ਅੰਮ੍ਰਿਤਸਰ ’ਚ 9 ਪਿਸਤੌਲ, ਸਵਾ ਕਿਲੋਗ੍ਰਾਮ ਹੈਰੋਇਨ ਤੇ 60 ਹਜ਼ਾਰ ਦੀ ਡਰੱਗ ਮਨੀ ਬਰਾਮਦ
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 9 ਗੈਰ-ਕਾਨੂੰਨੀ ਪਿਸਤੌਲਾਂ, 1. 313 ਕਿਲੋਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਚਾਰ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ।
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 9 ਗੈਰ-ਕਾਨੂੰਨੀ ਪਿਸਤੌਲਾਂ, 1.313 ਕਿਲੋਗ੍ਰਾਮ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਚਾਰ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਕਮਿਸ਼ਨਰ ਹਰਨਬੀਰ ਸਿੰਘ ਗਿੱਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਲਾਲ (42) ਵਾਸੀ ਪਿੰਡ ਚੀਚਾ, ਮਨਜੀਤ ਸਿੰਘ ਉਰਫ਼ ਬੀਟਾ (33) ਵਾਸੀ ਪਿੰਡ ਹੇਰ, ਜਸਬੀਰ ਸਿੰਘ ਉਰਫ਼ ਬੌਬੀ (24) ਅਤੇ ਗੁਰਲਾਲ ਸਿੰਘ (25) ਦੋਵੇਂ ਵਾਸੀ ਅਟਾਰੀ, ਸ਼ੁਭਮ ਭੰਡਾਰੀ (32) ਵਾਸੀ ਗਵਾਲ ਵਾਲੀ, ਗੁਰਭੇਜ ਸਿੰਘ ਉਰਫ਼ ਭੇਜਾ (33) ਵਾਸੀ ਰਾਜਾਸਾਂਸੀ ਸਾਰੇ ਜ਼ਿਲ੍ਹਾ ਅੰਮ੍ਰਿਤਸਰ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ (18) ਵਾਸੀ ਪਿੰਡ ਨੌਸ਼ਹਿਰਾ ਢਾਲਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿਚ ਤਿੰਨ 9 ਐੱਮ.ਐੱਮ. ਗਲੌਕ, ਇਕ 9 ਐੱਮ.ਐੱਮ. ਪੀ.ਐਕਸ. ਸਟੌਰਮ, ਚਾਰ .30 ਬੋਰ, ਇਕ .32 ਬੋਰ ਸ਼ਾਮਿਲ ਹਨ। ਇਸ ਤੋਂ ਇਲਾਵਾ 13 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ ਬੈਠੇ ਹੈਂਡਲਰਾਂ, ਜੋ ਅਪਰਾਧਿਕ ਅਨਸਰਾਂ ਵਿਚ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਸਨ ਦੇ ਸੰਪਰਕ ਵਿਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਸ ਮਾਮਲੇ ਦੇ ਅਗਲੇ-ਪਿਛਲੇ ਸੰਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਮੌਕੇ ਡੀ.ਸੀ.ਪੀ. (ਡੀ) ਪ੍ਰਭਜੋਤ ਸਿੰਘ ਵਿਰਕ, ਏ.ਸੀ.ਪੀ. ਪ੍ਰੀਤ ਇੰਦਰ ਸਿੰਘ ਇੰਸ: ਅਮੋਲਕਦੀਪ ਸਿੰਘ ਇੰਚਾਰਜ਼ ਸੀ.ਆਈ.ਏ. ਆਦਿ ਹਾਜ਼ਰ ਸਨ ।