ਅੰਮ੍ਰਿਤਸਰ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਪਬਲਿਕ ਸਕੂਲ, ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅਰਦਾਸ ਕੀਤੀ ਗਈ।
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਪਬਲਿਕ ਸਕੂਲ, ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।ਸਕੂਲ ਮੈਨੇਜਮੈਂਟ ਦੇ ਮੈਂਬਰ ਪ੍ਰੋ. ਬੀ. ਐੱਸ. ਸੇਠੀ (ਚੇਅਰਮੈਨ), ਸ. ਮਨਜੀਤ ਸਿੰਘ ਬਿੰਦਰਾ (ਜਨਰਲ ਸਕੱਤਰ) ਅਤੇ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਗੁਰਪ੍ਰੀਤ ਕੌਰ ਓਬਰਾਏ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਸਮਾਗਮ ਵਿਚ ਸ਼ਮੂਲੀਅਤ ਕੀਤੀ। ਸਮਾਗਮ ਦੀ ਸਮਾਪਤੀ ਸਰਬੱਤ ਦੇ ਭਲੇ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਨਾਲ ਹੋਈ।