ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਗਤਕਾ ਮੁਕਾਬਲੇ ਵਿਚ ਪਹਿਲਾ ਸਥਾਨ
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਟੂਰਨਾਮੈਂਟ ਦੇ ਗਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀ ਦੇਵੇਨ ਸ਼ਰਮਾ ਨੇ ਅੰਡਰ-14 ਫਰੀ ਸੋਟੀ ਟੀਮ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ।
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਟੂਰਨਾਮੈਂਟ ਦੇ ਗਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀ ਦੇਵੇਨ ਸ਼ਰਮਾ ਨੇ ਅੰਡਰ-14 ਫਰੀ ਸੋਟੀ ਟੀਮ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਜੇਤੂ ਵਿਦਿਆਰਥੀ ਦੇਵੇਨ ਸ਼ਰਮਾ ਅਤੇ ਉਸਦੇ ਕੋਚ ਮਨਵਿੰਦਰ ਸਿੰਘ ਅਤੇ ਕੋਚ ਸਿਮਰਨ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।