25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ ਨੇ ਭਾਜਪਾ ਨਾਲ ਗੱਠਜੋੜ ਕਰਕੇ ਕਿਸਾਨਾਂ ਨਾਲ ਧਰੋਹ ਕੀਤਾ- ਬਾਜਵਾ, ਸਰਕਾਰੀਆ

ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਸਾਬਕਾ ਮੰਤਰੀ ਅਤੇ ਕਾਂਗਰਸੀ ਵਿਧਾਇਕਾਂ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਕਾਲੀ ਦਲ ਵਲੋਂ ਭਾਜਪਾ ਨਾਲ ਕੀਤੇ ਗੱਠਜੋੜ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਤੇ ਮਜਦੂਰਾਂ ਨਾਲ ਧਰੋਹ ਕੀਤਾ ਹੈ ਜਿਨ੍ਹਾਂ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਉਹ ਅੱਜ ਇਥੇ ਕਾਂਗਰਸ ਦੇ ਮਜੀਠਾ ਤੋਂ ਆਗੂ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਸਾਬਕਾ ਮੰਤਰੀ ਅਤੇ ਕਾਂਗਰਸੀ ਵਿਧਾਇਕਾਂ ਸ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਕਾਲੀ ਦਲ ਵਲੋਂ ਭਾਜਪਾ ਨਾਲ ਕੀਤੇ ਗੱਠਜੋੜ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਤੇ ਮਜਦੂਰਾਂ ਨਾਲ ਧਰੋਹ ਕੀਤਾ ਹੈ ਜਿਨ੍ਹਾਂ ਨੂੰ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਉਹ ਅੱਜ ਇਥੇ ਕਾਂਗਰਸ ਦੇ ਮਜੀਠਾ ਤੋਂ ਆਗੂ ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਦੋਵਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਨੇ ਸੱਤਾ ਦੇ ਲਾਲਚ ਵਿਚ ਭਾਜਪਾ ਨਾਲ ਮੁੜ ਗਲਵੱਕੜੀ ਪਾ ਕੇ ਪੰਜਾਬ ਦੇ ਕਿਸਾਨਾਂ, ਕਿਰਤੀਆਂ ਅਤੇ ਆਮ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਜਿਨ੍ਹਾਂ ਨੀਤੀਆਂ ਅਤੇ ਮੁੱਦਿਆਂ ਦੇ ਆਧਾਰ ’ਤੇ ਭਾਜਪਾ ਨਾਲੋਂ ਗੱਠਜੋੜ ਤੋੜਿਆ ਸੀ, ਅੱਜ ਉਹ ਕਿਹੜੇ ਕਾਰਨਾਂ ਕਰਕੇ ਬਦਲ ਗਏ ਹਨ। ਦੋਵੇਂ ਆਗੂਆਂ ਨੇ ਕਿਹਾ ਕਿ ਇਥੋਂ ਦੇ ਲੋਕ ਸਿਆਸੀ ਪਾਰਟੀਆਂ ਦੇ ਅਜਿਹੇ ਦੋਹਰੇ ਮਾਪਦੰਡਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਮਜੀਠਾ ਹਲਕੇ ਬਾਰੇ ਗੱਲ ਕਰਦਿਆਂ ਦੋਵਾਂ ਸੀਨੀਅਰ ਆਗੂਆਂ ਨੇ ਕਿਹਾ ਕਿ ਸ: ਸੱਚਰ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਪੂਰੀ ਇਕਜੁੱਟਤਾ ਨਾਲ ਕੰਮ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਰਿੰਕੂ ਨਰੂਲਾ ਨੇ ਹਲਕਾ ਦੱਖਣੀ ’ਚ ਸਰਗਰਮੀਆਂ ਵਧਾਈਆਂ ਅਗਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਕਸ਼ੱਤਰੀ ਟਾਂਕ ਐਸੋਸੀਏਸ਼ਨ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਦੌਰਾਨ 300 ਮਰੀਜ਼...
Ad Position 24