24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਪੁਰਬ ਮੌਕੇ ਈ.ਐਮ.ਸੀ. ਹਸਪਤਾਲ ਨੇ ਲਾਇਆ ਮੁਫ਼ਤ ਮੈਡੀਕਲ ਕੈਂਪ

ਅੰਮ੍ਰਿਤਸਰ, 24 ਨਵੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਈ. ਐਮ.

Ad Position 21
No active advertisement
ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਈ.ਐਮ.ਸੀ. ਹਸਪਤਾਲ ਵਲੋਂ ਅੱਜ ਇਥੇ ਨਰਾਇਣਾ ਈ.ਟੈਕਨੋ ਸਕੂਲ ਅਲਫਾ ਇੰਟਰਨੈਸ਼ਨਲ ਸਿਟੀ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ ਲਾਇਆ ਗਿਆ, ਜਿਸ ’ਚ ਮਾਹਿਰ ਡਾਕਟਰਾਂ ਤੇ ਮੈਡੀਕਲ ਕਰਮਚਾਰੀਆਂ ਦੀ ਟੀਮ ਵਲੋਂ ਕੈਂਪ ’ਚ ਪੁੱਜੇ 300 ਲੋਕਾਂ ਦਾ ਮੁਫਤ ਸਿਹਤ ਚੈਂਕਅਪ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆ ਈ.ਐਮ.ਸੀ. ਗਰੁਪ ਆਫ ਹਾਸਪੀਟਲ ਸ੍ਰੀ ਪਵਨ ਅਰੋੜਾ ਨੇ ਦੱਸਿਆ ਕਿ ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਸਲਾਹ, ਲੋੜੀਂਦੇ ਟੈਸਟ ਅਤੇ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਰਾਹੀਂ ਹਸਪਤਾਲ ਨੇ ਸਮਾਜ ਸੇਵਾ, ਬਿਮਾਰੀਆਂ ਦੀ ਰੋਕਥਾਮ ਅਤੇ ਮਿਆਰੀ ਸਿਹਤ ਸੇਵਾਵਾਂ ਹਰ ਵਿਅਕਤੀ ਤੱਕ ਪਹੁੰਚਾਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਇਹ ਸਮਾਗਮ ਸੇਵਾ, ਸੰਵੇਦਨਸ਼ੀਲਤਾ ਅਤੇ ਸਮਾਜਿਕ ਭਲਾਈ ਦਾ ਸੁੰਦਰ ਸੁਮੇਲ ਰਿਹਾ, ਜਿਸ ਨੇ ਦਇਆ, ਸਾਂਝ ਅਤੇ ਸਿਹਤਮੰਦ ਜੀਵਨ ਦਾ ਸੰਦੇਸ਼ ਦਿੱਤਾ। ਅੱਜ ਦੇ ਗੁਰਪੁਰਬ ਮੌਕੇ ਪੰਜ ਪਿਆਰੇ ਵਜੋਂ ਸਜੇ ਮਾਸੂਮ ਬਚਿਆਂ ਦਾ ਵੀ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ‘ ਦ ਅੰਮ੍ਰਿਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ’ ਦੇ ਵਫ਼ਦ ਨੇ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ... ਅਗਲੀ ਖ਼ਬਰ ਸਚਿਨ ਪਾਇਲਟ ਦੀ ਅੰਮ੍ਰਿਤਸਰ ਫੇਰੀ ਕੀ ਕਾਂਗਰਸੀਆਂ ਨੂੰ ਇਕਜੁੱਟ ਕਰ ਸਕੇਗੀ ? * ਹਰੇਕ ਹਲਕੇ ’ਚ ਕਾਂਗਰਸੀ ਟਿਕਟ ਦੇ ਚਾਹਵ...
Ad Position 24