24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡ ਚੱਬਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਚੱਬਾ, 24 ਨਵੰਬਰ (ਜੱਸਾ ਅਨਜਾਣ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਚੱਬਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ-ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਪਰਸੋਂ ਰੋਜ਼ ਤੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਅਤੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਨਾਨਕ ਨਿਵਾਸ ਤੋਂ ਸ਼ੁਰੂ ਹੋਈ ਜਿਸ ਵਿੱਚ ਸੰਗਤਾਂ ਨੇ ਬੜ੍ਹੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 25-11-2026
ਚੱਬਾ, 24 ਨਵੰਬਰ (ਜੱਸਾ ਅਨਜਾਣ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਚੱਬਾ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ-ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਪਰਸੋਂ ਰੋਜ਼ ਤੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਅਤੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਨਾਨਕ ਨਿਵਾਸ ਤੋਂ ਸ਼ੁਰੂ ਹੋਈ ਜਿਸ ਵਿੱਚ ਸੰਗਤਾਂ ਨੇ ਬੜ੍ਹੇ ਉਤਸ਼ਾਹ ਨਾਲ ਭਾਗ ਲਿਆ। ਇਹ ਨਗਰ ਕੀਰਤਨ ਗੁਰਦੁਆਰਾ ਗੁਰਦੁਆਰਾ ਨਾਨਕ ਨਿਵਾਸ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਾਤਾ ਸੁਲੱਖਣੀ ਚੜ੍ਹਦੀ ਪੱਤੀ, ਗੁਰਦੁਆਰਾ ਬਾਬਾ ਜੀਵਨ ਸਿੰਘ ਅੱਡਾ ਚੱਬਾ, ਠਾਠ ਨਾਨਕਸਰ, ਗੁਰਦੁਆਰਾ ਸ਼ਹੀਦ ਬਾਬਾ ਨੋਧ ਸਿੰਘ, ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਅਤੇ ਪਿੰਡ ਦੇ ਮੇਨ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਗੁਰਦੁਆਰਾ ਲਹਿੰਦੀ ਪੱਤੀ, ਗੁਰਦੁਆਰਾ ਬਾਬਾ ਨਾਂਗਾ ਜੀ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕ ਨਿਵਾਸ ਵਿਖੇ ਸਪੰਨ ਹੋਇਆ। ਇਸ ਨਗਰ ਕੀਰਤਨ ’ਚ ਸਕੂਲ ਦੇ ਬੱਚਿਆਂ ਸਮੇਤ ਸ਼ਬਦੀ ਜਥਿਆਂ ਨੇ ਭਾਗ ਲੈ ਕੇ ਗੁਰਬਾਣੀ ਅਤੇ ਧਾਰਨਾ ਦੇ ਸ਼ਬਦ ਗਾਏ। ਇਸ ਨਗਰ ਕੀਰਤਨ ਦਾ ਗੁਰਦੁਆਰੇ ਸਾਹਿਬਾਨਾਂ ਅਤੇ ਵੱਖ-ਵੱਖ ਪੜ੍ਹਾਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਭੇਂਟ ਕਰਕੇ ਪੰਜ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ ਤੇ ਸੰਗਤਾਂ ਲਈ ਥਾਂ-ਥਾਂ ਗੁਰੂ ਦੇ ਲੰਗਰ ਅਤੁੱਟ ਵਰਤੇ। ਇਸ ਮੌਕੇ ਠੇਕੇਦਾਰ ਜਗਤਾਰ ਸਿੰਘ, ਪ੍ਰਧਾਨ ਸੁਰਜੀਤ ਸਿੰਘ, ਸਰਵਣ ਸਿੰਘ ਪਹਿਲਵਾਨ, ਸੁਖਚੈਨ ਸਿੰਘ, ਸੁਖਵਿੰਦਰ ਸਿੰਘ, ਸਾਜਨ ਸਿੰਘ, ਗੁਰਸ਼ਰਨ ਸਿੰਘ, ਸਤਨਾਮ ਸਿੰਘ, ਗੁਰਜੰਟ ਸਿੰਘ, ਰਣਜੀਤ ਸਿੰਘ ਰਾਜੂ, ਸਮਸ਼ੇਰ ਸਿੰਘ, ਸਰਪੰਚ ਪ੍ਰਤਾਪ ਸਿੰਘ, ਰਾਮ ਸਿੰਘ ਫ਼ੌਜੀ, ਡਿਲਬਾਗ ਸਿੰਘ ਡੇਅਰੀਵਾਲੇ, ਏ.ਐੱਸ.ਆਈ. ਹਰਜੀਤ ਸਿੰਘ, ਸਟਾਲਣਜੀਤ ਸਿੰਘ, ਗੁਰਿੰਦਰਬੀਰ ਸਿੰਘ ਵਿਰਕ, ਸੁਖਦੇਵ ਸਿੰਘ ਫੌਜੀ, ਜਪਨੀਤ ਸਿੰਘ, ਗੁਰਸੇਵਕ ਸਿੰਘ, ਡਾ. ਸ਼ਰਨਜੀਤ ਸਿੰਘ, ਕੁਲਵਿੰਦਰ ਸਿੰਘ ਵਿਰਕ, ਪ੍ਰਗਟ ਸਿੰਘ, ਪ੍ਰਧਾਨ ਗੁਰਜੀਤ ਸਿੰਘ, ਕਰਮਦੀਪ ਸਿੰਘ ਲਾਈਨਮੈਨ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24