿਬ ਸਿੰਘ, ਜਸਬੀਰ ਸਿੰਘ, ਹਰਕੀਰਤ ਸਿੰਘ, ਅਰਸ਼ਦੀਪ ਸਿੰਘ, ਅੰਮ੍ਰਿਤ ਪਾਲ ਸਿੰਘ ਅਤੇ ਹਰਜੋਤ ਸਿੰਘ ਵਲੋਂ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਜਗਦੇਵ ਕਲਾਂ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਕਰਾਚੀ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ
Ad Position 24