ਰਾਮਦਾਸ ਵਿਖੇ ਸਜਾਇਆ ਨਗਰ ਕੀਰਤਨ
ਰਾਮਦਾਸ, 23 ਨਵੰਬਰ (ਜਸਵੰਤ ਸਿੰਘ ਵਾਹਲਾ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਕਸਬੇ ਦੀਆ ਧਾਰਮਿਕ ਜੱਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਮਹਾਨ ਅਲੌਕਿਕ ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਤੋਂ ਸਜਾਇਆ ਗਿਆ। ਇਹ ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਗਲੀਆ, ਬਾਜ਼ਰਾਂ, ਗੁਰਦੁਆਰਾ ਛੇਵੀ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ ਤੋ ਹੁੰਦਾ ਹੋਇਆ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਵਿਖੇ ਸੰਪਨ ਹੋਇਆ।
ਰਾਮਦਾਸ, 23 ਨਵੰਬਰ (ਜਸਵੰਤ ਸਿੰਘ ਵਾਹਲਾ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਕਸਬੇ ਦੀਆ ਧਾਰਮਿਕ ਜੱਥੇਬੰਦੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਕ ਮਹਾਨ ਅਲੌਕਿਕ ਨਗਰ ਕੀਰਤਨ ਪੰਜਾਂ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਤੋਂ ਸਜਾਇਆ ਗਿਆ। ਇਹ ਨਗਰ ਕੀਰਤਨ ਕਸਬੇ ਦੇ ਵੱਖ-ਵੱਖ ਗਲੀਆ, ਬਾਜ਼ਰਾਂ, ਗੁਰਦੁਆਰਾ ਛੇਵੀ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ ਤੋ ਹੁੰਦਾ ਹੋਇਆ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਵਿਖੇ ਸੰਪਨ ਹੋਇਆ। ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਸੰਗਤਾਂ ਦੇ ਛਕਣ ਲਈ ਸ਼ਰਧਾਲੂਆਂ ਵਲੋਂ ਅਨੇਕਾ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਮੈਨੇਜਰ ਪ੍ਰਗਟ ਸਿੰਘ ਤੇੜਾ, ਇੰਸ: ਸਿਮਰਜੀਤ ਸਿੰਘ, ਹੈੱਡ ਗ੍ਰੰਥੀ ਗੁਰਦੀਪ ਸਿੰਘ, ਗ੍ਰੰਥੀ ਨਿਰਮਲ ਸਿੰਘ, ਇੰਚਾ: ਪਲਵਿੰਦਰ ਸਿੰਘ, ਇੰਚਾ: ਤਜਿੰਦਰ ਸਿੰਘ ਸਾਹਪੁਰ, ਹਰਪਾਲ ਸਿੰਘ ਅਜਨਾਲਾ, ਸਵਿੰਦਰ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਝੰਗੀ, ਸ਼ਮਸ਼ੇਰ ਸਿੰਘ ਖਤਰਾਏ ਕਲ੍ਹਾਂ, ਸਾਧੂ ਸਿੰਘ, ਪ੍ਰਧਾਨ ਸਵਿੰਦਰ ਸਿੰਘ, ਪ੍ਰਧਾਨ ਜਸਪਾਲ ਸਿੰਘ ਛੀਨਾ, ਪ੍ਰਧਾਨ ਸੁਖਵੰਤ ਸਿੰਘ, ਪ੍ਰਿੰਸੀਪਲ ਮੈਡਮ ਅਮਨਦੀਪ ਕੌਰ, ਡੀ.ਪੀ. ਰਾਜਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਬਾਬਾ ਗੁਰਚਰਨ ਸਿੰਘ, ਗੁਰਪ੍ਰੀਤ ਸਿੰਘ ਕਾਕਾ, ਡਾ. ਦਿਲਬਾਗ ਸਿੰਘ ਰੰਧਾਵਾ, ਰਣਜੀਤ ਸਿੰਘ ਚੰਡੀਗੜ੍ਹ, ਗੁਰਪ੍ਰੀਤ ਸਿੰਘ ਰੰਧਾਵਾ ਰੇਡੀਮੇਟ ਵਾਲੇ, ਲਵਲੀ ਭਾਟੀਆ, ਲਵ ਥੋਬਾ, ਅਭੀ ਰਾਮਦਾਸ, ਬਲਦੇਵ ਸਿੰਘ ਵਾਹਲਾ, ਇੰਦਰਜੀਤ ਸਿੰਘ ,ਅਰਵਿੰਦਰ ਸਿੰਘ, ਸੁਰਜੀਤ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। ਇਸ ਸਮੇਂ ਮੈਨੇਜਰ ਪ੍ਰਗਟ ਸਿੰਘ ਤੇੜਾ ਨੇ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ ।