26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ’ਚ ਭਗੌੜੇ ਮੁਲਜ਼ਮ ਖ਼ਿਲਾਫ਼ ਅਦਾਲਤ ਸਖ਼ਤ

ਚਵਿੰਡਾ ਦੇਵੀ, 25 ਨਵੰਬਰ (ਸਤਪਾਲ ਸਿੰਘ ਢੱਡੇ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਭਗੌੜੇ ਕਰਾਰ ਦਿੱਤੇ ਗਏ ਮੁਲਜ਼ਮ ਦਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ (ਵਾਸੀ ਪਿੰਡ ਤੇਜਾ ਵੀਲਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ) ਖ਼ਿਲਾਫ਼ ਅੰਮ੍ਰਿਤਸਰ ਦੀ ਅਦਾਲਤ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਨਵੇਂ ਸਿਰੇ ਤੋਂ ਨੋਟਿਸ ਅਤੇ ਅਖ਼ਬਾਰੀ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਵਧੀਕ ਸੈਸ਼ਨ ਜੱਜ, ਅੰਮ੍ਰਿਤਸਰ ਸ੍ਰੀਮਤੀ ਤ੍ਰਿਪਤ ਜੋਤ ਕੌਰ ਦੀ ਅਦਾਲਤ ਵਲੋਂ ‘ਪੰਜਾਬ ਰਾਜ ਬਨਾਮ ਦਵਿੰਦਰ ਸਿੰਘ’ (ਕੇਸ ਨੰਬਰ ਐਸ.

Ad Position 21
No active advertisement
ਅਜੀਤ ਡੈਸਕ 26-11-2026
ਚਵਿੰਡਾ ਦੇਵੀ, 25 ਨਵੰਬਰ (ਸਤਪਾਲ ਸਿੰਘ ਢੱਡੇ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਭਗੌੜੇ ਕਰਾਰ ਦਿੱਤੇ ਗਏ ਮੁਲਜ਼ਮ ਦਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ (ਵਾਸੀ ਪਿੰਡ ਤੇਜਾ ਵੀਲਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ) ਖ਼ਿਲਾਫ਼ ਅੰਮ੍ਰਿਤਸਰ ਦੀ ਅਦਾਲਤ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਨਵੇਂ ਸਿਰੇ ਤੋਂ ਨੋਟਿਸ ਅਤੇ ਅਖ਼ਬਾਰੀ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਵਧੀਕ ਸੈਸ਼ਨ ਜੱਜ, ਅੰਮ੍ਰਿਤਸਰ ਸ੍ਰੀਮਤੀ ਤ੍ਰਿਪਤ ਜੋਤ ਕੌਰ ਦੀ ਅਦਾਲਤ ਵਲੋਂ ‘ਪੰਜਾਬ ਰਾਜ ਬਨਾਮ ਦਵਿੰਦਰ ਸਿੰਘ’ (ਕੇਸ ਨੰਬਰ ਐਸ. ਸੀ. -741-2025) ਦੇ ਮਾਮਲੇ ਵਿਚ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਪਿਛਲੀ ਤਰੀਕ ’ਤੇ ਅਹਿਲਮਦ ਵਲੋਂ ਨੋਟਿਸ ਜਾਰੀ ਨਾ ਕੀਤੇ ਜਾਣ ਕਾਰਨ ਹੁਣ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਜਾਂ ਦੋਸਤਾਂ ਨੂੰ ਤਾਜ਼ਾ ਨੋਟਿਸ ਭੇਜਣ ਦੀ ਹਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੁਲਜ਼ਮ ਦੇ ਆਖ਼ਰੀ ਪਤੇ ਵਾਲੇ ਇਲਾਕੇ ਵਿਚ ਪ੍ਰਸਾਰਿਤ ਹੋਣ ਵਾਲੇ ਰਾਸ਼ਟਰੀ ਜਾਂ ਸਥਾਨਕ ਰੋਜ਼ਾਨਾ ਅਖ਼ਬਾਰ ਵਿਚ ਇਸ਼ਤਿਹਾਰ ਪ੍ਰਕਾਸ਼ਿਤ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਰਾਹੀਂ ਮੁਲਜ਼ਮ ਨੂੰ ਸੂਚਿਤ ਕੀਤਾ ਜਾਵੇਗਾ ਕਿ ਜੇਕਰ ਉਹ ਪ੍ਰਕਾਸ਼ਨ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ-ਅੰਦਰ ਅਦਾਲਤ ਵਿਚ ਪੇਸ਼ ਨਹੀਂ ਹੁੰਦਾ, ਤਾਂ ਬੀ.ਐੱਨ.ਐੱਸ.ਐੱਸ. ਦੀ ਧਾਰਾ 356 (2) ਤਹਿਤ ਉਸ ਦੀ ਗ਼ੈਰ-ਹਾਜ਼ਰੀ ਵਿਚ ਹੀ ਮੁਕੱਦਮੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਕੀ ਹੈ ਪੂਰਾ ਮਾਮਲਾ: ਇਸ ਸਬੰਧੀ ਥਾਣਾ ਕੱਥੂਨੰਗਲ (ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ) ਵਿਖੇ 30 ਅਗਸਤ 2024 ਨੂੰ ਐੱਫ.ਆਈ.ਆਰ. ਨੰਬਰ 81 ਤਹਿਤ ਭਾਰਤੀ ਨਿਆਂ ਸੰਹਿਤਾ (ਬੀ. ਐਨ. ਐਸ.) ਦੀਆਂ ਧਾਰਾਵਾਂ 137(2) ਅਤੇ 87 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਪਿੰਡ ਦੇ ਵਸਨੀਕ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ 20 ਅਗਸਤ 2024 ਨੂੰ ਦੁਪਹਿਰ ਕਰੀਬ 12 ਵਜੇ ਉਸ ਦੀ 17 ਸਾਲ 9 ਮਹੀਨੇ ਦੀ ਨਾਬਾਲਗ ਬੇਟੀ ਮਜੀਠਾ ਵਿਖੇ ਪਟਵਾਰੀ ਦੇ ਦਫ਼ਤਰ ਜਾਤ ਸਰਟੀਫਿਕੇਟ ਬਣਵਾਉਣ ਗਈ ਸੀ, ਪਰ ਵਾਪਸ ਨਹੀਂ ਪਰਤੀ। ਸ਼ਿਕਾਇਤਕਰਤਾ ਅਨੁਸਾਰ ਪਹਿਲਾਂ ਤੋਂ ਸ਼ਾਦੀਸ਼ੁਦਾ ਅਤੇ ਬੱਚਿਆਂ ਵਾਲਾ ਮੁਲਜ਼ਮ ਦਵਿੰਦਰ ਸਿੰਘ (ਜੋ ਲੜਕੀ ਦੀ ਸਹੇਲੀ ਦਾ ਜੀਜਾ ਲੱਗਦਾ ਸੀ) ਉਸ ਦੀ ਨਾਬਾਲਗ ਬੇਟੀ ਨੂੰ ਵਿਆਹ ਕਰਵਾਉਣ ਦੀ ਨੀਅਤ ਨਾਲ ਵਰਗਲਾ ਕੇ ਕਿਧਰੇ ਅਣਦੱਸੀ ਥਾਂ ’ਤੇ ਲੈ ਗਿਆ ਸੀ ਅਤੇ ਪਰਿਵਾਰ ਨੂੰ ਧਮਕੀਆਂ ਵੀ ਦਿੰਦਾ ਸੀ। ਹੁਣ ਅਦਾਲਤ ਨੇ ਥਾਣਾ ਕੱਥੂਨੰਗਲ ਦੇ ਮੁਖੀ ਨੂੰ ਵੀ ਇਸ ਸਬੰਧੀ ਨੋਟਿਸ ਜਾਰੀ ਕਰਦਿਆਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਹੁਕਮ ਜਾਰੀ ਕੀਤੇ ਹਨ।
Ad Position 22
No active advertisement
ਪਿਛਲੀ ਖ਼ਬਰ ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ : ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਅਮਰੀਕਾ ਦਾ ਸੈਟਲ ਜੀਵਨ ਛੱਡ ਕੇ ਪੰਜਾਬ ਦੀ ਸੇਵਾ ਲਈ ਪਰਤੇ ਨੌਜਵਾਨ ਕੌਰਵਦੀਪ ਸਿੰਘ ਰੰਧਾਵਾ ਕਾਂਗਰਸ ’ਚ ਸ਼ਾਮਿਲ
Ad Position 24