ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੀ ਵਿਦਿਆਰਥਣ ਪਬਿੱਤਰਾ ਕੁਮਾਰੀ ਨੇ ਜਿੱਤਿਆ ਕਾਂਸੀ ਦਾ ਤਗਮਾ
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਪਬਿੱਤਰਾ ਕੁਮਾਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਰੀਜ਼-4 ਤਹਿਤ ਸੰਗਰੂਰ ਜ਼ਿਲ੍ਹੇ ਵਿਖੇ ਕਰਵਾਏ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਹਾਸਿਲ ਕੀਤਾ ਹੈ। ਇਸ ਸੰਬੰਧੀ ਖੁਸ਼ੀ ਦਾ ਇਜਹਾਰ ਕਰਦਿਆ ਪ੍ਰਿੰ: ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਇਸ ਸ਼ਾਨਦਾਰ ਪ੍ਰਾਪਤੀ ਲਈ ਪਬਿੱਤਰਾ ਕੁਮਾਰੀ ਨੂੰ ਕਾਂਸੀ ਦੇ ਤਗਮੇ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ 5,000 ਰੁਪਏ ਦੀ ਨਕਦ ਇਨਾਮ ਰਾਸ਼ੀ ਵੀ ਪ੍ਰਦਾਨ ਕੀਤੀ ਗਈ।
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੀ ਹੋਣਹਾਰ ਵਿਦਿਆਰਥਣ ਪਬਿੱਤਰਾ ਕੁਮਾਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਰੀਜ਼-4 ਤਹਿਤ ਸੰਗਰੂਰ ਜ਼ਿਲ੍ਹੇ ਵਿਖੇ ਕਰਵਾਏ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਹਾਸਿਲ ਕੀਤਾ ਹੈ। ਇਸ ਸੰਬੰਧੀ ਖੁਸ਼ੀ ਦਾ ਇਜਹਾਰ ਕਰਦਿਆ ਪ੍ਰਿੰ: ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਇਸ ਸ਼ਾਨਦਾਰ ਪ੍ਰਾਪਤੀ ਲਈ ਪਬਿੱਤਰਾ ਕੁਮਾਰੀ ਨੂੰ ਕਾਂਸੀ ਦੇ ਤਗਮੇ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ 5,000 ਰੁਪਏ ਦੀ ਨਕਦ ਇਨਾਮ ਰਾਸ਼ੀ ਵੀ ਪ੍ਰਦਾਨ ਕੀਤੀ ਗਈ। ਪ੍ਰਿੰ: ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਪਬਿੱਤਰਾ ਕੁਮਾਰੀ ਅਤੇ ਉਸ ਦੇ ਕੋਚ ਗੁਰਪ੍ਰੀਤ ਸਿੰਘ ਨੂੰ ਵਧਾਈ ਦਿੰਦੇ ਹੋਏ ਸਖ਼ਤ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ ।