25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅੰਮ੍ਰਿਤਸਰ ਪੂਰਬੀ ਖੇਤਰ ਦੇ ਲੋਕ ਗੰਦਾ ਪਾਣੀ ਪੀਣ ਲਈ ਮਜਬੂਰ : ਜਸਬੀਰ ਸਿੰਘ ਡਿੰਪਾ

ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਅੱਜ ਤਿਲਕ ਨਗਰ ਵਾਰਡ ਨੰਬਰ 26 ਵਿਖੇ ਕਾਂਗਰਸ ਪਾਰਟੀ ਦੀ ਇਕ ਵੱਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਪੂਰਬੀ ਦੇ ਇੰਚਾਰਜ਼ ਤੇ ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਗਿੱਲ ਨੇ ਕਿਹਾ ਕਿ ਇਥੇ ਗੰਦੇ ਪਾਣੀ ਦੀ ਸਮੱਸਿਆ ਬਹੁਤ ਆ ਰਹੀ ਹੈ ਅਤੇ ਹਲਕਾ ਪੂਰਬੀ ’ਚ ਜਿਆਦਾਤਰ ਲੋਕ ਗੰਦਾ ਪਾਣੀ ਪੀਣ ਲਈ ਮਜ਼ਬੂਰ ਹਨ। ਇਸ ਮੀਟਿੰਗ ਵਿਚ ਇਲਾਕੇ ਦੇ ਸਮੁੱਚੇ ਮੋਹਤਬਰ ਵਿਅਕਤੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ।

Ad Position 21
No active advertisement
ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਰੇਸ਼ਮ ਸਿੰਘ)-ਅੱਜ ਤਿਲਕ ਨਗਰ ਵਾਰਡ ਨੰਬਰ 26 ਵਿਖੇ ਕਾਂਗਰਸ ਪਾਰਟੀ ਦੀ ਇਕ ਵੱਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਪੂਰਬੀ ਦੇ ਇੰਚਾਰਜ਼ ਤੇ ਸਾਬਕਾ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ ਗਿੱਲ ਨੇ ਕਿਹਾ ਕਿ ਇਥੇ ਗੰਦੇ ਪਾਣੀ ਦੀ ਸਮੱਸਿਆ ਬਹੁਤ ਆ ਰਹੀ ਹੈ ਅਤੇ ਹਲਕਾ ਪੂਰਬੀ ’ਚ ਜਿਆਦਾਤਰ ਲੋਕ ਗੰਦਾ ਪਾਣੀ ਪੀਣ ਲਈ ਮਜ਼ਬੂਰ ਹਨ। ਇਸ ਮੀਟਿੰਗ ਵਿਚ ਇਲਾਕੇ ਦੇ ਸਮੁੱਚੇ ਮੋਹਤਬਰ ਵਿਅਕਤੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਡਿੰਪਾ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਪੂਰਬੀ ਦਾ ਇਹ ਇਲਾਕਾ ਅੰਮ੍ਰਿਤਸਰ ਸ਼ਹਿਰ ਦਾ ਮੁੱਖ ਪ੍ਰਵੇਸ਼ ਦੁਆਰ (ਦਰਵਾਜ਼ਾ) ਹੈ, ਕਿਉਂਕਿ ਬਾਹਰਲੇ ਜ਼ਿਲ੍ਹਿਆਂ ਤੋਂ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਇਸੇ ਖੇਤਰ ਰਾਹੀਂ ਸ਼ਹਿਰ ਵਿਚ ਦਾਖ਼ਲ ਹੁੰਦੀਆਂ ਹਨ। ਇਸ ਦੇ ਬਾਵਜੂਦ ਇਹ ਇਲਾਕਾ ਵਿਕਾਸ ਪੱਖੋਂ ਕਾਫ਼ੀ ਪੱਛੜਿਆ ਹੋਇਆ ਹੈ। ਉਨ੍ਹਾਂ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਭਾਵੇਂ ਪੰਜ ਸਾਲ ਬੀਤ ਚੁੱਕੇ ਹਨ ਅਤੇ ਇਸ ਇਲਾਕੇ ਦਾ ਮੇਅਰ ਤੇ ਵਿਧਾਇਕ ਦੋਵੇਂ ਆਮ ਆਦਮੀਂ ਪਾਰਟੀ ਨਾਲ ਸਬੰਧਤ ਹਨ ਜੋ ਕਿ ਅਕਸਰ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਉਹ ਅਜੇ ਤੱਕ ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਵੀ ਮੁਹੱਈਆ ਨਹੀਂ ਕਰਵਾ ਸਕੇ। ਸ: ਡਿੰਪਾ ਗਿੱਲ ਨੇ ਇਲਾਕੇ ਦੀ ਜਨਤਾ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਸਰਕਾਰ ਬਨਣ ’ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਲਾਕੇ ਵਿਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਲਈ ਨਵੀਆਂ ਪਾਈਪਾਂ ਪਵਾਈਆਂ ਜਾਣਗੀਆਂ ਅਤੇ ਥਾਂ-ਥਾਂ ਲੱਗੇ ਕੂੜੇ-ਕਰਕਟ ਤੇ ਗੰਦਗੀ ਦੇ ਢੇਰਾਂ ਤੋਂ ਲੋਕਾਂ ਨੂੰ ਜਲਦ ਨਿਜਾਤ ਦਿਵਾਈ ਜਾਵੇਗੀ। ਇਸ ਮੌਕੇ ਅਸ਼ਵਨੀ ਸ਼ਰਮਾ, ਹਰੀਸ਼ ਕੁਮਾਰ (ਚੱਕੀ ਵਾਲੇ), ਗਰੋਵਰ, ਮੋਹਨ ਲਾਲ, ਕਮਲ ਪਸਰੀਚਾ, ਪਵਨ ਕੁਮਾਰ, ਰਮਨ ਕੁਮਾਰ ਅਤੇ ਵਨੀਤ ਸ਼ਰਮਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਵਿੰਦਰ ਸਿੰਘ ਨੇ ਏ.ਸੀ.ਪੀ. ਦੱਖਣੀ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਐੱਨ. ਪੀ. ਟੀ. ਈ. ਐੱਲ. ਕੋਰਸਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24