ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਬੀਆਂ ਦੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ਼ਰਧਾ ਸਤਿਕਾਰ ਨਾਲ ਗੁਰੂ ਜਸ ਗਾਉਂਦਿਆਂ ਹੋਇਆ ਸਜਾਇਆ ਗਿਆ। ਬੀਬੀ ਕੌਲਾਂ ਜੀ ਭਲਾਈ ਕੇਂਦਰ ਤੋਂ ਬੀਬੀ ਪਰਮਜੀਤ ਕੌਰ ਪੰਮਾ ਦੇ ਜਥੇ ਸਮੇਤ ਹੋਰ ਵੀ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਇਸ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ।
ਗ
ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਜਾਏ ਗੁਰਮਤਿ ਸਮਾਗਮ ਦੌਰਾਨ ਸ਼ਬਦ ਗਾਇਨ ਕਰਦਾ ਜਥਾ ਅਤੇ ਸਰਵਣ ਕਰਦੀਆਂ ਸੰਗਤਾਂ। ਤਸਵੀਰਾਂ : ਹਰਜੀਤ ਸਿੰਘ
24-11-2026
ਅੰਮ੍ਰਿਤਸਰ, 23 ਨਵੰਬਰ (ਜਸਵੰਤ ਸਿੰਘ ਜੱਸ)-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀਬੀਆਂ ਦੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵਲੋਂ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁ: ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਸ਼ਰਧਾ ਸਤਿਕਾਰ ਨਾਲ ਗੁਰੂ ਜਸ ਗਾਉਂਦਿਆਂ ਹੋਇਆ ਸਜਾਇਆ ਗਿਆ।ਬੀਬੀ ਕੌਲਾਂ ਜੀ ਭਲਾਈ ਕੇਂਦਰ ਤੋਂ ਬੀਬੀ ਪਰਮਜੀਤ ਕੌਰ ਪੰਮਾ ਦੇ ਜਥੇ ਸਮੇਤ ਹੋਰ ਵੀ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਇਸ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਵਲੋਂ ਗੁਰੂ ਕੇ ਲੰਗਰ ਤੇ ਛਬੀਲਾਂ ਦੀਆਂ ਸੇਵਾਵਾਂ ਅਤੁੱਟ ਵਰਤੀਆਂ। ਸਮੂਹ ਬੀਬੀਆਂ ਨੇ ਸੁਖਮਨੀ ਸਾਹਿਬ ਦੇ ਜਾਪ ਉਪਰੰਤ ਗੁਰੂ ਸਾਹਿਬਾਨਾਂ ਰਚਿਤ ਸ਼ਬਦਾਂ ਨੂੰ ਮਿੱਠੀ ਤੇ ਰਸੀਲੀ ਸੁਰ ਵਿਚ ਸੰਗਤੀ ਰੂਪ ਵਿਚ ਗਾਇਨ ਕੀਤਾ। ਇਸ ਮੌਕੇ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਛੇਵੇਂ ਪਾਤਸ਼ਾਹ ਦੇ ਜੀਵਨ ਇਤਿਹਾਸ ਅਤੇ ਬੰਦੀ ਛੋੜ ਦਿਵਸ ਦੀ ਮਹੱਤਵਪੂਰਨ ਸੰਗਤਾਂ ਨੂੰ ਜਾਣੂ ਕਰਵਾਇਆ। ਉਪਰੰਤ ਬੁੱਢਾ ਦਲ ਵਲੋਂ ਬੇਬੇ ਨਾਨਕੀ ਜੀ ਇਸਤਰੀ ਸਤਿਸੰਗ ਸਭਾ ਮੰਨਾ ਸਿੰਘ ਚੌਂਕ ਬੀਬੀ ਗੁਰਚਰਨ ਕੌਰ, ਸ੍ਰੀ ਗੁਰੂ ਤੇਗ ਬਹਾਦਰ ਜੀ ਸੁਖਮਨੀ ਸੇਵਾ ਸੁਸਾਇਟੀ ਪਵਨ ਨਗਰ ਬੀਬੀ ਪਰਮਜੀਤ ਕੌਰ, ਗੁਰਦੁਆਰਾ ਬਾਬਾ ਨੌਧ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਬੀਬੀ ਨਰਿੰਦਰ ਪਾਲ ਕੌਰ, ਬੀਬੀ ਤੇਜ ਕੌਰ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ। ਬੀਬੀਆਂ ਦੇ ਜਥਿਆਂ ਵਲੋਂ ਗੁ: ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਪ੍ਰਵਾਹ ਨਿਰੰਤਰ ਚੱਲ ਰਹੇ ਹਨ। ਇਸ ਸਮੇਂ ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਅਮਰੀਕ ਸਿੰਘ ਆਦਿ ਹਾਜ਼ਰ ਸਨ।