26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਮਰੀਕਾ ਦਾ ਸੈਟਲ ਜੀਵਨ ਛੱਡ ਕੇ ਪੰਜਾਬ ਦੀ ਸੇਵਾ ਲਈ ਪਰਤੇ ਨੌਜਵਾਨ ਕੌਰਵਦੀਪ ਸਿੰਘ ਰੰਧਾਵਾ ਕਾਂਗਰਸ ’ਚ ਸ਼ਾਮਿਲ

ਚਵਿੰਡਾ ਦੇਵੀ, 25 ਨਵੰਬਰ (ਸਤਪਾਲ ਸਿੰਘ ਢੱਡੇ)-ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਕੱਥੂਨੰਗਲ ਦੇ ਜੰਮਪਲ ਅਤੇ ਸਾਬਕਾ ਵਿਧਾਇਕ ਸ. ਕਿਰਪਾਲ ਸਿੰਘ ਰੰਧਾਵਾ ਦੇ ਪੋਤਰੇ ਨੌਜਵਾਨ ਕੌਰਵਦੀਪ ਸਿੰਘ ਰੰਧਾਵਾ ਅਮਰੀਕਾ ਦੀ ਨਾਗਰਿਕਤਾ ਅਤੇ ਉੱਥੋਂ ਦਾ ਸੈਟਲ ਜੀਵਨ ਛੱਡ ਕੇ ਪੰਜਾਬ ਦੀ ਸੇਵਾ ਕਰਨ ਲਈ ਵਤਨ ਪਰਤ ਆਏ ਹਨ ਅਤੇ ਉਹ ਆਲ ਇੰਡੀਆ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ।

Ad Position 21
No active advertisement
ਅਜੀਤ ਡੈਸਕ 26-11-2026
ਚਵਿੰਡਾ ਦੇਵੀ, 25 ਨਵੰਬਰ (ਸਤਪਾਲ ਸਿੰਘ ਢੱਡੇ)-ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਕੱਥੂਨੰਗਲ ਦੇ ਜੰਮਪਲ ਅਤੇ ਸਾਬਕਾ ਵਿਧਾਇਕ ਸ. ਕਿਰਪਾਲ ਸਿੰਘ ਰੰਧਾਵਾ ਦੇ ਪੋਤਰੇ ਨੌਜਵਾਨ ਕੌਰਵਦੀਪ ਸਿੰਘ ਰੰਧਾਵਾ ਅਮਰੀਕਾ ਦੀ ਨਾਗਰਿਕਤਾ ਅਤੇ ਉੱਥੋਂ ਦਾ ਸੈਟਲ ਜੀਵਨ ਛੱਡ ਕੇ ਪੰਜਾਬ ਦੀ ਸੇਵਾ ਕਰਨ ਲਈ ਵਤਨ ਪਰਤ ਆਏ ਹਨ ਅਤੇ ਉਹ ਆਲ ਇੰਡੀਆ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪ੍ਰਗਟ ਸਿੰਘ ਵਲੋਂ ਰਸਮੀ ਤੌਰ ’ਤੇ ਪਾਰਟੀ ਵਿਚ ਸ਼ਾਮਲ ਕੀਤਾ ਗਿਆ, ਜਿਸ ਦੀ ਇਲਾਕੇ ਭਰ ਵਿਚ ਭਰਪੂਰ ਸ਼ਲਾਘਾ ਹੋ ਰਹੀ ਹੈ। ਇਸ ਮੌਕੇ ਪੰਜਾਬ ਪ੍ਰਧਾਨ ਸ. ਪ੍ਰਗਟ ਸਿੰਘ ਨੇ ਕੌਰਵਦੀਪ ਸਿੰਘ ਰੰਧਾਵਾ ਦੇ ਇਸ ਫ਼ੈਸਲੇ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਉਹ ਇੱਕ ਸਫਲ ਨੌਜਵਾਨ ਉੱਦਮੀ ਹਨ, ਜਿਨ੍ਹਾਂ ਨੇ ਵਿਦੇਸ਼ ਦੀ ਧਰਤੀ ’ਤੇ ਵੱਡੀਆਂ ਮੱਲਾਂ ਮਾਰੀਆਂ ਹਨ। ਆਪਣੀ ਮਿੱਟੀ ਅਤੇ ਪਰਿਵਾਰਕ ਵਿਰਾਸਤ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਨੇ ਮੁੜ ਆਪਣੇ ਹਲਕੇ ਅਤੇ ਸੂਬੇ ਦੀ ਬਿਹਤਰੀ ਲਈ ਕੰਮ ਕਰਨ ਦਾ ਜੋ ਬੀੜਾ ਚੁੱਕਿਆ ਹੈ, ਉਹ ਬੇਹੱਦ ਸ਼ਲਾਘਾਯੋਗ ਹੈ। ਬੁਲਾਰਿਆਂ ਨੇ ਕਿਹਾ ਕਿ ਜਿੱਥੇ ਅੱਜ ਪੰਜਾਬ ਦੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਵੱਲ ਰੁਖ਼ ਕਰ ਰਹੀ ਹੈ, ਉੱਥੇ ਰੰਧਾਵਾ ਦਾ ਇਹ ਕਦਮ ਸਮੂਹ ਨੌਜਵਾਨਾਂ ਲਈ ਇਕ ਵੱਡੀ ਪ੍ਰੇਰਨਾ ਸਰੋਤ ਹੈ। ਇਲਾਕਾ ਨਿਵਾਸੀਆਂ ਨੇ ਰੰਧਾਵਾ ਦੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ’ਚ ਭਗੌੜੇ ਮੁਲਜ਼ਮ ਖ਼ਿਲਾਫ਼ ਅਦਾਲਤ ਸਖ਼ਤ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ ਤੇ ਖੁਸ਼ਹਾਲੀ ਤੇ ਤਰੱਕੀ ਦੀ ਇਕ ਲਹਿਰ ਚਲੇਗੀ- ਬ...
Ad Position 24