ਰਾਮ ਤੀਰਥ ਵਿਖੇ ਪੁਰਾਤਨ ਰਵਾਇਤ ਅਨੁਸਾਰ ਮੱਛੀ ਨੂੰ ਸੋਨੇ ਦੀ ਨੱਥ ਪਾ ਕੇ ਸਰੋਵਰ ਵਿਚ ਛੱਡਿਆ
* ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਹੋਇਆ ਹਵਨ-ਯੱਗ
ਰਾਮ ਤੀਰਥ, 24 ਨਵੰਬਰ (ਧਰਵਿੰਦਰ ਸਿੰਘ ਔਲਖ) -ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਵਿਖੇ ਸੰਤ ਸਮਾਜ ਦੇ ਮੁਖੀ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਸੰਤ ਸਮਾਜ ਵਲੋਂ ਹਵਨ-ਯੱਗ ਕਰਵਾਇਆ ਗਿਆ। ਇਸ ਮੌਕੇ ਪੁਰਾਤਨ ਰਵਾਇਤ ਅਨੁਸਾਰ ਮੱਛੀ ਨੂੰ ਸੋਨੇ ਦੀ ਨੱਥ ਪਾ ਕੇ ਸਰੋਵਰ ਵਿਚ ਛੱਡਿਆ ਗਿਆ ਅਤੇ ਸਰੋਵਰ ਦੀ ਪੂਜਾ ਕੀਤੀ ਗਈ।
ਰਾਮ ਤੀਰਥ, 24 ਨਵੰਬਰ (ਧਰਵਿੰਦਰ ਸਿੰਘ ਔਲਖ) -ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਵਿਖੇ ਸੰਤ ਸਮਾਜ ਦੇ ਮੁਖੀ ਮਹੰਤ ਮਲਕੀਤ ਨਾਥ ਦੀ ਅਗਵਾਈ ਹੇਠ ਸੰਤ ਸਮਾਜ ਵਲੋਂ ਹਵਨ-ਯੱਗ ਕਰਵਾਇਆ ਗਿਆ। ਇਸ ਮੌਕੇ ਪੁਰਾਤਨ ਰਵਾਇਤ ਅਨੁਸਾਰ ਮੱਛੀ ਨੂੰ ਸੋਨੇ ਦੀ ਨੱਥ ਪਾ ਕੇ ਸਰੋਵਰ ਵਿਚ ਛੱਡਿਆ ਗਿਆ ਅਤੇ ਸਰੋਵਰ ਦੀ ਪੂਜਾ ਕੀਤੀ ਗਈ। ਇਸ ਮੌਕੇ ਭਗਵਾਨ ਵਾਲਮੀਕਿ ਸ਼ਰਾਈਨ ਐਡਵਾਈਜ਼ਰੀ ਬੋਰਡ ਦੇ ਚੇਅਰਮੈਨ ਬਾਲ ਜੋਗੀ ਬਾਬਾ ਪ੍ਰਗਟ ਨਾਥ ਰਹੀਮਪੁਰ ਵਾਲੇ, ਮਹੰਤ ਆਰਤੀ ਦੇਵਾ, ਸੰਤ ਗਿਰਧਾਰੀ ਨਾਥ, ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ, ਬਾਬਾ ਬਲਵੰਤ ਨਾਥ, ਬਾਬਾ ਮੇਘ ਨਾਥ, ਬਾਬਾ ਭੰਡਾਰੀ ਨਾਥ ਅਤੇ ਰੋਸ਼ਨ ਸਬਰਵਾਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਮਹੰਤ ਮਲਕੀਤ ਨਾਥ ਨੇ ਦੱਸਿਆ ਕਿ ਪੁਰਾਣੇ ਸਮੇਂ ਵਿਚ ਮੇਲੇ ਦੌਰਾਨ ਸਰੋਵਰ ਵਿਚ ਡੁੱਬਣ ਕਾਰਨ ਕਿਸੇ ਨਾ ਕਿਸੇ ਸ਼ਰਧਾਲੂ ਦੀ ਮੌਤ ਹੋ ਜਾਂਦੀ ਸੀ। ਇਸ ਤੋਂ ਬਾਅਦ ਮੱਛੀ ਨੂੰ ਸੋਨੇ ਦੀ ਨੱਥ ਪਾ ਕੇ ਸਰੋਵਰ ਵਿਚ ਛੱਡਣ ਦੀ ਰਵਾਇਤ ਸ਼ੁਰੂ ਹੋਈ, ਜੋ ਅੱਜ ਵੀ ਪੂਰੀ ਸ਼ਰਧਾ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰਵਾਇਤ ਦੇ ਸ਼ੁਰੂ ਹੋਣ ਤੋਂ ਬਾਅਦ ਸਰੋਵਰ ਵਿਚ ਡੁੱਬਣ ਕਾਰਨ ਕਿਸੇ ਸ਼ਰਧਾਲੂ ਦੀ ਮੌਤ ਹੋਣ ਦੀ ਘਟਨਾ ਨਹੀਂ ਵਾਪਰੀ।