ਅੱਡਾ ਬਹੋੜੂ ਵਿਖੇ ਗੁਰਮਤਿ ਸਮਾਗਮ ਕਰਵਾਏ
ਚੱਬਾ, 24 ਨਵੰਬਰ (ਜੱਸਾ ਅਨਜਾਣ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਝਬਾਲ ਰੋਡ ਅੱਡਾ ਬਹੋੜੂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ , ਜਿਸ ਵਿਚ ਅੱਡੇ ਦੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਜਿੱਥੇ ਸੰਗਤਾਂ ਲਈ ਅੰਮ੍ਰਿਤ ਵੇਲੇ ਤੋਂ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ।
ਚੱਬਾ, 24 ਨਵੰਬਰ (ਜੱਸਾ ਅਨਜਾਣ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਝਬਾਲ ਰੋਡ ਅੱਡਾ ਬਹੋੜੂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ , ਜਿਸ ਵਿਚ ਅੱਡੇ ਦੇ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਹਾਜ਼ਰੀ ਭਰੀ। ਜਿੱਥੇ ਸੰਗਤਾਂ ਲਈ ਅੰਮ੍ਰਿਤ ਵੇਲੇ ਤੋਂ ਚਾਹ ਪਕੌੜਿਆਂ ਦੇ ਲੰਗਰ ਲਗਾਏ ਗਏ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਅਤੇ ਅਰਦਾਸ ਉਪਰੰਤ ਰਾਗੀ ਭਾਈ ਸਰਵਨ ਸਿੰਘ ਚਾਟੀਵਿੰਡ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ਖ਼ਾਲਸਾ ਕਰਿਆਨਾ ਸਟੋਰ ਦੇ ਮਾਲਕ ਚੇਅਰਮੈਨ ਹਰਜੀਤ ਸਿੰਘ ਬਹੋੜੂ, ਸਾਬਕਾ ਸਰਪੰਚ ਗੁਰਪਾਲ ਸਿੰਘ, ਸਾਬਕਾ ਸਰਪੰਚ ਗੁਰਦੇਵ ਸਿੰਘ, ਹਰਪ੍ਰੀਤ ਸਿੰਘ ਰਿੰਕੂ, ਹਿਰਦੈਪਾਲ ਸਿੰਘ, ਬਸੰਤ ਸਿੰਘ, ਹੈੋਪੀ ਸਿੰਘ ਪੰਚ, ਪਾਲ ਸਿੰਘ ਪੰਚ, ਤਰਸੇਮ ਸਿੰਘ, ਨਰਿੰਦਰ ਸਿੰਘ, ਰੂਬਲ ਸਿੰਘ, ਰਾਹੁਲ ਸਿੰਘ, ਬਲਜੀਤ ਸਿੰਘ, ਰੋਮੀ ਸਿੰਘ, ਗੁਰਦੇਵ ਸਿੰਘ ਬਿੱਲੂ , ਮਾਸਟਰ ਹਰਪ੍ਰੀਤ ਸਿੰਘ, ਦਲਬੀਰ ਸਿੰਘ ਸਾਬੀ, ਭਾਗਾ ਪਹਿਲਵਾਨ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ ।