ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਵਿਵਸਥਾ ਲਈ ਵਪਾਰ ਮੰਡਲ ਅਤੇ ਆਬਕਾਰੀ ਤੇ ਕਰ ਵਿਭਾਗ ਮਿਲ ਕੇ ਕਰਨਗੇ ਕੰਮ
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਅੰਮ੍ਰਿਤਸਰ ਇਕਾਈ ਦੇ ਇਕ ਵਫ਼ਦ ਨੇ ਅੱਜ ਨਵ-ਨਿਯੁਕਤ ਡੀ. ਈ.
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੀ ਅੰਮ੍ਰਿਤਸਰ ਇਕਾਈ ਦੇ ਇਕ ਵਫ਼ਦ ਨੇ ਅੱਜ ਨਵ-ਨਿਯੁਕਤ ਡੀ. ਈ. ਟੀ. ਸੀ. ਰਾਜਵਿੰਦਰ ਕੌਰ ਬਾਜਵਾ ਨਾਲ ਮੀਟਿੰਗ ਕੀਤੀ। ਦੋਵਾਂ ਧਿਰਾਂ ਨੇ ਸਹਿਮਤੀ ਪ੍ਰਗਟਾਈ ਕਿ ਵਪਾਰੀਆਂ ਅਤੇ ਵਿਭਾਗ ਦਰਮਿਆਨ ਬਿਹਤਰ ਤਾਲਮੇਲ, ਆਪਸੀ ਵਿਸ਼ਵਾਸ ਅਤੇ ਸਕਾਰਾਤਮਿਕ ਸੰਵਾਦ ਰਾਹੀਂ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਇਆ ਜਾਵੇਗਾ। ਵਪਾਰ ਮੰਡਲ ਦੇ ਨੁਮਾਇੰਦਿਆਂ ਨੇ ਕਿਹਾ ਕਿ ਵਪਾਰੀ ਵਰਗ ਹਮੇਸ਼ਾ ਸਰਕਾਰ ਦੇ ਮਾਲੀਏ ’ਚ ਅਹਿਮ ਯੋਗਦਾਨ ਪਾਉਂਦਾ ਰਿਹਾ ਹੈ, ਇਸ ਲਈ ਇਹ ਜ਼ਰੂਰੀ ਹੈ ਕਿ ਵਪਾਰੀਆਂ ਨੂੰ ਵਿਭਾਗੀ ਕੰਮਾਂ ’ਚ ਬੇਲੋੜੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਨਿਯਮਾਂ ਦੀ ਪਾਲਣਾ ਸਰਲ ਤੇ ਪਾਰਦਰਸ਼ੀ ਤਰੀਕੇ ਨਾਲ ਯਕੀਨੀ ਬਣਾਈ ਜਾਵੇ। ਇਸ ਮੌਕੇ ਏ. ਟੀ. ਸੀ. ਮਧੁਸੂਦਨ, ਅਮਿੱਤ ਵਿਆਸ ਅਤੇ ਰਮੇਸ਼ ਲੂਥਰਾ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡੀ. ਈ. ਟੀ. ਸੀ. ਰਾਜਵਿੰਦਰ ਕੌਰ ਬਾਜਵਾ ਨੇ ਵਪਾਰੀ ਵਰਗ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਭਾਗ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਕਾਰਾਤਮਿਕ ਪਹੁੰਚ ਅਪਣਾਏਗਾ। ਉਨ੍ਹਾਂ ਕਿਹਾ ਕਿ ਵਿਭਾਗੀ ਕਾਰਜਪ੍ਰਣਾਲੀ ਨੂੰ ਪਾਰਦਰਸ਼ੀ, ਸਰਲ ਅਤੇ ਸਹਿਯੋਗਾਤਮਕ ਬਣਾਉਣ ਦੇ ਨਾਲ-ਨਾਲ ਨਿਯਮਾਂ ਨੂੰ ਨਿਰਪੱਖਤਾ ਨਾਲ ਲਾਗੂ ਕੀਤਾ ਜਾਵੇਗਾ। ਸੂਬਾ ਪ੍ਰਧਾਨ ਪਿਆਰੇ ਲਾਲ ਸੇਠ ਨੇ ਕਿਹਾ ਕਿ ਵਪਾਰ ਮੰਡਲ ਹਮੇਸ਼ਾ ਵਪਾਰੀਆਂ ਅਤੇ ਪ੍ਰਸ਼ਾਸਨ ਵਿਚਕਾਰ ਇਕ ਮਜ਼ਬੂਤ ਪੁਲ ਦੀ ਭੂਮਿਕਾ ਨਿਭਾਉਂਦਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਸੂਬਾ ਜਨਰਲ ਸਕੱਤਰ ਸਮੀਰ ਜੈਨ ਨੇ ਕਿਹਾ ਕਿ ਅੰਮ੍ਰਿਤਸਰ ਦਾ ਵਪਾਰੀ ਵਰਗ ਹਮੇਸ਼ਾ ਸਰਕਾਰ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਤਿਆਰ ਰਿਹਾ ਹੈ। ਉਨ੍ਹਾਂ ਉਮੀਦ ਜਤਾਈ ਕਿ ਵਿਭਾਗ ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਸੁਣੇਗਾ ਅਤੇ ਨਵ-ਨਿਯੁਕਤ ਅਧਿਕਾਰੀਆਂ ਦੇ ਕਾਰਜਕਾਲ ਦੌਰਾਨ ਅੰਮ੍ਰਿਤਸਰ ਦੇ ਵਪਾਰ ਨੂੰ ਨਵੀਂ ਗਤੀ ਮਿਲੇਗੀ। ਇਸ ਮੌਕੇ ਗੌਰਵ ਗੁਪਤਾ, ਰਮਿੰਦਰ ਸਿੰਘ ਸੋਢੀ, ਅਮਿੱਤ ਕੋਹਲੀ, ਸੰਜੀਵ ਭਾਟੀਆ, ਵਿਪਿਨ ਵਧਵਾ, ਓ. ਪੀ. ਬੁਲਾਨੀ, ਅਸ਼ਵਨੀ ਸ਼ਰਮਾ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।