24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕਲਿ ਤਾਰਣ ਗੁਰੁ ਨਾਨਕ ਆਇਆ ।। ਸਿੱਖ ਧਰਮ ਦੇ ਮੋਢੀ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ * ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਸੁੰਦਰ ਜਲੌਅ, ਦੀਪਮਾਲਾ ਤੇ ਆਤਿਸ਼ਬਾਜ਼ੀ ਦਾ ਮਾਣਿਆ ਅਲੌਕਿਕ ਨਜ਼ਾਰਾ

ਅੰਮ੍ਰਿਤਸਰ 24 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਧਰਮ ਦੇ ਮੋਢੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਕਮੇਟੀ ਅਤੇ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਪੁੱਜੀਆਂ ਲੱਖਾਂ ਸੰਗਤਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਸਹਿਤ ਮਨਾਇਆ ਗਿਆ। ਸ਼ਰਧਾਲੂਆਂ ਨੇ ਸਰਦੀ ਦੇ ਬਾਵਜੂਦ ਪਾਵਨ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂ ਦਰ ਤੇ ਸੀਸ ਨਿਵਾਇਆ ਤੇ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਸਰਵਨ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਅੰਮ੍ਰਿਤਸਰ 24 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਧਰਮ ਦੇ ਮੋਢੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਕਮੇਟੀ ਅਤੇ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਪੁੱਜੀਆਂ ਲੱਖਾਂ ਸੰਗਤਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਸਹਿਤ ਮਨਾਇਆ ਗਿਆ। ਸ਼ਰਧਾਲੂਆਂ ਨੇ ਸਰਦੀ ਦੇ ਬਾਵਜੂਦ ਪਾਵਨ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਕਰਕੇ ਗੁਰੂ ਦਰ ਤੇ ਸੀਸ ਨਿਵਾਇਆ ਤੇ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਸਰਵਨ ਕੀਤਾ। ਅੱਜ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਆਂ ਦੌਰਾਨ ਸੰਗਤਾਂ ਨੇ ਗੁਰੂ ਘਰ ਦੇ ਤੋਸ਼ਾ ਖਾਨੇ ਦੀਆਂ ਬੇਸ਼ਕੀਮਤੀ ਅਤੇ ਇਤਿਹਾਸਕ ਵਸਤੂਆਂ ਦੇ ਦਰਸ਼ਨ ਕੀਤੇ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਣ ਕਰਕੇ ਅਤੇ ਢਾਡੀ, ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਨ ਕਰਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਸਿੰਘ ਸਾਹਿਬਾਨ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਨ ਕਰਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਸਮੁੱਚੀ ਮਾਨਵਤਾਲਈ ਦਾ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਕੀਤੀ ਗਈ ਬਿਜਲਈ ਦੀਪਮਾਲਾ ਦੇ ਨਾਲ ਨਾਲ ਸ਼ਰਧਾਲੂਆਂ ਵਲੋਂ ਪਾਵਨ ਸਰਵੋਰ ਦੇ ਕਿਨਾਰੇ ਦੇਸੀ ਘਿਉ ਦੇ ਦੀਵਿਆਂ ਦੀ ਰਵਾਇਤੀ ਦੀਪਮਾਲਾ ਵੀ ਕੀਤੀ ਗਈ ਤੇ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਦੀਆਂ ਡਿਉੜੀਆਂ ਤੋਂ ਮਾਹਿਰ ਆਤਿਸ਼ਬਾਜ਼ਾਂ ਵਲੋਂ ਕੁਝ ਸਮਾਂ ਆਤਿਸ਼ਬਾਜੀ ਚਲਾ ਕੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਹਾਜ਼ਰੀ ਭਰਨ ਵਾਲਿਆਂ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀਅਮਰਜੀਤ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ, ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਦੂਰੋਂ ਨੇੜਿਓਂ ਪੁੱਜੀਆਂ ਲੱਖਾਂ ਸੰਗਤਾਂ ਹਾਜ਼ਰ ਸਨ। ਲੰਗਰ ਗੁਰੂ ਰਾਮਦਾਸ ਜੀ ਵਿਖੇ ਪ੍ਰਕਾਸ਼ ਪੁਰਬ ਮੌਕੇ ਦਾਲ ਪ੍ਰਸ਼ਾਦੇ ਤੇ ਸਬਜ਼ੀ ਦੇ ਨਾਲ ਨਾਲ ਕੜਾਹ ਪ੍ਰਸ਼ਾਦਿ, ਖੀਰ ਅਤੇ ਜਲੇਬੀਆਂ ਦੇ ਲੰਗਰ ਵੀ ਅਤੁੱਟ ਵਰਤਾਏ ਗਏ। ਇਸ ਦੌਰਾਨ ਭਾਂਈ ਵੀਰ ਸਿੰਘ ਹਾਲ ਲਾਰੰਸ ਰੋਡ ਸਮੇਤ ਵੱਖ ਵੱਖ ਪਿੰਡਾਂ ਦੇ ਕਸਬਿਆਂ ਤੋਂ ਪ੍ਰਭਾਤ ਫੇਰੀਆਂ ਵੀ ਸ੍ਰੀ ਹਰਿਮੰਦਰ ਸਾਹਿਬ ਪੁੱਜੀਆਂ। ਗੁ: ਸ੍ਰੀ ਕੋਠਾ ਸਾਹਿਬ ਵੱਲਾ ਵਿਖੇ ਨਗਰ ਕੀਰਤਨ ਸਜਾਇਆ ਵੇਰਕਾ, (ਲਖਵਿੰਦਰ ਸਿੰਘ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕੋਠਾ ਸਾਹਿਬ (ਵੱਲਾ) ਤੋਂ ਸ਼ਰਧਾ ਤੇ ਸਤਿਕਾਰ ਸਹਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦਾ ਆਯੋਜਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸਭਾ ਸੁਸਾਇਟੀਆਂ ਅਤੇ ਪਿੰਡ ਵੱਲਾ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸ੍ਰੀ ਕੋਠਾ ਸਾਹਿਬ ਤੋਂ ਹੋਈ, ਜੋ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਜਸਪਾਲ ਨਗਰ, ਗੁਰਦੁਆਰਾ ਸ੍ਰੀ ਤੇਗ ਬਹਾਦਰ ਨਗਰ ਅਤੇ ਗੁਰਦੁਆਰਾ ਸ੍ਰੀ ਗੁਰਿਆਣਾ ਸਾਹਿਬ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਕੋਠਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਪਤੀ ਉਪਰੰਤ ਗੁਰਦੁਆਰਾ ਕੋਠਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਰਛਪਾਲ ਸਿੰਘ ਰਸੀਵਰ, ਕੌਂਸਲਰ ਗੁਰਿੰਦਰ ਸਿੰਘ ਗਗਨ, ਸ਼ਮਸ਼ੇਰ ਸਿੰਘ ਮੈਨੇਜਰ, ਮੀਤ ਮੈਨੇਜਰ ਜੁਗਰਾਜ ਸਿੰਘ, ਰਵਿੰਦਰ ਸਿੰਘ, ਬਲਜਿੰਦਰ ਸਿੰਘ ਗ੍ਰੰਥੀ, ਬਲਦੇਵ ਸਿੰਘ ਗ੍ਰੰਥੀ, ਰਣਜੋਧ ਸਿੰਘ ਗ੍ਰੰਥੀ, ਗੁਰਵੇਲ ਸਿੰਘ ਨੰਬਰਦਾਰ, ਸੁਖਰਾਜ ਸਿੰਘ ਨੰਬਰਦਾਰ, ਸੁਖਵੰਤ ਸਿੰਘ, ਕੁਲਰਾਜ ਸਿੰਘ, ਹਰਦੀਪ ਸਿੰਘ ਨੰਬਰਦਾਰ, ਇਕਬਾਲ ਸਿੰਘ, ਦਿਲਬਾਗ ਸਿੰਘ ਫੌਜੀ ਅਤੇ ਗੁਰਦੇਵ ਸਿੰਘ ਆਦਿ ਹਾਜ਼ਰ ਸਨ। ਪ੍ਰਕਾਸ਼ ਪ ੁਰਬ ਨੂੰ ਸਮਰਪਿਤ ਗੁਰਦ ੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਧਾਰਮਿਕ ਸਮਾਗਮ ਛੇਹਰਟਾ, (ਪੱਤਰ ਪ੍ਰੇਰਕ)-ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਦੁਆਰਾ ਸਰਕਾਰ ਪੱਤੀ ਕੋਟ ਖਾਲਸਾ ਵਿਖੇ ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਸਰਕਾਰੀਆ ਦੀ ਦੇਖ ਰੇਖ ਹੇਠ ਸਮੂਹ ਇਲਾਕਾ ਨਿਵਾਸੀ ਸੰਗਤਾ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ। ਪਰਸੋਂ ਤੋਂ ਰਖਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਸਵੇਰੇ ਭੋਗ ਪੈਣ ਉਪਰੰਤ ਜੁਗੋ-ਜੁਗ ਅਟੱਲ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਜੇ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਵਲੋਂ ਅੰਮ੍ਰਿਤ ਮਈ ਬਾਣੀ ਦੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ । ਇਸ ਮੌਕੇ ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ ਜਥੇ: ਸਵਿੰਦਰ ਸਿੰਘ ਕੋਟ ਖਾਲਸਾ ਵੀ ਨਤਮਸਤਕ ਹੋਏ ਤੇ ਸੰਗਤਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਗੁਰਮਤਿ ਵਿਚਾਰਾਂ ਸਾਝੀਾਆਂ ਕੀਤੀਆਂ । ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ ਸਰਕਾਰੀਆਂ ਤੇ ਮੈਂਬਰਾਂ ਵਲੋਂ ਕੀਰਤਨੀਏ ਜਥਿਆਂ ਤੇ ਪ੍ਰਧਾਨ ਜਥੇ: ਸਵਿੰਦਰ ਸਿੰਘ ਕੋਟ ਖਾਲਸਾ ਨੂੰ ਗੁਰੂ ਸਾਹਿਬ ਜੀ ਦੀ ਬਖਸ਼ਿਸ ਸਿਰਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇੇ ਪ੍ਰਧਾਨ ਭਾਈ ਮੇਜਰ ਸਿੰਘ ਸਰਕਾਰੀਆ, ਕੁਲਵੰਤ ਸਿੰਘ ਸਰਕਾਰੀਆ, ਮੰਗਲ ਸਿੰਘ ਸਰਕਾਰੀਆ, ਹੈਡ ਗ੍ਰੰਥੀ ਬਾਬਾ ਰਸ਼ਪਾਲ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਨਵਦੀਪ ਸਿੰਘ, ਹਰਸਿਮਰਨਦੀਪ ਸਿੰਘ ਸੰਧੂ, ਸੁਖਦੇਵ ਸਿੰਘ, ਕਸ਼ਮੀਰ ਸਿੰਘ, ਜਗਦੀਪ ਸਿੰਘ ਸਰਕਾਰੀਆ, ਗੁਰਧੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾ ਨਤਮਸਤਕ ਹੋਈਆਂ। ਪ੍ਰਕਾਸ਼ ਪ ੁਰਬ ਨੂੰ ਸਮਰਪਿਤ ਗੁ: ਇੰਦਰਾ ਕਾਲੋਨੀ ਵਿਖੇ ਨਗਰ ਕੀਰਤਨ ਸਜਾਇਆ ਵੇਰਕਾ, (ਲਖਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਇੰਦਰਾ ਕਾਲੋਨੀ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਇੰਦਰਾ ਕਾਲੋਨੀ ਤੋਂ ਆਰੰਭ ਹੋਇਆ। ਨਗਰ ਕੀਰਤਨ ਦੌਰਾਨ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਭਾਈ ਸਾਲ੍ਹੋ ਜੀ ਵਿਖੇ ਪਹੁੰਚਿਆ, ਜਿੱਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਰਸਤੇ ਵਿਚ ਸੰਗਤਾਂ ਵਲੋਂ ਵੱਖ-ਵੱਖ ਥਾਵਾਂ ‘ਤੇ ਚਾਹ-ਪਕੌੜਿਆਂ ਅਤੇ ਫਲਾਂ ਦੇ ਲੰਗਰ ਵੀ ਲਗਾਏ ਗਏ। ਉਪਰੰਤ ਇਹ ਨਗਰ ਕੀਰਤਨ ਵਾਪਸ ਗੁਰਦੁਆਰਾ ਇੰਦਰਾ ਕਾਲੋਨੀ ਵਿਖੇ ਪਰਤਿਆ, ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕਰਨ ਉਪਰੰਤ ਨਗਰ ਕੀਰਤਨ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਪੰਜ ਪਿਆਰਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਕੌਂਸਲਰ ਨਵਦੀਪ ਸਿੰਘ ਹੁੰਦਲ, ਬਚਿੱਤਰ ਸਿੰਘ ਲਾਡੀ ਪ੍ਰਧਾਨ, ਚਰਨਜੀਤ ਸ਼ਰਮਾ, ਅਮਨਦੀਪ ਸ਼ਰਮਾ, ਬਲਵੰਤ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਕੁਮਾਰ ਅਤੇ ਗੁਰਪ੍ਰੀਤ ਬੱਬੂ ਵੇਰਕਾ ਆਦਿ ਹਾਜ਼ਰ ਸਨ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਨਾਨਕਸਰ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ ਵੇਰਕਾ, (ਲਖਵਿੰਦਰ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼੍ਰੋਮਣੀ ਕਮੇਟੀ ਅਤੇ ਸਮੂਹ ਵੇਰਕਾ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਨਾਨਕਸਰ ਸਾਹਿਬ, ਵੇਰਕਾ ਤੋਂ ਬੜੀ ਸ਼ਰਧਾ ਅਤੇ ਸਤਿਕਾਰ ਭਾਵਨਾ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਇਆ ਇਹ ਨਗਰ ਕੀਰਤਨ ਗੁਰੂ ਨਾਨਕ ਨਗਰ ਆਬਾਦੀ, ਬੈਕ ਸਾਈਡ ਗੁਰਦੁਆਰਾ ਨਾਨਕਸਰ, ਬੱਗੇਵਾਲੀ ਪੱਤੀ, ਗੁਰਦੁਆਰਾ ਨਵੀਂ ਆਬਾਦੀ, ਮੋਹਨ ਨਗਰ, ਅਜੀਤ ਨਗਰ, ਸੰਤ ਨਗਰ ਅਤੇ ਆਬਾਦੀ ਗੁਰੂ ਨਗਰ ਤੋਂ ਹੁੰਦਾ ਹੋਇਆ ਸੀਨੀਅਰ ਸੈਕੰਡਰੀ ਸਕੂਲ ਰੋੜੀਵਾਲਾ, ਗੁਰਦੁਆਰਾ ਵੱਡੀ ਧਰਮਸ਼ਾਲਾ, ਪੱਤੀ ਆਧੀਆਂ ਦੀ, ਕੱਲੂ ਵਾਲਾ ਪੱਤੀ, ਪੱਤੀ ਭਾਰਾ, ਗੁਰਦੁਆਰਾ ਬਾਬਾ ਜੀਵਨ ਸਿੰਘ ਰਾਮਗੜ੍ਹੀਆ ਮੁਹੱਲਾ, ਬੀਬੀਆਂ ਦੀ ਧਰਮਸ਼ਾਲਾ ਅਤੇ ਬੱਸ ਅੱਡਾ ਵੇਰਕਾ ਤੋਂ ਗੁਜ਼ਰਿਆ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਚਾਹ-ਪਕੌੜਿਆਂ ਤੇ ਹੋਰ ਪਦਾਰਥਾਂ ਦੇ ਅਤੁੱਟ ਲੰਗਰ ਲਗਾਏ ਗਏ। ਇਲਾਕੇ ਦੀ ਪਰਿਕਰਮਾ ਕਰਨ ਉਪਰੰਤ ਇਹ ਨਗਰ ਕੀਰਤਨ ਮੁੜ ਗੁ: ਨਾਨਕਸਰ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ, ਜਿੱਥੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਈਸਟ ਜਗਮੋਹਨ ਸਿੰਘ ਰਾਜੂ, ਮੈਨੇਜਰ ਜਗਜੀਤ ਸਿੰਘ ਜਾਮਾਰਾਏ, ਸਾਬਕਾ ਪ੍ਰਧਾਨ ਲੋਕਲ ਕਮੇਟੀ ਗੁ: ਨਾਨਕਸਰ ਵੇਰਕਾ, ਕੁਲਵੰਤ ਸਿੰਘ, ਲੱਕੀ ਸੰਧੂ ਅਤੇ ਬੱਬਲੂ ਹੁੰਦਲ ਆਦਿ ਹਾਜ਼ਰ ਸਨ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਛੇਹਰਟਾ, (ਪੱਤਰ ਪ੍ਰੇਰਕ)-ਜਗਤ ਗੁਰੂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਜਾਦ ਨਗਰ ਕੋਟ ਖਾਲਸਾ ਵਿਖੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਸੰਧੂ ਦੀ ਦੇਖ ਰੇਖ ਹੇਠ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ। ਪਰਸੋਂ ਤੋਂ ਰਖਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਸਵੇਰੇ ਭੋਗ ਪੈਣ ਉਪਰੰਤ ਜੁਗੋ-ਜੁਗ ਅਟੱਲ ਧੰਨ-ਧੰਨ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਸਜੇ ਧਾਰਮਿਕ ਦੀਵਾਨਾ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵਲੋਂ ਸੰਗਤਾਂ ਨੂੰ ਗੁਰ ਇਤਹਾਸ ਸੁਣਾ ਕੇ ਨਿਹਾਲ ਕੀਤਾ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਪਰਮਿੰਦਰ ਸਿੰਘ ਸੰਧੂ ਵਲੋਂ ਸੰਬੋਧਨ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਬਲਵਿੰਦਰ ਸਿੰਘ, ਮਨਦੀਪ ਸਿੰਘ ਸੰਧੂ, ਨਵਤੇਜ ਸਿੰਘ, ਜਸਪਾਲ ਸਿੰਘ, ਰਜਿੰਦਰ ਸਿੰਘ ਬਾਠ, ਜਜਬੀਰ ਸਿੰਘ, ਮਨਜੀਤ ਸਿੰਘ, ਰੂਪ ਕੀਰਤ ਸਿੰਘ, ਗੁਰਚਰਨ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਗੁਰਦੁਆਰਾ ਪੋਠੋਹਾਰ ਕੋਟ ਮਿੱਤ ਸਿੰਘ ਵਿਖੇ ਸਜਾਇਆ ਨਗਰ ਕੀਰਤਨ ਸੁਲਤਾਨਵਿੰਡ, (ਗੁਰਨਾਮ ਸਿੰਘ ਬੁੱਟਰ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪੋਠੋਹਾਰ ਸਿੰਘ ਸਭਾ, ਕੋਟ ਮਿੱਤ ਸਿੰਘ ਵਿਖੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸ਼ਰਧਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਦੱਖਣੀ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਗੁਰਦੁਆਰਾ ਪ੍ਰਬੰਧਕਾਂ ਵਲੋਂ ਦੋਵਾਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਪੋਠੋਹਾਰ ਤੋਂ ਆਰੰਭ ਹੋ ਕੇ ਕੋਟ ਮਿੱਤ ਸਿੰਘ, ਖਾਲਸਾ ਨਗਰ, ਭਾਈ ਮੰਝ ਸਾਹਿਬ ਰੋਡ ਅਤੇ ਭਾਈ ਵਧਾਵਾ ਸਿੰਘ ਨਗਰ ਸਮੇਤ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਇਸ ਦੌਰਾਨ ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਸੰਗਤਾਂ ਦੀ ਸੇਵਾ ਲਈ ਵੱਖ-ਵੱਖ ਥਾਵਾਂ ’ਤੇ ਚਾਹ, ਪਕੌੜਿਆਂ ਅਤੇ ਪੂੜੀ-ਛੋਲਿਆਂ ਦੇ ਲੰਗਰ ਵੀ ਲਗਾਏ ਗਏ। ਇਸ ਮੌਕੇ ਕਵਲਜੀਤ ਸਿੰਘ ਕਵਲ, ਹਰਪਾਲ ਸਿੰਘ ਚਾਹਲ, ਰਜਿੰਦਰ ਸਿੰਘ, ਜੋਗਿੰਦਰਪਾਲ ਸਿੰਘ ਘੋਗਾ, ਡਾ. ਸਤਿੰਦਰ ਸਿੰਘ, ਪੀ. ਨਵਨੀਤ ਕੁਮਾਰ, ਰਵੀਸ਼ੇਰ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਰਾਮ ਤੀਰਥ ਵਿਖੇ ਪੁਰਾਤਨ ਰਵਾਇਤ ਅਨੁਸਾਰ ਮੱਛੀ ਨੂੰ ਸੋਨੇ ਦੀ ਨੱਥ ਪਾ ਕੇ ਸਰੋਵਰ ਵਿਚ ਛੱਡਿਆ * ਮਹੰਤ ਮਲਕੀਤ ਨਾਥ ਦੀ ਅਗ...
Ad Position 24