23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਦੋਬੁਰਜੀ ਲਿੰਕ ਰੋਡ ’ਤੇ ਸਥਿਤ ਹਰਮਨ ਪਬਲਿਕ ਹਾਈ ਸਕੂਲ, ਪਿੰਡ ਸੁਲਤਾਨਵਿੰਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਕੈਂਪਸ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਦੋਬੁਰਜੀ ਲਿੰਕ ਰੋਡ ’ਤੇ ਸਥਿਤ ਹਰਮਨ ਪਬਲਿਕ ਹਾਈ ਸਕੂਲ, ਪਿੰਡ ਸੁਲਤਾਨਵਿੰਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਕੈਂਪਸ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ, ਜਿਸ ਵਿਚ ਸਕੂਲ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਪੂਰੀ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਸਕੂਲ ਦੀ ਚੇਅਰਪਰਸਨ ਮੈਡਮ ਕੈਲਾਸ਼ ਰਾਣੀ, ਡਾਇਰੈਕਟਰ ਮੈਡਮ ਨਵਦੀਪ ਕੌਰ ਅਤੇ ਪ੍ਰਿੰਸੀਪਲ ਅਸ਼ਵਨੀ ਮਲਹੋਤਰਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਮਾਗਮ ਦੇ ਅੰਤ ਵਿਚ ਗੁਰੂ ਘਰ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ 26 ਨੂੰ ਮੋਗਾ ਦੀ ਮਹਾਂ ਰੈਲੀ ਨਾਲ ‘ਰੰਗਲਾ ਪੰਜਾਬ’ ਬਣਾਉਣ ਦੇ ਨਵੇਂ ਅਧਿਆਏ ਦੀ ਹੋਵੇਗੀ ਸ਼ੁਰੂਆਤ– ‘ਆਪ’
Ad Position 24