26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਖ਼ਾਲਸਾ ’ਵਰਸਿਟੀ ਵਿਖੇ ਇਨਫਰਮੇਸ਼ਨ ਟੈਕਨਾਲੋਜੀ ਇਮਾਰਤ ਦਾ ਮਜੀਠੀਆ ਵਲੋਂ ਰਸਮੀ ਉਦਘਾਟਨ

ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਵਿਖੇ ਤਿਆਰ ਕੀਤੀ ਗਈ ਨਵੀਂ ਇਨਫਰਮੇਸ਼ਨ ਟੈਕਨੋਲੋਜੀ ਇਮਾਰਤ ਦਾ ਰਸਮੀਂ ਉਦਘਾਟਨ ’ਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ’ਵਰਸਿਟੀ ਦੇ ਪ੍ਰੋ: - ਚਾਂਸਲਰ ਅਤੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਉਪ ਕੁਲਪਤੀ ਡਾ.

Ad Position 21
No active advertisement
ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਵਿਖੇ ਤਿਆਰ ਕੀਤੀ ਗਈ ਨਵੀਂ ਇਨਫਰਮੇਸ਼ਨ ਟੈਕਨੋਲੋਜੀ ਇਮਾਰਤ ਦਾ ਰਸਮੀਂ ਉਦਘਾਟਨ ’ਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ’ਵਰਸਿਟੀ ਦੇ ਪ੍ਰੋ: - ਚਾਂਸਲਰ ਅਤੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਉਪ ਕੁਲਪਤੀ ਡਾ. ਮਹਿਲ ਸਿੰਘ ਵੀ ਮੌਜੂਦ ਸਨ। ਸ: ਮਜੀਠੀਆ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਸੂਚਨਾ ਤਕਨਾਲੋਜੀ ਅਤੇ ਡਿਜੀਟਲ ਸਿੱਖਿਆ ਹਰੇਕ ਖੇਤਰ ਦੀ ਤਰੱਕੀ ਦਾ ਅਹਿਮ ਆਧਾਰ ਬਣ ਚੁੱਕੀ ਹੈ ਤੇ ਵਿੱਦਿਅਕ ਸੰਸਥਾਵਾਂ ਦਾ ਫਰਜ਼ ਹੈ ਕਿ ਉਹ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੀਆਂ ਚੁਣੌਤੀਆਂ ਦੇ ਅਨੁਕੂਲ ਸਿੱਖਿਆ ਅਤੇ ਸਹੂਲਤਾਂ ਪ੍ਰਦਾਨ ਕਰਨ। ਸ. ਛੀਨਾ ਨੇ ਕਿਹਾ ਕਿ ਖ਼ਾਲਸਾ ਸੰਸਥਾਵਾਂ ਹਮੇਸ਼ਾ ਸਮੇਂ ਦੀਆਂ ਲੋੜਾਂ ਅਨੁਸਾਰ ਸਿੱਖਿਆ ਦੇ ਖੇਤਰ ’ਚ ਨਵੇਂ ਉਪਰਾਲੇ ਕਰਨ ਲਈ ਵਚਨਬੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਨਾਲ ਲੈਸ ਇਮਾਰਤਾਂ ਅਤੇ ਸਿੱਖਿਆ ਪ੍ਰਣਾਲੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਡਾ. ਮਹਿਲ ਸਿੰਘ ਨੇ ਕਿਹਾ ਕਿ ਇਨਫਰਮੇਸ਼ਨ ਟੈਕਨੋਲੋਜੀ ਇਮਾਰਤ ਯੂਨੀਵਰਸਿਟੀ ਦੇ ਅਕਾਦਮਿਕ ਬੁਨਿਆਦੀ ਢਾਂਚੇ ਵਿਚ ਇਕ ਮਹੱਤਵਪੂਰਨ ਵਾਧਾ ਹੈ । ਇਸ ਮੌਕੇ ਸਕੂਲ ਆਫ਼ ਇੰਜੀਨੀਅਰਿੰਗ ਡੀਨ ਡਾ. ਮੰਜੂ ਬਾਲਾ ਨੇ ਕਿਹਾ ਕਿ ਇਨਫੋਰਮੇਸ਼ਨ ਟੈਕਨੋਲੋਜੀ ਇਮਾਰਤ ਨੂੰ ਵਿਦਿਆਰਥੀਆਂ ਦੀਆਂ ਅਕਾਦਮਿਕ ਲੋੜਾਂ ਅਤੇ ਭਵਿੱਖ ਦੀਆਂ ਤਕਨੀਕੀ ਚੁਣੌਤੀਆਂ ਨੂੰ ਧਿਆਨ ’ਚ ਰੱਖ ਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਸ. ਮਜੀਠੀਆ, ਸ. ਛੀਨਾ ਅਤੇ ਡਾ. ਮਹਿਲ ਸਿੰਘ ਦਾ ਧੰਨਵਾਦ ਕਰਦਿਆਂ ਉਮੀਦ ਜ਼ਾਹਿਰ ਕੀਤੀ ਕਿ ਸਕੂਲ ਆਫ਼ ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਉੱਚ ਪੱਧਰੀ ਤਕਨੀਕੀ ਸਿੱਖਿਆ ਦੇਣ ਲਈ ਭਵਿੱਖ ’ਚ ਵੀ ਪੂਰੀ ਤਨਦੇਹੀ ਨਾਲ ਕੰਮ ਕਰਦਾ ਰਹੇਗਾ। ਇਸ ਮੌਕੇ ’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਪ੍ਰੀਖਿਆਵਾਂ ਕੰਟਰੋਲ ਡਾ. ਕੰਵਲਜੀਤ ਸਿੰਘ, ਰ ਿਸਰਚ ਡਾ. ਆਰ. ਕੇ. ਧਵਨ, ਡੀਨ ਡਾ. ਜਸਪਾਲ ਸਿੰਘ, ਧਰਮ ਅਧਿਐਨ ਵਿਭਾਗ ਡੀਨ ਤੇ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ, ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਦਲਬੀਰ ਸਿੰਘ ਘੁੰਮਣ, ਜੁਆਇੰਟ ਸਕੱਤਰ ਗੁਨਬੀਰ ਸਿੰਘ, ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਸੰਤੋਖ ਸਿੰਘ ਸੇਠੀ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਡਾ. ਸੁਖਬੀਰ ਕੌਰ, ਡਾ. ਰਮਿੰਦਰ ਕੌਰ, ਟੀ.ਪੀ. ਸੰਧੂ, ਬਿਕਰਮਜੀਤ ਸਿੰਘ, ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਅਤੇ ਡਾਇਰੈਕਟਰ ਲੋਕ ਸੰਪਰਕ ਸ. ਧਰਮਿੰਦਰ ਸਿੰਘ ਰਟੌਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਵਨਜ਼ ਐਸ.ਐਲ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਕੇਵਲ ਸਾਢੇ ਤਿੰਨ ਮਹੀਨਿਆਂ ਬਾਅਦ ਹੀ ਪੁਲਿਸ ਕਮਿਸ਼ਨਰ ਗਿੱਲ ਅੰਮ੍ਰਿਤਸਰ ਤੋਂ ਰੁਖ਼ਸਤ
Ad Position 24